ਦੇਸ਼-ਵਿਦੇਸ਼ਪੰਜਾਬਪਟਿਆਲਾ

ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਇਨ ਗੇਟ ਐਂਟਰੀ: ਹਰਚੰਦ ਸਿੰਘ ਬਰਸਟ

ਪਟਿਆਲਾ ਦੀ ਸਨੌਰ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰੀਆਂ ਦਾ ਕੀਤਾ ਗਿਆ ਉਦਘਾਟਨ

ਆਨਲਾਇਨ ਕੰਮ ਨੂੰ ਨੇਪਰੇ ਚਾੜ੍ਹਣ ਦੇ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਆਪਣਾ ਸਾਫਟਵੇਅਰ
ਪਟਿਆਲਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਆਧੁਨਿਕਤਾ ਦੇ ਰਾਹ ਵੱਲ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਸ਼ਿਰਕਤ ਕੀਤੀ, ਜਦਕਿ ਸ. ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਰਿਬਨ ਕੱਟ ਕੇ ਆਨਲਾਇਨ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ।
ਸਮਾਗਮ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਇਨ ਐਂਟਰੀ ਮੰਡੀ ਦੇ ਮੁੱਖ ਗੇਟ ‘ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਜਾਵੇਗੀ, ਜਿਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ ਚੋਂ ਬਾਹਰ ਜਾਣ ਵਾਲੀ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਹਰ ਕਾਰਜ਼ ਨੂੰ ਪੂਰੀ ਪਾਰਦ੍ਰਸ਼ਿਤਾ ਨਾਲ ਹੋਵੇ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀਆਂ ਮੰਗਾ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਰਾਟਾ ਵੀ ਕੀਤਾ। ਸ. ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਸ. ਹਰਚੰਦ ਸਿੰਘ ਬਰਸਟ ਦੇ ਯੋਗ ਅਗਵਾਈ ਸੱਦਕਾ ਹੀ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਤਰੀਕੇ ਨਾਲ ਹੀ ਵਿਕਾਸ ਕਾਰਜਾ ਨੂੰ ਅਮਲ੍ਹੀ-ਜਾਮਾ ਪਹਿਣਾਇਆ ਜਾਵੇਗਾ। ਅੰਤ ਵਿੱਚ ਆਏ ਹੋਏ ਮਹਿਮਾਨਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਸ. ਅਜੇਪਾਲ ਸਿੰਘ ਬਰਾੜ, ਐਕਸੀਅਨ ਸ. ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਸ. ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਮੌਜੂਦ ਰਹੇ।

Leave a Reply

Your email address will not be published. Required fields are marked *