ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਗੁਆਚੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਇਕਜੁੱਟ ਹੋ ਰਹੀਆਂ ਕਾਂਗਰਸ-ਆਮ ਆਦਮੀ ਪਾਰਟੀ : ਸੁਖਬੀਰ ਬਾਦਲ

ਮੋਗਾ : ਤਖਤੁਪੂਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਸਾਲਾਂ ਬਾਅਦ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਤੋਂ ਲੋਕਾਂ ਦਾ ਭਰੋਸਾ ਉਠ ਗਿਆ ਹੈ। ਉਹ ਗੁਆਚੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਇਕਜੁੱਟ ਹੋ ਰਹੀਆਂ ਹਨ। ਉਨ੍ਹਾਂ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਕੋਈ ਵੀ ਗਲਤ ਫੈਸਲਾ ਸੂਬੇ ਨੂੰ ਹੋਰ ਪਿੱਛੇ ਧੱਕ ਸਕਦਾ ਹੈ।

ਬਸਪਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੱਲੋਂ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਕੀਤੇ ਐਲਾਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਸੂਬੇ ਵਿਚ ਗੱਠਜੋੜ ਬਰਕਰਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਾਰੀਆਂ ਕੌਮੀ ਪਾਰਟੀਆਂ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਤੇ ਦਿੱਲੀ ਕਮੇਟੀ ਨੂੰ ਅਕਾਲੀ ਦਲ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਦੇ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਟੁੱਟਣ ਦੀਆਂ ਖ਼ਬਰਾਂ ਨੂੰ ਨਿਰਮੂਲ ਆਖਦਿਆਂ ਕਿਹਾ ਕਿ ਉਨ੍ਹਾਂ ਦਾ ਬਸਪਾ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਗੱਠਜੋੜ ਬਰਕਰਾਰ ਹੈ।

Leave a Reply

Your email address will not be published. Required fields are marked *