ਪੰਜਾਬ ਵਿੱਚ ਤਿੰਨ ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਹੋਇਆ ਆਗਾਜ।
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਆਮ ਆਦਮੀ ਕਲੀਨਿਕ ਉਪਕਾਰ ਨਗਰ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ।
ਤਿੰਨ ਦਿਨਾਂ ਮੁਹਿੰਮ ਦੋਰਾਣ ਸੁਬੇ ਦੇ ਪੰਜ ਸਾਲ ਤੱਕ ਦੇ 32 ਲੱਖ ਦੇ ਕਰੀਬ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੁ ਦਵਾਈ ਦੀਆਂ ਬੁੰਦਾਂ।
ਪਟਿਆਲਾ 03 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੱਚਿਆਂ ਨੂੰ ਪੋਲੀਓ ਵਰਗੀ ਨਾ ਮੁਰਾਦ ਬਿਮਾਰੀ ਤੋਂ ਮੁਕਤੀ ਲਈ ਸੁਬੇ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੁ ਦਵਾਈ ਦੀਆਂ ਬੁੰਦਾਂ ਪਿਲਾਉਣ ਲਈ 3 ਮਾਰਚ ਤੋਂ 5 ਮਾਰਚ ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਪਟਿਆਲਾ ਦੇ ਆਮ ਆਦਮੀ ਕਲੀਨਿਕ, ਉਪਕਾਰ ਨਗਰ ਤੋਂ ਕੀਤਾ ਅਤੇ ਇਥੇ ਲਗਾਏ ਪੋਲੀਓ ਕੈਂਪ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾ ਕੇ ਪੰਜਾਬ ਰਾਜ ਵਿੱਚ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਵਾਈ।ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੋਲੀਓ ਦੀ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਇਸ ਸਾਲ ਦੇ ਨੈਸ਼ਨਲ ਇਮੁਨਾਈਜੇਸ਼ਨ ਦਿਵਸ ਪਲਸ ਪੋਲੀਓ ਪ੍ਰੋਗਰਾਮ ਅਧੀਨ ‘ਦੋ ਬੂੰਦਾਂ ਜਿੰਦਗੀ ਦੀਆਂ’ ਹਰੇਕ ਬੱਚੇ ਤੱਕ ਲਾਜਮੀ ਪਹੁੰਚਣੀਆਂ ਚਾਹੀਦੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਹਾਲਾਕਿ ਸਾਡਾ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ, ਤੇ 2010 ਤੋਂ ਬਾਅਦ ਪੰਜਾਬ ਵਿੱਚ ਵੀ ਕੋਈ ਕੇਸ ਨਹੀਂ ਅਇਆ, ਪਰੰਤੂ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੋਲੀਓ ਰੋਕੂ ਮੁਹਿੰਮ ਬਹੁਤ ਲਾਜ਼ਮੀ ਹੈ ਕਿਉਂਕਿ ਅਜੇ ਵੀ ਪੋਲੀਓ ਦੀ ਮਹਾਂਮਾਰੀ ਅਧੀਨ ਸਾਡੇ ਗੁਆਂਢੀ ਦੇਸ਼, ਪਾਕਿਸਤਾਨ ਤੇ ਅਫਗਾਨਿਸਤਾਨ ਆਦਿ ਤੋਂ ਪੋਲੀਓ ਵਾਇਰਸ ਦੇ ਇੱਧਰ ਆਉਣ ਦਾ ਖ਼ਤਰਾ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਸਿਹਤ ਟੀਮਾਂ ਵੱਲੋਂ ਹਰੇਕ ਬੱਚੇ ਨੂੰ ਪਲਸ ਪੋਲੀਓ ਦੀ ਇਸ ਮੁਹਿੰਮ ਦੌਰਾਨ ਘਰ-ਘਰ ਜਾ ਕੇ ਦੋ ਬੂੰਦਾਂ ਜਿੰਦਗੀ ਦੀਆਂ ਪਿਲਾਈਆਂ ਜਾਣਗੀਆਂ ਪਰ ਫਿਰ ਵੀ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸਾਰੇ ਮਾਪਿਆਂ/ਸਰਪ੍ਰਸਤਾਂ ਨੂੰ ਅਪੀਲ ਹੈ ਕਿ ਉਹ ਆਪਣੇ ਬੱਚੇ ਨੂੰ ਨਜ਼ਦੀਕੀ ਪੋਲੀਓ ਬੂਥ ‘ਤੇ ਜਾਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਦੋਰਾਣ ਦਵਾਈ ਪੀਣ ਤੋਂ ਖੁੰਝ ਨਾ ਜਾਵੇ।
