ਹਰਿਆਣਾਚੰਡੀਗੜ੍ਹਪੰਜਾਬ

ੲਰਿਆਣਾ ਦੇ 5805 ਪਿੰਡਾਂ ਵਿਚ 24 ਘੰਟੇ ਬਿਜਲੀ – ਸੰਜੀਵ ਕੌਸ਼ਲ

ਚੰਡੀਗੜ੍ਹ, 12 ਫਰਵਰੀ -(ਮਧੂਸਾਰ ਬਿਊਰੋ) ਹਰਿਆਣਾ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਪ੍ਰਧਾਨ ਮੰਤਰੀ ਦੇ ਨਿਰਦੇਸ਼ ਅਨੁਸਾਰ ਸੂਬੇ ਦੇ 2 ਪਿੰਡਾਂ ਨੂੰ ਪਾਇਲੈਟ ਪੋ੍ਰਜੈਕਟ ਵਜੋ ਪੂਰੀ ਤਰ੍ਹਾ ਨਾਲ ਸੋਲਰ ਏਨਰਜੀ ‘ਤੇ ਨਿਰਭਰ ਕਰਨ ਲਈ ਕਿਹਾ ਹੈ ਤਾਂ ਜੋ ਸੌਰ ਉਰਜਾ ਦਾ ਵੱਧ ਤੋਂ ਵੱਧ ਵਰਤੋ ਕੀਤੀ ਜਾ ਸਕੇ। ਮੁੱਖ ਸਕੱਤਰ ਅੱਜ ਬਿਜਲੀ ਨਿਗਮਾਂ ਦੇ ਲਾਇਨ ਲਾਸ ਘੱਟ ਕਰਨ ਅਤੇ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਸਪਲਾਈ ਯਕੀਨੀ ਕਰਨ ਨੁੰ ਲੈ ਕੇ ਬਿਜਲੀ ਨਿਗਮਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਹਰਿਆਣਾ ਦੇ ਬਿਜਲੀ ਨਿਗਮਾਂ ਵੱਲੋਂ ਰਾਜ ਦੇ 5805 ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਬਿਜਲੀ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ 24 ਘੰਟੇ ਬਿਜਲੀ ਸਪਲਾਈ ਮਹੁਇਆ ਕਰਵਾਉਣ ਲਈ ਉੱਤਰ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ 2245 ਫੀਡਰਾਂ ਨੂੰ ਦਰੁਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫੀਡਰ ਕੰਮਾਂ ਦੀ ਮਾਈਕਰੋ ਪੱਧਰ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸ ਤੋਂ ਇਲਾਵਾ, ਮਾਰਾ ਗਾਂਓ-ਜਗਮਗ ਗਾਂਓ ਯੋ੧ਨਾ ਦੀ ਵੀ ਨਿਯਮਤ ਤੌਰ ‘ਤੇ ਸਮੀਖਿਆ ਕੀਤੀ ਜਾਵੇ। ਮੀਟਿੰਗ ਵਿਚ ਬਿਜਲੀ ਨਿਗਮਾਂ ਦੇ ਚੇਅਰਮੈਨ ਪੀ ਕੇ ਦਾਸ, ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

Leave a Reply

Your email address will not be published. Required fields are marked *