ਪੁਲਿਸ ਡੀ.ਏ. ਵੀ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਵਨ ਦਾ ਆਯੋਜਨ ।
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਵਿੱਚ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਸਮੇਂ-ਸਮੇਂ ’ਤੇ ਯੱਗ ,ਹਵਨ ,ਪਾਠ ਆਦਿ ਕਰਵਾਇਆ ਜਾਂਦਾ ਹੈ। 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਅੱਜ ਸਕੂਲ ਵਿਖੇ ਆਰਿਆ ਸਮਾਜ ਦੇ ਰੀਤੀ-ਰਿਵਾਜਾਂ ਅਨੁਸਾਰ ਹਵਨ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਹਵਨ ਕੁੰਡ ਵਿੱਚ ਅਹੂਤੀ ਪਾਈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ
ਅਤੇ ਸਾਰਿਆਂ ਦੀ ਕਾਮਯਾਬੀ ਲਈ ਅਰਦਾਸ ਕੀਤੀ।ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਸਵਿਤਾ ਜੀ ਨੇ ਵਿਦਿਆਰਥੀਆਂ ਨੂੰ ਯੱਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੱਗ ਦੀ ਤਪਸ਼ ਅਤੇ ਹਵਨ ਦੇ ਕੁਦਰਤੀ ਤੱਤ ਵਾਤਾਵਰਣ ਵਿੱਚ ਫੈਲੇ ਹਾਨੀਕਾਰਕ ਕੀਟਾਣੂਆਂ ਨੂੰ ਨਾ ਸਿਰਫ਼ ਦੂਰ ਕਰਦੇ ਹਨ, ਸਗੋਂ ਸਾਡੀ ਖੁਸ਼ਹਾਲੀ ਵਿੱਚ ਵੀ ਸਹਾਈ ਹੁੰਦੇ ਹਨ। ਇਸ ਤੋਂ ਇਲਾਵਾ ਇਸ ਦੀ ਖੁਸ਼ਬੂ ਦਿਲ ਦੀ ਬੇਚੈਨੀ ਅਤੇ ਸਰੀਰ ਦੀ ਥਕਾਵਟ ਨੂੰ ਵੀ ਦੂਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ।

