ਪੰਜਾਬਪਟਿਆਲਾ

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ’ਚ ਸੰਗਤ ਨਤਮਸਤਕ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਗੁਰ ਇਤਿਹਾਸ

ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ, ਕੀਤੀ ਪੰਗਤ-ਸੰਗਤ

ਪਟਿਆਲਾ 14 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਦਰਬਾਰ ਵਿਚ ਨਤਮਸਤਕ ਹੋਈਆਂ। ਸਾਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਹਜੂਰੀ ਰਾਗੀ ਭਾਈ ਰਾਜਬੀਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਅੱਜ ਦੇ ਸਾਲਾਨਾ ਜੋੜ ਮੇਲ ਦੀ ਸਿੱਖ ਇਤਿਹਾਸ ਅੰਦਰ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਸੀਸ ਨਿਵਾਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਕੀਤੀ।

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ’ਤੇ ਨਿਰੰਤਰ ਚੱਲ ਰਹੇ ਧਾਰਮਕ ਸਮਾਗਮਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਗਤਾਂ ਦੇ ਇਕੱਠ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਖਾਲਸਾ ਪੰਥ ਅੰਦਰ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਬਸੰਤ ਰੁੱਤ ਦੀ ਵਿਸ਼ੇਸ਼ ਮਹੱਤਤਾ ਅਤੇ ਇਸ ਰੁੱਤ ਵਿਚ ਗੁਰੂ ਸਾਹਿਬ ਪ੍ਰਤੀ ਸਮਰਪਿਤ ਦੀ ਭਾਵਨਾ ਨਾਲ ਪ੍ਰਮਾਤਮਾ ਨਾਲ ਅਨੌਖੇ ਮੇਲ ਦੀ ਅਨੌਖੀ ਗਾਥਾ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦੀ ਅਰਾਧਨਾ ਨਾਲ ਹੀ ਹਿਰਦੇ ਖਿੜ ਉਠਦੇ ਹਨ ਅਤੇ ਗੁਰਬਾਣੀ ਦੀ ਜੋਤ ਨਾਲ ਜੁੜਕੇ ਹੀ ਮਨੁੱਖ ਸੁਚਿਆਰ ਹੋਣ ਵਾਲੇ ਪਾਸੇ ਤੁਰ ਪੈਂਦਾ ਹੈ। ਉਨ੍ਹਾਂ ਇਤਿਹਾਸ ’ਤੇ ਚਾਨਣਾ ਪਾਉਂਦਆਂ ਕਿਹਾ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਐਲ ਕਾਵਨ ਵੱਲੋਂ ਸੁਣਾਏ ਫੁਰਮਾਨ ਨਾਲ 49 ਦੇ ਕਰੀਬ ਸਿੰਘਾਂ ਨੂੰ ਤੋਪਾਂ ਨਾਲ ਬੀੜ ਕੇ ਉਡਾ ਦਿੱਤਾ ਗਿਆ ਅਤੇ ਗੁਰਮੁੱਖ ਸਿੰਘ ਫਰਵਾਹੀ ਅਜਿਹਾ ਸਿੱਖ ਸੀ, ਜਿਨ੍ਹਾਂ ਨੇ ਧਰਮ ਵਿਚ ਦ੍ਰਿੜ ਰਹਿੰਦਿਆਂ ਨੂੰ ਮੌਕੇ ’ਤੇ ਕਾਵਨ ਨੂੰ ਸਬਕ ਸਿਖਾਉਣਾ ਚਾਹਿਆ ਅਤੇ ਬਾਅਦ ਵਿਚ ਉਸ ਨੂੰ ਫੜਕੇ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਵਿਚ ਦ੍ਰਿੜ ਰਹਿਣ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਅੱਜ ਸਮੇਂ ਦੀ ਵੱਡੀ ਲੋੜ ਹੈ, ਜੋ ਕਦੇ ਵੀ ਜਬਰ ਜੁਲਮ ਅੱਗੇ ਨਹੀਂ ਝੁਕੇ। ਬਸੰਤ ਪੰਚਮੀ ਦੇ ਦਿਹਾੜੇ ’ਤੇ ਗੁਰੂ ਸਾਹਿਬ ਦੇ ਦਰਬਾਰ ’ਚ ਰੰਗ-ਬਿਰੰਗੇ ਫੁੱਲਾਂ ਨਾਲ ਕੀਤੀ ਸਜਾਵਟ ਦੀ ਸੇਵਾ ਪਟਿਆਲਾ ਅਤੇ ਦਿੱਲੀ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਨਾਲ ਕੀਤੀ ਗਈ। ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਸਜਾਵਟ ਕਰਕੇ ਵਿਲੱਖਣ ਦਿੱਖ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨੇ ਸੰਗਤਾਂ ਦਾ ਧਿਆਨ ਖਿੱਚਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਬਸੰਤ ਰਾਗ ਦਰਬਾਰ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਸੁਪਰਵਾਈਜ਼ਰ ਜੋਗਾ ਸਿੰਘ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਕਰਮ ਸਿੰਘ, ਜੋਗਿੰਦਰ ਸਿੰਘ ਪੰਛੀ, ਜਗਰੂਪ ਸਿੰਘ ਚੀਮਾ, ਗੁਰਸ਼ਰਨ ਸਿੰਘ, ਇੰਸਪੈਕਟਰ ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਦੀਪ ਸਿੰਘ, ਗੁਰਤੇਜ ਸਿੰਘ, ਗਗਨਦੀਪ ਸਿੰਘ ਪੂੰਨੀਆ, ਅੰਮ੍ਰਿਤਪਾਲ ਸਿੰਘ ਖਰੌੜ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲਪੁਰ, ਪਰਵਿੰਦਰ ਸਿੰਘ ਰਿਓਂਦ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

