ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ’ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਦੋ ਤਾਜ਼ਾ ਪ੍ਰਾਪਤੀਆਂ
ਪਟਿਆਲਾ, 28 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ’ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਦੋ ਤਾਜ਼ਾ ਪ੍ਰਾਪਤੀਆਂ ਕੀਤੀਆਂ ਹਨ। ਯੂਨੀਵਰਸਿਟੀ ਖਿਡਾਰੀ ਕੁਲਦੀਪ, ਕਿਰਨਜੋਤ, ਰਮਨਦੀਪ ਅਤੇ ਤਨਵੀਰ ਕੌਰ ਦੀ ਟੀਮ ਨੇ 4 ਗੁਣਾ 400 ਮੀਟਰ ਰਿਲੇਅ ਦੌੜ ਵਿੱਚ ਸੋਨ ਤਗ਼ਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ।
ਇਨ੍ਹਾਂ ਖਿਡਾਰੀਆਂ ਨੇ 3 ਮਿੰਟ 52.34 ਸੈਕਿੰਡ ਦਾ ਸਮਾਂ ਲੈਂਦੇ ਹੋਏ ਨਵਾਂ ਰਿਕਾਰਡ ਕਾਇਮ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲਾ ਰਿਕਾਰਡ ਵੀ ਪੰਜਾਬੀ ਯੂਨੀਵਰਸਿਟੀ ਦੇ ਨਾਮ ਹੀ ਸੀ। ਇਸੇ ਤਰ੍ਹਾਂ ਯੂਨੀਵਰਸਿਟੀ ਖਿਡਾਰੀ ਸਾਗਰ ਨੇ ਜੈਵਲਿਨ ਥਰੋ ਈਵੈਂਟ ਵਿਚ 71.15 ਮੀਟਰ ਦੇ ਫਾਸਲੇ ਨਾਲ਼ ਚਾਂਦੀ ਦਾ ਤਗ਼ਮਾ ਆਪਣੇ ਨਾਮ ਕੀਤਾ। ਉਪ ਕੁਲਪਤੀ ਪ੍ਰੋ. ਅਰਵਿੰਦ ਅਤੇ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਨੇ ਜੇਤੂ ਖਿਡਾਰੀਆਂ ਅਤੇ ਕੋਚ ਧਰਮਿੰਦਰਪਾਲ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ।

