ਪਟਿਆਲਾ

ਪੰਜਾਬੀ ਯੂਨਵਰਸਿਟੀ ਦੇ ਅਥਲੀਟ ਸਾਗਰ ਨੇ ਤਾਮਿਲਨਾਡੂ ਵਿੱਚ ਜਿੱਤਿਆ ਤਗ਼ਮਾ

ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ’ ਵਿੱਚ 72.97 ਮੀਟਰ ਦੇ ਫ਼ਾਸਲੇ ਉੱਤੇ ਜੈਵਲਿਨ ਸੁੱਟ ਕੇ ਕੀਤੀ ਪ੍ਰਾਪਤੀ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨਵਰਸਿਟੀ ਦੇ ਅਥਲੀਟ ਸਾਗਰ ਨੇ ਤਾਮਿਲਨਾਡੂ ਸਪੋਰਟਸ ਯੂਨੀਵਰਸਿਟੀ ਚੇਨਈ ਵਿਖੇ ਚਲ ਰਹੀ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਅਥਲੈਟਿਕਸ ਚੈਂਪੀਅਨਸ਼ਿਪ 2023-24’ ਵਿੱਚ ਜੈਵਲਿਨ ਥਰੋਅ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ। ਯੂਨੀਵਰਸਿਟੀ ਤੋਂ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਗਰ ਨੇ ਇਹ ਪ੍ਰਾਪਤੀ 72.97 ਮੀਟਰ ਦੇ ਫ਼ਾਸਲੇ ਉੱਤੇ ਜੈਵਲਿਨ ਸੁੱਟ ਕੇ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਗਰ ਨੇ ਆਪਣੀ ਇਸ ਪ੍ਰਾਪਤੀ ਨਾਲ਼ ‘ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ’ ਵਿੱਚ ਹਿੱਸਾ ਲੈਣ ਲਈ ਵੀ ਆਪਣੀ ਦਾਅਵੇਦਾਰੀ ਪੱਕੀ ਕਰ ਲਈ ਹੈ।

Leave a Reply

Your email address will not be published. Required fields are marked *