(ਡੱਬੀ)
ਕਵੀ ਦਰਬਾਰ ’ਚ ਕਵੀਆਂ ਵੱਲੋਂ ਗੁਰੂ ਸਾਹਿਬਾਨ ਕੀਤੀ ਉਸਤਤ

ਬਸੰਤ ਪੰਚਮੀ ਦੀ ਆਮਦ ਮੌਕੇ ਸ਼ਾਮ ਨੂੰ ਦੇਰ ਰਾਤ ਤੱਕ ਚਲੇ ਦੀਵਾਨਾਂ ਦੀ ਆਰੰਭਤਾ ਕਵੀ ਦਰਬਾਰ ਨਾਲ ਕੀਤੀ ਗਈ। ਪੰਜਾਬ ਭਰ ਤੋਂ ਆਏ ਪ੍ਰਸਿੱਧ ਕਵੀਆਂ ਨੇ ਆਪੋ-ਆਪਣੇ ਅੰਦਾਜ਼ ’ਚ ਇਤਿਹਾਸਕ ਵਾਰਾਂ, ਕਵਿਤਾਵਾਂ ਅਤੇ ਗੁਰੂ ਸਾਹਿਬਾਨ ਦੀ ਉਸਤਤ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਕਵੀਆਂ ਵੱਲੋਂ ਸੁਣਾਈਆਂ ਕਵਿਤਾਵਾਂ ਦਾ ਸੰਗਤਾਂ ਨੇ ‘ਬੋਲੇ ਸੌ ਨਿਹਾਲ’ ਦੇ ਜੈਕਾਰਿਆਂ ਨਾਲ ਸਵਾਗਤ ਕੀਤਾ। ਕਵੀ ਦਰਬਾਰ ਸਾਹਿਬ ’ਚ ਹਿੱਸਾ ਲੈਣ ਵਾਲਿਆਂ ਕਵੀ ਭਾਈ ਅਵਤਾਰ ਸਿੰਘ ਤਾਰੀ, ਭਾਈ ਹਰਮਿੰਦਰ ਪਾਲ ਸਿੰਘ ਦਿਲਖੁਸ਼, ਅਜੀਤ ਸਿੰਘ ਰਤਨ, ਕਵੀ ਭਾਈ ਬਲਵੀਰ ਸÇੰਘ ਕੋਮਲ, ਬੀਬੀ ਮਨਜੀਤ ਕੌਰ, ਭਾਈ ਹਰਨੇਕ ਸਿੰਘ ਬਡਾਲੀ, ਭਾਈ ਚੈਨ ਸਿੰਘ ਚੱਕਰਵਰਤੀ ਦਸੂਹਾ, ਭਾਈ ਹੀਰਾ ਸਿੰਘ ਕੋਮਲ, ਬੀਬੀ ਪਰਵਿੰਦਰ ਕੌਰ, ਕਵੀ ਕੁਲਦੀਪ ਸਿੰਘ ਦਰਾਜਕੇ, ਕਵੀ ਭਾਈ ਸੁਲੱਖਣ ਸਿੰਘ ਨਿਰਾਲਾ, ਭਾਈ ਗੁਰਦੀਪ ਸਿੰਘ ਆਦਿ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *