ਅੰਮ੍ਰਿਤਸਰਚੰਡੀਗੜ੍ਹਪੰਜਾਬ

ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਪੰਜਾਬ ਭਰ ਵਿੱਚ ਲੋਕਾਂ ਦੀ ਰਹੀ ਵੱਡੀ ਭਾਗੀਦਾਰੀ

13241 ਗ੍ਰਾਮ ਪੰਚਾਇਤਾਂ ਵਿੱਚ 2087093 ਲੋਕਾਂ ਨੇ ਕੀਤੀ ਸ਼ਮੂਲੀਅਤ

438 ਸ਼ਹਿਰੀ ਥਾਂਵਾਂ ’ਤੇ 147644 ਲੋਕਾਂ ਨੇ ਯਾਤਰਾ ਵਿੱਚ ਲਿਆ ਹਿੱਸਾ

ਜਲੰਧਰ, 29 ਜਨਵਰੀ (ਮਧੂਸਾਰ ਬਿਊਰੋ) ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਟੀਚਿਆਂ ਨੂੰ ਪੂਰੀ ਤਰ੍ਹਾਂ ਹਾਸਿਲ ਕਰਨ ਅਤੇ ਦੇਸ਼ ਦੇ ਨਾਗਰਿਕਾਂ ਦੀ ਵਿਕਸਿਤ ਭਾਰਤ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਵਜੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯਾਤਰਾ ਨੇ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਦੇ ਨਾਲ-ਨਾਲ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਪ੍ਰਤੀ ਜਾਗਰੂਕ ਕੀਤਾ, ਉੱਥੇ ਲੋਕਾਂ ਵਿੱਚ ਵਿਕਸਿਤ ਭਾਰਤ ਵਿੱਚ ਆਪਣੀ ਭਾਗੀਦਾਰੀ ਲਈ ਵੀ ਉਤਸ਼ਾਹਿਤ ਕੀਤਾ ਹੈ। ਪੰਜਾਬ ਭਰ ਵਿੱਚ ਇਸ ਯਾਤਰਾ ਪ੍ਰਤੀ ਲੋਕਾਂ ਦਾ ਬਹੁਤ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 13241 ਗ੍ਰਾਮ ਪੰਚਾਇਤਾਂ ਵਿੱਚ ਜਿੱਥੇ 2087093 ਲੋਕ ਇਸ ਯਾਤਰਾਂ ਨਾਲ ਜੁੜੇ, ਉੱਥੇ ਪੰਜਾਬ ਭਰ ਦੇ ਸ਼ਹਿਰੀ ਇਲਾਕਿਆਂ ਵਿੱਚ 438 ਥਾਂਵਾਂ ’ਤੇ 147644 ਲੋਕਾਂ ਨੇ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ 227286, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 207578, ਜ਼ਿਲ੍ਹਾ ਗੁਰਦਾਸਪੁਰ ਵਿੱਚ 181754, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ 160444, ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 147102, ਜ਼ਿਲ੍ਹਾ ਅੰਮ੍ਰਿਤਸਰ ਵਿੱਚ 148118 ਲੋਕਾਂ ਨੇ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਹੀ ਪੰਜਾਬ ਭਰ ਦੇ ਸ਼ਹਿਰੀ ਇਲਾਕਿਆਂ ਵਿੱਚ ਜਲੰਧਰ ਵਿੱਚ 29933, ਲੁਧਿਆਣਾ ਵਿੱਚ 27645 ਅਤੇ ਅੰਮ੍ਰਿਤਸਰ ਵਿੱਚ 13949 ਲੋਕ ਯਾਤਰਾ ਨਾਲ ਜੁੜੇ।

ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਇੱਕ ਖ਼ਾਸ ਆਈ.ਈ.ਸੀ. ਵੈਨ ਨੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਇਲਾਕਿਆਂ ਦਾ ਦੌਰਾ ਕੀਤਾ। ਇਸ ਵੈੱਨ ਵਿੱਚ ਇੱਕ ਖ਼ਾਸ ਐੱਲ.ਈ.ਡੀ ਲੱਗੀ ਹੋਈ ਸੀ ਜਿਸ ਨਾਲ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਮਾਣਯੋਗ ਪ੍ਰਧਾਨ ਮੰਤਰੀ ਦਾ ਸੁਨੇਹਾ ਦਿਖਾਇਆ/ਸੁਣਾਇਆ ਗਿਆ। ਇਸ ਯਾਤਰਾ ਦੌਰਾਨ ਜਿੱਥੇ ਸਿਹਤ ਕੈਂਪ ਲਗਾ ਕੇ ਲੋਕਾਂ ਦੀ ਟੀ.ਬੀ., ਸ਼ੂਗਰ ਆਦਿ ਦੀ ਜਾਂਚ ਕੀਤੀ ਗਈ ਉੱਥੇ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਮੌਕੇ ’ਤੇ ਲਾਭ ਦਿੱਤਾ ਗਿਆ। ਇਸ ਯਾਤਰਾ ਦੌਰਾਨ ਕਿਸਾਨਾਂ ਨੂੰ ਖੇਤ ਉੱਤੇ ਡਰੋਨ ਰਾਹੀਂ ਨੈਨੋ ਫਰਟੀਲਾਈਜ਼ਰ ਸਪਰੇਅ ਕਰਕੇ ਇੱਕ ਵਿਸ਼ੇਸ਼ ਡੈਮੋ ਵੀ ਦਿੱਤੇ ਗਏ। ਇਸ ਦੌਰਾਨ ਲਾਭਪਾਰਤੀਆਂ ਨੂੰ ਜਿੱਥੇ ਕਿਸਾਨ ਕਰੈਡਿਟ ਕਾਰਡ ਵੰਡੇ ਗਏ ਉੱਥੇ ਆਯੂਸ਼ਮਾਨ ਭਾਰਤ ਕਾਰਡ ਵੀ ਜਾਰੀ ਕੀਤੇ ਗਏ। ਸਰਕਾਰੀ ਯੋਜਨਾਵਾਂ ਦੇ ਲਾਭਪਾਤਰੀ ਇਸ ਯਾਤਰਾ ਦੌਰਾਨ ਬੇਹੱਦ ਖੁਸ਼ ਨਜ਼ਰ ਆਏ ਜਿਨ੍ਹਾਂ ਨੇ ‘ਮੇਰੀ ਕਹਾਣੀ ਮੇਰੀ ਜ਼ੁਬਾਨੀ ਤਹਿਤ’ ਯੋਜਨਾਵਾਂ ਦੇ ਲਾਭ ਬਾਰੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ।

Leave a Reply

Your email address will not be published. Required fields are marked *