ਅੰਮ੍ਰਿਤਸਰਪੰਜਾਬ

ਮੋਦੀ ਸਰਕਾਰ ਵੱਲੋਂ ਚਲਾਈ ਗਈ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ’ਤੇ ਪਿੰਡ ਵਾਸੀਆਂ ਨੇ ਜਤਾਈ ਸੰਤੁਸ਼ਟੀ

ਕਿਹਾ : ਭਾਜਪਾ ਹਰੇਕ ਵਰਗ ਦੀ ਹਮਦਰਦ : ਛੀਨਾ
ਅੰਮ੍ਰਿਤਸਰ : ਪ੍ਰਧਾਨ ਸ੍ਰੀ ਨਰਿੰਦਰ ਮੋਦੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਅੱਜ ਰਾਜਾਸਾਂਸੀ ਹਲਕਾ ਦੇ ਪਿੰਡ ਲੋਧੀਗੁਜ਼ਰ, ਨੱਥੂਪੁਰਾ ਅਤੇ ਕਿਰਲਗੜ੍ਹ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਨੇ ਸੰਤੁਸ਼ਟੀ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਉਚਿੱਤ ਅਤੇ ਸਹੀ ਕਰਾਰ ਦਿੱਤਾ।

ਭਾਜਪਾ ਦੇ ਕੌਮੀ ਖਜ਼ਾਨਚੀ ਅਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਬਾਂਸਲ ਦੀ ਅਗਵਾਈ ਹੇਠ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ, ਭਾਜਪਾ ਪੰਜਾਬ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਇੰਚਾਰਜ਼ ਸ੍ਰੀ ਸੂਰਜ ਭਾਰਦਵਾਜ ਅਤੇ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਸ਼ੁਸੀਲ ਦੇਵਗਨ ਨਾਲ ਮਿਲ ਕੇ ਯਾਤਰਾ ਦਾ ਉਕਤ ਪਿੰਡਾਂ ’ਚ ਪੁੱਜਣ ’ਤੇ ਪਿੰਡ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ।
ਇਸ ਮੌਕੇ ਸ੍ਰੀ ਬਾਂਸਲ ਨੇ ਕਿਹਾ ਕਿ ਯਾਤਰਾ ਦਾ ਮਕਸਦ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਸੈਂਕੜੇ ਬੁਨਿਆਦੀ ਵਿਕਾਸ ਯੋਜਨਾਵਾਂ ਦਾ ਲਾਭ ਦੇਣਾ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਯਾਤਰਾ ਦਾ ਸੰਕਲਪ ਲੋਕਾਂ ਦੇ ਦਰਵਾਜ਼ੇ ’ਤੇ ਸਰਕਾਰੀ ਸਕੀਮਾਂ ਦੀਆਂ ਸਹੂਲਤਾਂ ਉਪਲਬਧ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਅੱਜ ਉਕਤ ਪਿੰਡਾਂ ਵਿਖੇ ‘ਹਮਾਰਾ ਸੰਕਲਪ ਵਿਕਸਿਤ ਭਾਰਤ’ ਯਾਤਰਾ ਵੈਨ ਦੇ ਪੁੱਜਣ ਮੌਕੇ ਮੋਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਸਬੰਧ ’ਚ ਸਿਹਤ ਵਿਭਾਗ, ਡਾਕਖਾਨਾ, ਐਨ. ਐਫ਼. ਐਲ., ਖੇਤੀਬਾੜੀ ਵਿਭਾਗ, ਆਂਗਨਵਾੜੀ ਵਿਭਾਗ ਨੇ ਮੌਕੇ ’ਤੇ ਲੋਕਾਂ ਦੇ ਅਧਾਰ ਕਾਰਡ, ਆਯੂਸ਼ਮਾਨ ਕਾਰਡ, ਟੀ. ਬੀ. ਸਕ੍ਰੀਨਿੰਗ, ਸਿਹਤ ਸਬੰਧੀ ਟੈਸਟ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਰਜਿਸਟਰੇਸ਼ਨ ਕੀਤੀ ਗਈ ਅਤੇ ਸਹੂਲਤਾਂ ਪ੍ਰਾਪਤ ਕਰ ਰਹੇ ਲੋਕਾਂ ਨੂੰ ਰੂਬਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ ਦੇ ਕਰੋੜਾਂ ਪਰਿਵਾਰਾਂ ਨੇ ਡਿਜੀਟਲ ਪਲੇਟਫਾਰਮ ਦਾ ਲਾਭ ਲਿਆ ਹੈ, ਜਿਸ ਫਲਸਰੂਪ ਮੋਦੀ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਰਗ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਭਾਜਪਾ ਹਰੇਕ ਵਰਗ ਦੀ ਹਮਦਰਦ ਸਰਕਾਰ ਹੈ ਅਤੇ ਯਾਤਰਾ ਦਾ ਅੱਜ ਇੰਨ੍ਹਾਂ ਪਿੰਡਾਂ ’ਚ ਪੁੱਜਣ ’ਤੇ ਲੋਕਾਂ ’ਚ ਭਾਰੀ ਉਤਸ਼ਾਹ ਵੇਖਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਰੇਕ ਯੋਜਨਾਵਾਂ ਉਚਿੱਤ ਅਤੇ ਸਹੀ ਢੰਗ ਨਾਲ ਲਾਭਪਾਤਰੀ ਅਤੇ ਪਛੜੇ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਅਤੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਸ਼ੁਰੂ ਕੀਤੀ ਉਕਤ ਯਾਤਰਾ ਸਬੰਧੀ ਹਲਕਾ ਇੰਚਾਰਜ਼ ਸ: ਮੁਖਵਿੰਦਰ ਸਿੰਘ ਮਾਹਲ, ਸਰਪੰਚਾਂ, ਪੰਚਾਂ ਅਤੇ ਪਿੰਡ ਵਾਸੀਆਂ ਨੇ ਸਵਾਗਤ ਕੀਤਾ ਅਤੇ ਇਸ ਦਾ ਮੌਕੇ ’ਤੇ ਲਾਭ ਵੀ ਉਠਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਇਹ ਪ੍ਰਮੁੱਖ ਸਕੀਮਾਂ ਹਨ ਜੋ ਯਕੀਨੀ ਬਣਾਉਂਦੀਆਂ ਹਨ ਕਿ ਇਨ੍ਹਾਂ ਸਕੀਮਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਮੂਹ ਲੋੜਵੰਦ ਲਾਭਪਾਤਰੀਆਂ ਤੱਕ ਪਹੁੰਚ ਸਕੇ। ਇਸ ਮੌਕੇ ਬੀ. ਡੀ. ਓ. ਚੋਗਾਵਾਂ ਸ਼ਵਿੰਦਰ ਸਿੰਘ ਬੱਲ ਸਮੇਤ ਸਮੂੁਹ ਵਿਭਾਗਾਂ ਦੇ ਮੁੱਖੀ ਅਤੇ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *