ਪਟਿਆਲਾ

ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) -ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ.5 ਸਬੰਧਤ ਭਾਰਤੀਆਂ ਮਜਦੂਰ ਸੰਘ ਪਟਿਆਲਾ ਵੱਲੋਂ ਸਕੱਤਰ ਨਗਰ ਨਿਗਮ ਪਟਿਆਲਾ ਸਰਦਾਰ ਹਰਬੰਸ ਸਿੰਘ ਅਤੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਦੀ ਅਗਵਾਈ ਹੇਠ ਦਫਤਰ ਨਗਰ ਨਿਗਮ ਪਟਿਆਲਾ ਵਿਖੇ ਲੋਹੜੀ ਮਨਾਈ ਗਈ।

ਇਸ ਮੌਕੇ ਤੇ ਨਗਰ ਨਿਗਮ ਪਟਿਆਲਾ ਦੇ ਸਮੂਹ ਕਰਮਚਾਰੀ ਮੌਜੂਦ ਸਨ। ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਨੇ ਕਿਹਾ ਕਿ ਤਿਉਹਾਰਾਂ ਨੂੰ ਇੱਕਠੇ ਮਿਲ ਕੇ ਮਨਾਉਣ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ।ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਜੀ ਨੇ ਅਗੇ ਕਿਹਾ ਕਿ ਮੈਂ ਪ੍ਰਾਥਨਾ ਕਰਦਾ ਹਾਂ ਕਿ ਇਹ ਲੋਹੜੀ ਦਾ ਤਿਉਹਾਰ ਸਭ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।

Leave a Reply

Your email address will not be published. Required fields are marked *