ਐੱਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ , ਰੂਪਨਗਰ ’ਚ ਗ਼ੈਰਕਾਨੂੰਨੀ ਖਣਨ ਮਾਮਲੇ ’ਚ 11 ਮਾਰਚ ਤੱਕ ਜਵਾਬ ਮੰਗਿਆ
ਨਵੀਂ ਦਿੱਲੀ: ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਹੋਰਾਂ ਵੱਲੋਂ ਪੰਜਾਬ ਦੇ ਰੂਪਨਗਰ ’ਚ ਗੈਰਕਾਨੂੰਨੀ ਖਣਨ ਦੇ ਮਾਮਲੇ ’ਚ ਦਾਇਰ ਪਟੀਸ਼ਨ ’ਤੇ ਸੂਬਾ ਸਰਕਾਰ, ਸਬੰਧਤ ਜ਼ਿਲ੍ਹਾ ਮੈਜਿਸਟਰੇਟ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ’ਚ ਗੈਰਕਾਨੂੰਨੀ ਖਣਨ ਰੁਕਵਾਉਣ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਜਾਂਚ ਮਗਰੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਅਗਵਾਈ ਹੇਠਲੇ ਬੈਂਚ ਨੇ ਅੱਜ ਐਡਵੋਕੇਟ ਕੇਸੀ ਮਿੱਤਲ ਤੇ ਅਭਿਮੰਨਿਊ ਵਾਲੀਆ ਵੱਲੋਂ ਦਾਇਰ ਹਲਫਨਾਮਿਆਂ ’ਤੇ ਸੁਣਵਾਈ ਮਗਰੋਂ ਸਾਰੀਆਂ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਤੇ ਮਾਮਲੇ ਦੀ ਸੁਣਵਾਈ 11 ਮਾਰਚ ਨੂੰ ਤੈਅ ਕਰ ਦਿੱਤੀ ਹੈ।

