ਅੰਮ੍ਰਿਤਸਰਪੰਜਾਬ

ਪੰਜਾਬ ਸਰਕਾਰ ਨੇ ਜਨਤਾ ਨੂੰ ਕੇਂਦਰ ਦੀ ਸਕੀਮਾਂ ਤੋਂ ਕੀਤਾ ਵਾਂਝਾ: ਸ਼ਰੂਤੀ ਵਿਜ

ਲੋਕ ਸਭਾ ਚੋਣਾਂ ਵਿੱਚ ਬੀਜੇਪੀ ਕਰੇਗੀ ਜੋਰਦਾਰ ਪ੍ਰਦਰਸ਼ਨ: ਸੁਖਮਿੰਦਰ ਸਿੰਘ ਪਿੰਟੂ

ਵਾਰਡ ਨੰਬਰ 10 ਦੇ ਬੂਥ ਗੰਡਾ ਸਿੰਘ ਦੇ ਪ੍ਰਧਾਨ ਅਜੇ ਕੁਮਾਰ ਦੀ ਅਗਵਾਈ ਵਿੱਚ ਹੋਈ ਭਰਵੀ ਮੀਟਿੰਗ

ਅੰਮ੍ਰਿਤਸਰ, 28 ਫਰਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੀ ਲੋਕ ਮਾਰੂ ਨੀਤੀਆਂ ਤੋਂ ਲੋਕ ਪਹਿਲਾ ਤੋਂ ਹੀ ਦੁਖੀ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਜਨਤਾ ਦੀ ਸੁਵਿਧਾ ਵਾਸਤੇ ਲਾਗੂ ਕੀਤੀਆਂ ਗਈਆਂ ਸਕੀਮਾਂ ਤੋਂ ਵੀ ਆਮ ਜਨਤਾ ਨੂੰ ਵਾਂਝੇ ਰੱਖਿਆ ਜਾ ਰਿਹਾ ਹੈ। ਇਹ ਪੰਜਾਬ ਸਰਕਾਰ ਲਈ ਬੜੀ ਹੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਜਨਤਾ ਨੂੰ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਦਾ ਇੰਨਾ ਸਕੀਮਾਂ ਵੱਲ ਧਿਆਨ ਨਾ ਦੇਣਾ ਲੋਕਾਂ ਦੇ ਨਾਲ ਸਿੱਧੇ ਤੌਰ ਤੇ ਧੱਕਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਵਾਰਡ ਨੰਬਰ 10 ਦੀ ਇੰਚਾਰਜ ਸ਼ਰੂਤੀ ਵਿਜ ਨੇ ਵਾਰਡ ਦੇ ਬੂਥ ਗੰਡਾ ਸਿੰਘ ਦੇ ਪ੍ਰਧਾਨ ਅਜੇ ਕੁਮਾਰ ਦੀ ਅਗਵਾਈ ਵਿੱਚ ਹੋਈ ਭਰਵੀ ਮੀਟਿੰਗ ਦੇ ਦੌਰਾਨ ਕਹੀ। ਉਹਨਾਂ ਕਿਹਾ ਕਿ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਬਣਦਾ ਹਿੱਸਾ ਪੰਜਾਬ ਸਰਕਾਰ ਵੱਲੋਂ ਨਹੀਂ ਪਾਇਆ ਜਾ ਰਿਹਾ ਹੈ ਜਿਸਦੇ ਕਾਰਨ ਜਨਤਾ ਸਿਹਤ ਸੁਵਿਧਾ ਲੈਣ ਲਈ ਪਰੇਸ਼ਾਨ ਹੋ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸੁਵਿਧਾਵਾਂ ਦਾ ਜਲੂਸ ਨਿਕਲ ਚੁੱਕਿਆ ਹੈ, ਨਾ ਤਾਂ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ ਤੇ ਪੁਖਤਾ ਪ੍ਰਬੰਧ ਹਨ ਅਤੇ ਨਾ ਹੀ ਦਵਾਵਾਂ। ਜਿਸ ਦੇ ਕਾਰਨ ਪੰਜਾਬ ਦੀ ਜਨਤਾ ਅੱਜ ਮਹਿਸੂਸ ਕਰ ਰਹੀ ਹੈ ਕਿ ਉਹਨਾਂ ਨੇ ਪੰਜਾਬ ਦੀ ਵਾਗਡੋਰ ਗਲਤ ਹੱਥਾ ਵਿੱਚ ਦੇ ਦਿੱਤੀ ਹੈ। ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਪੰਜਾਬ ਵਿਚ ਕੇਂਦਰ ਦੀ ਕੋਈ ਵੀ ਸਕੀਮ ਪੂਰੀ ਤਰਾਂ ਲਾਗੂ ਨਹੀਂ ਕੀਤੀ ਜਾ ਰਹੀ। ਕੱਚੇ ਕੋਠਿਆਂ ਨੂੰ ਪੱਕੇ ਕਰਨ ਦਾ ਕੰਮ ਅਤੇ ਰਾਸ਼ਨ ਦਾ ਕੰਮ ਸਰਕਾਰ ਵੱਲੋਂ ਸਹੀ ਤਰੀਕੇ ਨਾਲ ਨਹੀਂ ਕਰਨ ਕਰਕੇ ਲੋਕ ਇਹਨਾਂ ਸਕੀਮਾਂ ਤੋਂ ਵੀ ਵਾਂਝੇ ਹਨ। ਉਹਨਾਂ ਕਿਹਾ ਕਿ ਇਹ ਸਾਰੀ ਸਕੀਮਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਇਸ ਦਾ ਮਾਤਰ ਸ਼੍ਰੇ ਲੈਣ ਤੋਂ ਇਲਾਵਾ ਕੋਈ ਕੰਮ ਨਹੀਂ ਕਰਦੀ। ਉਹਨਾਂ ਨੇ ਲੋਕਾਂ ਨੂੰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਤੇ ਆਗੂਆਂ ਨੂੰ ਜਤਾਇਆ ਜਾਵੇ ਤਾਂ ਕਿ ਪੰਜਾਬ ਇਕ ਵਾਰ ਫਿਰ ਤੋਂ ਵਿਕਾਸ ਵੱਲ ਵੱਧ ਸਕੇ। ਇਸ ਮੌਕੇ ਤੇ ਭਾਜਪਾ ਆਈ.ਟੀ ਸੈਲ ਦੇ ਕੋ-ਕਨਵੀਨਰ ਪ੍ਰੋਫੈਸਰ ਭਨੋਟ ਵੱਲੋਂ ਵੀ ਸੰਬੋਧਿਤ ਕੀਤਾ ਗਿਆ। ਇਸ ਮੌਕੇ ਤੇ ਸ਼ਕਤੀ ਕੇਂਦਰ ਪ੍ਰਮੁੱਖ ਪ੍ਰਮੋਦ ਮਹਾਜਨ, ਵਿਸ਼ਾਲ ਸ਼ਰਮਾ, ਰਜਿੰਦਰ ਕੁਮਾਰ, ਕੈਲਾਸ਼ ਕੁਮਾਰ, ਟਿੰਕੂ, ਮੋਨੂੰ, ਦੀਪੂ ਆਦਿ ਮੌਜੂਦ ਸਨ।

Leave a Reply

Your email address will not be published. Required fields are marked *