ਡਾਇਰੈਕਟਰ ਸਿਹਤ ਸੇਵਾਵਾਂ ( ਪਰਿਵਾਰ ਭਲਾਈ ) ਪੰਜਾਬ ਡਾ. ਹਿਤਿੰਦਰ ਕੋਰ ਨੇਂ ਕਿਹਾ ਕਿ ਸੂਬੇ ਦੇ ਵਿੱਚ ਇਹ ਮੁਹਿੰਮ 03 ਮਾਰਚ ਤੋਂ ਸ਼ੁਰੂ ਹੋ ਕੇ 05 ਮਾਰਚ ਨੂੰ ਮੁਕੰਮਲ ਕੀਤੀ ਜਾਵੇਗੀ।ਜਿਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆਂ ਕਿ ਮੁਹਿੰਮ ਦੋਰਾਣ ਸੁਬੇ ਭਰ ਦੇ 0 ਤੋਂ 5 ਸਾਲ ਤੱਕ ਦੇ 32,31,914 ਨੋ ਨਿਹਾਲਾ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਮੁਹਿੰਮ ਦੇ ਪਹਿਲੇ ਦਿਨ 12,928 ਪੋਲੀਓ ਬੂਥ ਲਗਾਏ ਗਏ ਹਨ ਅਤੇ ਜਿਹੜੇ ਬੱਚੇ ਕਿਸੇ ਕਾਰਣ ਇਹਨਾਂ ਬੁੱਥਾ ਤੇਂ ਬੱਚਿਆਂ ਨੁੰ ਦਵਾਈ ਪਿਲਾਉਣ ਨਹੀ ਆਉਣਗੇ ਉਹਨਾਂ ਬੱਚਿਆਂ ਨੂੰ ਦੂਜੇ ਅਤੇ ਤੀਸਰੇ ਦਿਨ 25,855 ਟੀਮਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆ ਜਾਣਗੀਆਂ।ਇਸ ਤੋਂ ਇਲਵਾ ਸੂਬੇ ਦੇ ਵਿੱਚ 772 ਮੋਬਾਇਲ ਟੀਮਾਂ ਅਤੇ 729 ਟਰਾਂਜ਼ਟਿ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਹਾਈ ਰਿਸਕ ਏਰੀਆ ਦੇ ਵਿਚ ਰਹਿ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸੂਬੇ ਦੇ ਵਿੱਚ ਪਲਸ ਪੋਲੀਓ ਮੁਹਿੰਮ ਦੀ ਨਿਗਰਾਨੀ ਲਈ ਡਾਇਰੈਕਟਰ ਦਫ਼ਤਰ ਦੇ ਸੀਨੀਅਰ ਅਧਿਕਾਰੀ ਬਤੌਰ ਅਬਜ਼ਰਵਰ ਲਗਾਏ ਗਏ ਹਨ। ਜਿਨ੍ਹਾਂ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆ ਦੇ ਵਿੱਚ ਤਿੰਨ ਦਿਨਾਂ ਲਈ ਇਸ ਮੁਹਿੰਮ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕੋਈ ਵੀ ਯੋਗ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।ਸਿਵਲ ਸਰਜਨ ਡਾ. ਰਮਿੰਦਰ ਕੋਰ ਵੱਲੋਂ ਜਿਲ੍ਹੇ ਵਿੱਚ ਚਲਾਈ ਜਾ ਰਹੀ ਮੁਹਿੰਮ ਬਾਰੇ ਚਾਣਨਾ ਪਾਇਆ ਗਿਆ। ਇਸ ਮੋਕੇ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਪੰਜਾਬ ਡਾ. ਹਿਤਿੰਦਰ ਕੋਰ, ਸਹਾਇਕ ਡਾਇਰੈਕਟਰ ਡਾ. ਰਾਜੇਸ਼ ਭਾਸਕਰ, ਸਿਵਲ ਸਰਜਨ ਡਾ. ਰਮਿੰਦਰ ਕੋੋਰ, ਕਰਨਲ ਜੇ.ਵੀ.ਸਿੰਘ, ਸਾਬਕਾ ਪ੍ਰਧਾਨ ਆਈ.ਐਮ.ਏ. ਪੰਜਾਬ ਮੈਡੀਕਲ ਐਸੋਸੀਏਸ਼ਨ ਡਾ. ਭਗਵੰਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੋਰ, ਜਸਬੀਰ ਸਿੰਘ ਗਾਂਧੀ ,ਸਰਵੈਲੈਂਸ ਮੈਡੀਕਲ ਅਫਸਰ ਡਾ. ਵਿਕਰਮ ਗੁਪਤਾ, ਡਾ. ਮਨਹਰ, ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਅਰੋੜਾ,ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਡਾ, ਗੁਰਚੰਦਨਦੀਪ ਸਿੰਘ, ਡਾ. ਰਮਨ, ਆਰ.ਪੀ.ਐਸ. ਮਲਹੋਤਰਾ, ਗੱਜਣ ਸਿੰਘ, ਗੁਲਜਾਰ ਪਟਿਆਲਵੀ, ਬਲਾਕ ਪ੍ਰਧਾਨ ਮੋਹਿਤ ਕੁਮਾਰ,ਰੁਪਾਲੀ ਗਰਗ, ਅਮਰਜੀਤ ਭਾਟੀਆ, ਗੁਰਕ੍ਰਿਪਾਲ ਸਿੰਘ ਸਰਪੰਚ, ਕਰਮਜੀਤ ਬਾਸੀ, ਦਲਜੀਤ ਸਿੰਘ ਛੀਨਾ, ਚਰਨਜੀਤ ਸਿੰਘ ਫੋਜੀ, ਬਲਜੀਤ ਸ਼ਰਮਾ, ਪ੍ਰਦੀਪ ਸ਼ਰਮਾ, ਪ੍ਰਦੀਪ ਗਰਗ, ਰਾਮ ਆਸਰਾ, ਬਲਾਕ ਪ੍ਰਧਾਨ ਓਮ ਪ੍ਰਕਾਸ ਅਤੇ ਵੱਡੀ ਗਿਣਤੀ ਵਿੱਚ ਆਪ ਅਹੁਦੇਦਾਰ ਅਤੇ ਵਲੰਟੀਅਰ ਵੀ ਹਾਜਰ ਸਨ।

