ਪਟਿਆਲਾ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ ‘ਇੰਡਕਸ਼ਨ ਪ੍ਰੋਗਰਾਮ’

ਵੱਖ-ਵੱਖ ਕੋਰਸਾਂ, ਸਹੂਲਤਾਂ ਅਤੇ ਸੇਵਾਵਾਂ ਬਾਰੇ ਵਿਸਥਾਰ ਵਿੱਚ ਦਿੱਤੀ ਜਾਵੇਗੀ ਜਾਣਕਾਰੀ

ਪਟਿਆਲਾ, 3 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ ਆਪਣੇ ਵੱਖ-ਵੱਖ ਕੋਰਸਾਂ, ਸਹੂਲਤਾਂ ਅਤੇ ਸੇਵਾਵਾਂ ਆਦਿ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ‘ਇੰਡਕਸ਼ਨ ਪ੍ਰੋਗਰਾਮ’ ਕਰਵਾਇਆ ਜਾ ਰਿਹਾ ਹੈ। ਇਸ ਸੈਂਟਰ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਡਿਸਟੈਂਸ ਐਜੂਕੇਸ਼ਨ ਬਿਊਰੋ ਦੁਆਰਾ ਪ੍ਰਵਾਨਿਤ ਬੀ.ਏ., ਬੀ.ਲਿਬ., ਬੀ.ਕਾਮ ਅਤੇ ਐੱਮ.ਏ. ਅੰਗਰੇਜ਼ੀ, ਐੱਮ.ਏ. ਐਜੂਕੇਸ਼ਨ, ਐੱਮ.ਬੀ.ਏ. ਅਤੇ ਮਾਸਟਰਜ਼ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਦੇ ਪਹਿਲੇ ਸਾਲ (ਸਮੈਸਟਰ ਪਹਿਲਾ) ਦੇ ਦਾਖਲੇ ਇਨ੍ਹੀਂ ਦਿਨੀਂ ਕੇਂਦਰ ਵਿਖੇ ਜਾਰੀ ਹਨ।

ਇਨ੍ਹਾਂ ਕੋਰਸਾਂ ਵਿੱਚ ਦਾਖਲੇ 31 ਮਾਰਚ 2024 ਤੱਕ ਹੋਣਗੇ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ www.pbidde.org ‘ਤੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੈਂਟਰ ਵਿਖੇ ਆਪਣੇ ਦਾਖਲਾ ਫਾਰਮ ਭਰ ਚੁੱਕੇ ਵਿਦਿਆਰਥੀਆਂ ਲਈ 5 ਮਾਰਚ 2024 ਨੂੰ ਸਵੇਰੇ 10 ਵਜੇ ਇੱਕ ਇੰਡਕਸ਼ਨ ਪ੍ਰੋਗਰਾਮ ਕਮਰਾ ਨੰ. ਜੀ-05 ਵਿੱਚ ਰੱਖਿਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਕੇਂਦਰ ਵੱਲੋਂ ਕਰਵਾਏ ਜਾ ਰਹੇ ਕੋਰਸਾਂ ਅਤੇ ਵੱਖ-ਵੱਖ ਸਹੂਲਤਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਉਂਕਿ ਦਾਖਲੇ 31 ਮਾਰਚ 2024 ਤੱਕ ਜਾਰੀ ਰਹਿਣਗੇ, ਇਸ ਲਈ ਕੇਂਦਰ ਵੱਲੋਂ ਅਪ੍ਰੈਲ, 2024 ਦੇ ਪਹਿਲੇ ਹਫ਼ਤੇ ਬਾਕੀ ਬਚੇ ਵਿਦਿਆਰਥੀਆਂ ਲਈ ਇੱਕ ਹੋਰ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *