ਪੰਜਾਬਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਾਮਰਸ ਵਿੱਚ ਫਰੰਟਲਾਈਨ ਮੈਨੇਜਮੈਂਟ ਕੋਰਸ ‘ਤੇ ਇੱਕ ਰੋਜ਼ਾ ਕੌਮੀ ਸੈਮੀਨਾਰ

ਫਤਹਿਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਦੇ ਸਹਿਯੋਗ ਨਾਲ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ। ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੀ ਮੁਖੀ ਡਾ: ਨਵਲੀਨ ਕੌਰ ਨੇ ਜੀਐਨਆਈਜੀਐਸ ਦੇ ਪ੍ਰਧਾਨ ਅਤੇ ਸੀਈਓ ਡਾ: ਗਿਆਨ ਸਿੰਘ ਦਾ ਸਵਾਗਤ ਕੀਤਾ। ਡਾ. ਸਿੰਘ ਨੇ ਸੰਸਥਾ ਦੇ ਵਿਭਿੰਨ ਕੋਰਸਾਂ ਬਾਰੇ ਆਪਣੀ ਸੂਝ ਸਾਂਝੀ ਕੀਤੀ। ਉਹਨਾ ਨੇ ਕਾਮਰਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਫਰੰਟਲਾਈਨ ਮੈਨੇਜਮੈਂਟ ਕੋਰਸ ‘ਤੇ ਧਿਆਨ ਕੇਂਦ੍ਰਤ ਕੀਤਾ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮੌਕਿਆਂ ਅਤੇ ਵਿਕਾਸ ਦੀਆਂ ਕਹਾਣੀਆਂ ਨਾਲ ਪ੍ਰੇਰਿਤ ਕੀਤਾ। ਇਸ ਮੌਕੇ ਡਾ.ਏ.ਐਸ.ਬਰਾੜ, ਪ੍ਰੋ-ਚਾਂਸਲਰ, ਡਾ.ਪ੍ਰਿਤਪਾਲ ਸਿੰਘ, ਵਾਈਸ-ਚਾਂਸਲਰ, ਡਾ.ਤੇਜਵੀਰ ਸਿੰਘ, ਰਜਿਸਟਰਾਰ, ਡਾ.ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਹਾਜ਼ਰ ਸਨ। ਅੰਤ ਵਿਚ ਡਾ: ਪ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਫੈਕਲਟੀ ਨਾਲ ਆਪਣੇ ਕੀਮਤੀ ਤਜ਼ਰਬੇ ਸਾਂਝੇ ਕਰਨ ਲਈ ਡਾ: ਗਿਆਨ ਸਿੰਘ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *