ਪੰਜਾਬਪਟਿਆਲਾ

ਸਾਬਕਾ ਪ੍ਰਧਾਨ ਭਾਈ ਲੋਂਗੋਵਾਲ ਰਾਜਿੰਦਰਾ ਹਪਸਤਾਲ ’ਚ ਜ਼ਖ਼ਮੀਆਂ ਦਾ ਹਾਲ ਜਾਣਨ ਪੁੱਜੇ

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਜਲਦ ਕੱਢੇ : ਭਾਈ ਲੋਂਗੋਵਾਲ

ਪਟਿਆਲਾ 21 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਦਿੱਲੀ ਜਾਣ ਲਈ ਸੰਭੂ ਬਾਰਡਰ ਸਮੇਤ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ’ਤੇ ਅੱਜ ਬਾਰਡਰ ’ਤੇ ਤਾਇਨਾਤ ਹਰਿਆਣਾ ਪੁਲਿਸ ਵੱਲੋਂ ਡਰੋਨ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਚਲਾਈ ਗੋਲੀ ਨਾਲ ਜ਼ਖਮੀਆਂ ਹੋਏ ਬਹੁਤ ਸਾਰੇ ਵਿਅਕਤੀਆਂ ਨੂੰ ਅੱਜ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਜ਼ਖ਼ਮੀਆਂ ਦਾ ਹਾਲ ਜਾਨਣ ਲਈ ਪੁੱਜੇ। ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਹੋਏ ਸਰਕਲ ਪ੍ਰਧਾਨ ਜਗਰਾਜ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਿਟਲਰਸ਼ਾਹੀ ਚਿਹਰਾ ਬੇਨਕਾਬ ਹੋ ਗਿਆ, ਜੋ ਦੇਸ਼ ਦੇ ਅੰਨਦਾਤਾ ਦੀਆਂ ਮੰਗਾਂ ਮੰਨਣ ਬਦਲੇ ਉਨ੍ਹਾਂ ਨੂੰ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਰੋਕਣਾ ਚਾਹੁੰਦਾ, ਜਿਸ ਨਾਲ ਲੋਕਤੰਤਰ ਦਾ ਘਾਣ ਹੁੰਦਾ ਵੇਖਿਆ ਜਾ ਸਕਦਾ ਅਤੇ ਗਲਤ ਵਰਤਾਰਾ ਹੈ।

ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਬਾਰਡਰਾਂ ’ਤੇ ਜੋ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਹੈ, ਜੋ ਵਾਰ ਵਾਰ ਮੀਟਿੰਗਾਂ ਬੁਲਾ ਕੇ ਗੱਲਬਾਤ ਕਰਕੇ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀਂ ਕੱਢ ਸਕੀ। ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਰਵੱਈਆ ਸਹੀ ਢੰਗ ਵਾਲਾ ਰੱਖਣਾ ਚਾਹੀਦਾ ਕਿਉਂਕਿ ਕਿਸਾਨ ਦੇਸ਼ ਲਈ ਰੀੜ ਦੀ ਹੱਡੀ ਹਨ, ਜੋ ਉਨ੍ਹਾਂ ਨਾਲ ਹੀ ਅਜਿਹਾ ਵਿਵਹਾਰ ਹੋਵੇਗਾ ਤਾਂ ਆਮ ਨਾਗਰਿਕ ਆਪਣੇ ਅਧਿਕਾਰਾਂ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇ। ਭਾਈ ਲੌਂਗੋਵਾਲ ਨੇ ਕਿਹਾ ਕਿ ਜਬਰ ਦੇ ਨਾਲ ਕਿਸਾਨਾਂ ਨੂੰ ਇਸ ਤਰ੍ਹਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਜਬਰ ਅਤੇ ਜ਼ੁਲਮ ਦੇ ਖਿਲਾਫ ਕਿਸਾਨ ਭਰਾਵਾਂ ਨੇ ਪਹਿਲਾਂ ਹੀ ਕੇਂਦਰ ਵਿਚ ਬੈਠੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਸੀ ਅਤੇ ਇਸ ਵਾਰ ਹੀ ਸਰਕਾਰ ਨੂੰ ਬੈਕਫੁੱਟ ’ਤੇ ਜਾਣ ਲਈ ਕਿਸਾਨ ਮਜਬੂਰ ਕਰ ਦੇਣਗੇ ਇਸ ਤੋਂ ਪਹਿਲਾਂ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇ ਸਰਕਾਰ ਨੂੰ ਦੋ ਸਾਲ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਾਲੇ ਪਾਸੇ ਕੋਈ ਯੋਗ ਕਦਮ ਚੁੱਕਣਾ ਚਾਹੀਦਾ ਹੈ।

Leave a Reply

Your email address will not be published. Required fields are marked *