ਚੰਡੀਗੜ੍ਹਪੰਜਾਬਪਟਿਆਲਾ

ਯੂਥ ਅਕਾਲੀ ਦਲ ਤੇ ਐਸ ਓ ਆਈ ਮਿਲ ਕੇ ਸੂਬੇ ਅੰਦਰ ਮੁੜ ਇਤਿਹਾਸ ਰੱਚਣਗੇ:– ਸਰਬਜੀਤ ਸਿੰਘ ਝਿੰਜਰ।

ਐਸ ਓ ਆਈ ਦੇ ਨਵਨਿਯੁਕਤ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਦਾ ਕੀਤਾ ਯੂਥ ਆਗੂਆਂ ਵਿਸ਼ੇਸ਼ ਸਨਮਾਨ।

ਫਤਿਹਗੜ੍ਹ ਸਾਹਿਬ,2 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜਬੂਰ ਕਰਕੇ ਯੂਥ ਅਕਾਲੀ ਦਲ ਦੇ ਨੌਜਵਾਨ ਤੇ ਵਿਦਿਆਰਥੀ ਜਥੇਬੰਦੀ ਐਸ ਓ ਆਈ ਪੰਜਾਬ ਅੰਦਰ ਮੁੜ ਇਤਿਹਾਸ ਰਚੇਗੀ। ਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਨ ਵਿੱਚ ਮੋਹਰੀ ਰੋਲ ਅਦਾ ਕਰਨਗੀਆਂ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਸ ਓ ਆਈ ਦੇ ਨਵਨਿਯੁਕਤ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਦਾ ਯੂਥ ਆਗੂਆਂ ਨੂੰ ਨਾਲ ਲੈਕੇ ਕਿ ਵਿਸ਼ੇਸ਼ ਸਨਮਾਨ ਕਰਨ ਸਮੇਂ ਕੀਤਾ। ਸ ਝਿੰਜਰ ਨੇ ਕਿਹਾ ਕਿ ਇਸ ਪਾਰਟੀ ਅੰਦਰ ਨੌਜਵਾਨਾਂ ਦਾ ਵੱਡਾ ਸਮੂਹ ਹੋਵੇ ਉਹ ਪਾਰਟੀ ਹਮੇਸ਼ਾ ਚੜ੍ਹਦੀ ਤੇ ਬੁਲੰਦੀਆਂ ਨੂੰ ਛੂਹ ਲੈਦੀ ਹੈ। ਇਸ ਤਹਿਤ ਜਿਥੇ ਸਮੁੱਚੇ ਪੰਜਾਬ ਅੰਦਰ ਯੂਥ ਅਕਾਲੀ ਦਲ ਦੇ ਨੌਜਵਾਨ ਲਾਮਵੰਦ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।

ਉਥੇ ਐਸ ਓ ਆਈ ਦੇ ਨਵਨਿਯੁਕਤ ਪ੍ਰਧਾਨ ਰਣਬੀਰ ਸਿੰਘ ਰਾਣਾ ਦੀ ਅਗਵਾਈ ਵਿੱਚ ਯੂਨੀਵਰਸਿਟੀਆਂ, ਕਾਲਜਾਂ ਤੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਲਾਮਵੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠਾਂ ਕੀਤਾ ਜਾ ਰਿਹਾ ਹੈ ਤਾ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜਾਂ ਪੁੱਟ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੂਬੇ ਅੰਦਰ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਤੇ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਨੇ ਜਿਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਉਥੇ ਉਹਨਾਂ ਅੱਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਨੌਜਵਾਨਾਂ ਵੱਲੋਂ ਦਿੱਤੇ ਮਾਣ ਸਤਿਕਾਰ ਤੇ ਧੰਨਵਾਦ ਕਰਦੇ ਹੋਏ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਮਿਹਨਤ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਤੇ ਯੂਥ ਆਗੂ ਰਵਿੰਦਰ ਸਿੰਘ ਖੇੜਾ,ਜਿੰਮੀ ਵਾਲੀਆਂ, ਰਣਦੀਪ ਸਿੰਘ ਢਿੱਲਵਾਂ, ਗੁਰਦੀਪ ਸਿੰਘ ਟੋਡਰਪੁਰ,ਟਿੰਮੀ ਪੂਨੀਆ, ਜਸਵਿੰਦਰ ਸਿੰਘ ਚਕੇਰੀਆਂ,ਤ੍ਰਿਪਤਇੰਦਰ ਸਿੰਘ,ਜੱਗੀ ਦੋਰਾਹਾ,ਰਾਣਾ ਉਦੇਸ਼ ਅਗੰਮਪੁਰ,ਹਰਕਮਲ ਭੂਰੇਗਿੱਲ,ਹਰਮਨ ਰੰਧਾਵਾ, ਅਕਾਸ਼ਦੀਪ ਭੂਰੇਗਿੱਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਮੌਜੂਦ ਸਨ।

Leave a Reply

Your email address will not be published. Required fields are marked *