ਤਨਖਾਹ ਨਾ ਮਿਲਣ ਕਾਰਨ ਬਿਜਲੀ ਕਾਮਿਆਂ ਨੇ ਕੀਤਾ ਰੋਸ ਮੁਜਾਹਰਾ
ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਹਾਇਕ ਸਕੱਤਰ ਇੰਦਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਤਨਖਾਹਾਂ ਨਾ ਮਿਲਣ ਕਰਕੇ ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੀਆਂ ਲੋਕਲ ਸਬ ਡਵੀਜਨਾਂ ਨੇ ਇਕੱਠੇ ਹੋ ਕੇ ਸਰਕਲ ਦਫਤਰ ਅੱਗੇ ਰੋਸ ਰੈਲੀ ਕੀਤੀ। ਇਸ ਰੈਲੀ ਨੂੰ ਹਰਜੀਤ ਸਿੰਘ ਸਰਕਲ ਪ੍ਰਧਾਨ, ਇੰਦਰਜੀਤ ਸਿੰਘ, ਪ੍ਰਦੀਪ ਕੁਮਾਰ, ਦਰਸ਼ਨ ਕੁਮਾਰ, ਹੈਪੀ, ਭਗਵਾਨ ਦਾਸ ਤੋਂ ਇਲਾਵਾ ਵਿਜੇ ਦੇਵ ਸਾਬਕਾ ਮੀਤ ਪ੍ਰਧਾਨ ਟੀ.ਐਸ.ਯੂ. ਪੰਜਾਬ, ਜਤਿੰਦਰ ਸਿੰਘ ਚੱਢਾ ਸਾਬਕਾ ਸਰਕਲ ਪ੍ਰਧਾਨ ਅਤੇ ਗੁਰਦੀਪ ਸਿੰਘ ਸਾਬਕਾ ਸਰਕਲ ਖਜਾਨਚੀ ਨੇ ਸੰਬੋਧਨ ਕੀਤਾ।
ਇਸ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਸੁਰਿੰਦਰ ਸਿੰਘ ਖਾਲਸਾ, ਗੁਰਬਚਨ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਤਨਖਾਹ ਨਾ ਮਿਲਣ ਦੀ ਨਿਖੇਧੀ ਕੀਤੀ ਉੱਥੇ ਮੁਲਾਜਮਾਂ ਦੀ ਸੰਘਰਸ਼ ਕਰਨ ਦੀ ਤਾਕਤ ਨਾਲ ਤਨਖਾਹ ਲੈਣ ਨੂੰ ਮੁਲਾਜਮਾਂ ਦੀ ਜਿੱਤ ਆਖਿਆ ਤੇ ਨਿਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਲੜਨ ਲਈ ਲੋਕਾਂ ਨੂੰ ਸੁਨੇਹਾ ਦਿੱਤਾ। ਮਿਤੀ 16—02—2024 ਨੂੰ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਹੋ ਰਹੀ ਦੇਸ਼ ਭਰ ਵਿੱਚ ਲੜਨ ਵਾਲੀਆਂ ਜਥੇਬੰਦੀਆਂ ਦੇ ਨਾਲ ਇਕੱਠੇ ਹੋ ਕੇ ਹੜਤਾਲ ਕਰਨ ਦਾ ਫੈਸਲਾ ਕੀਤਾ।

