ਅਕਾਲੀ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਬੰਧੀ ਭਾਈ ਗੁਰਇਕਬਾਲ ਸਿੰਘ ਨੂੰ ਸੱਦਾ ਪੱਤਰ
ਅੰਮ੍ਰਿਤਸਰ:- 14 ਫਰਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸਾਹਿਬ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਮਨਾਉਣ ਸਬੰਧੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਮੈਨਜਰ ਪਰਮਜੀਤ ਸਿੰਘ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ ਤੇ ਸ਼ਹੀਦੀ ਸਮਾਗਮ ਸਬੰਧੀ ਵਿਚਾਰ ਸਾਂਝੀਆਂ ਕੀਤੀਆਂ ਗਈਆਂ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ 14 ਮਾਰਚ ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾ ਜੀ ਭਲਾਈ ਕੇਂਦਰ ਵਾਲੇ, ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਰੇਬਲ ਟਰੱਸਟ ਰਾਮਤੀਰਥ ਰੋਡ, ਕੀਰਤਨ ਦਰਬਾਰ `ਚ ਸੰਗਤ ਸਮੇਤ ਹਾਜ਼ਰੀ ਭਰਨਗੇ।
ਇਨ੍ਹਾਂ ਤੋਂ ਇਲਾਵਾ ਸਿੱਖ ਕੌਮ ਦੇ ਮਹਾਨ ਢਾਡੀ, ਰਾਗੀ, ਪ੍ਰਚਾਰਕ ਜਨ ਵੀ ਆਪੋ ਆਪਣੇ ਵਿਖਿਆਣਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਅੰਮ੍ਰਿਤਸਰ ਸ਼ਹਿਰ ਦੀਆਂ ਸਾਰੀਆਂ ਨਾਮ ਸਿਮਰਨ ਸੁਖਮਨੀ ਸਾਹਿਬ ਸੇਵਾ ਸਭਾ ਸੁਸਾਇਟੀਆਂ ਜਪਤਪ ਵਿੱਚ ਪੂਰਨ ਸਹਿਯੋਗ ਕਰਨਗੀਆਂ। ਭਾਈ ਗੁਰਇਕਬਾਲ ਸਿੰਘ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਹਰ ਤਰ੍ਹਾ ਦਾ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ ।ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਨੇ ਢਾਡੀਆਂ ਦੇ ਜੀਵਨ ਅਤੇ ਇਤਿਹਾਸ ਸਬੰਧੀ ਸੰਪਾਦਕ ਕੀਤੀਆਂ ਪੁਸਤਕਾਂ ਪੁਸਤਕ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਭਾਈ ਇਕਬਾਲ ਸਿੰਘ ਜੀ ਭੇਟ ਕੀਤੀ। ਇਸ ਸਮੇਂ ਮਨਦੀਪ ਸਿੰਘ ਭੋਲੂ, ਗੁਰਪਾਲ ਸਿੰਘ, ਕੇ ਪੀ. ਸਿੰਘ ਮੈਨੇਜਰ, ਪ੍ਰੀਤਮ ਸਿੰਘ ਮੀਡੀਆ ਇੰਚਾਰਜ, ਸੁਖਵਿੰਦਰ ਸਿੰਘ ਮੈਨੇਜਰ, ਸੰਜੂ ਆਦਿ ਹਾਜ਼ਰ ਸਨ।

