ਪਟਿਆਲਾ

ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ।

ਪਟਿਆਲੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਦੀ ਪੋਲ ਖੋਲੀ ਜਾਵੇਗੀ ।

ਮੌਜੂਦਾ ਸਰਕਾਰ ਨਾਲ ਹੁਣ ਤੱਕ ਹੋਈਆਂ 25 ਮੀਟਿੰਗਾਂ ਵਿੱਚ ਕੁਝ ਵੀ ਹੱਲ ਨਾ ਮਿਲਣ ਕਰਕੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਲੀਡਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਤੋਂ ਨਜਰਾਂ ਫੇਰਦੇ ਨਜਰ ਆ ਰਹੇ ਹਨ । ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ।ਜਿਸ ਕਰਕੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜ਼ਮਾ ਦੇ ਧਰਨਿਆਂ ਦੇ ਵਿਚ ਸ਼ਾਮਿਲ ਹੋ ਕੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੇ ਸਬਜ਼ਬਾਗ ਦਿਖਾਏ ਪਰ ਜਦ ਵਾਅਦਿਆ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਵਾਰੀ ਆਈ ਤਾਂ ਪਿਛਲੇ 2 ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 24-25 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਦੇ ਜਿਲਾ ਪ੍ਧਾਨ ਵਲੋਂ ਪਰੈਸ ਨਾਲ ਗੱਲਬਾਤ ਦੌਰਾਨ ਕੀਤਾ ਗਿਆ । ਉਹਨਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ 9 ਮਾਰਚ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ।

ਰੈਲੀ ਦੌਰਾਨ ਪਟਿਆਲੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਦੀ ਪੋਲ ਖੋਲੀ ਜਾਵੇਗੀ ਅਤੇ ਲੋਕਾਂ ਨੂੰ ਸਰਕਾਰ ਦੀ ਲਾਰੇਬਾਜੀ ਅਤੇ ਵਾਅਦਾ ਖਿਲਾਫ਼ੀ ਬਾਰੇ ਕਾਲੇ ਝੰਡੇ ਲਹਿਰਾ ਕੇ ਜਾਗਰੂਕ ਕੀਤਾ ਜਾਵੇਗਾ। ਕੁੰਭ ਕਰਨੀ ਨੀਂਦ ਸੁੱਤੀ ਪਈ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਲਈ ਪਟਿਆਲੇ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ 10000 ਸਿਹਤ ਕਰਮਚਾਰੀਆਂ ਵੱਲੋਂ ਇਹਨਾਂ ਦੇ ਲਾਰਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਜਿੱਥੇ ਜਿੱਥੇ ਵੀ ਇਹਨਾਂ ਦੇ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਕਰਨਗੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਉਹਨਾਂ ਦਾ ਘਿਰਾਓ ਕਰਨਗੇ। ਇਸ ਮੌਕੇ ਡਾ. ਰਾਜ ਜਿਲਾ ਜਨਰਲ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਜਿਵੇਂ ਕਿ ਰੈਗੂਲਰਾਈਜੇਸ਼ਨ, ਹਰਿਆਣਾ ਵਾਂਗ ਪੇਅ ਸਕੇਲ ਦੇਣਾਂ, ਸਿਹਤ ਬੀਮਾ ਅਤੇ ਬਰਾਬਰ ਯੋਗਤਾ-ਬਰਾਬਰ ਕੰਮ-ਬਰਾਬਰ ਤਨਖਾਹਾਂ ਦੇ ਸਿਧਾਂਤ ਅਨੁਸਾਰ ਗੁਜਾਰੇ ਯੋਗ ਤਨਖਾਹਾਂ ਦੇਣਾ ਆਦਿ ਬਾਰੇ ਪੰਜਾਬ ਸਰਕਾਰ ਨੇ ਭੇਦਭਰੀ ਚੁੱਪ ਵੱਟ ਲਈ ਹੈ, ਜਿਸ ਕਰਕੇ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨਿਭਾ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ 10000 ਮੁਲਾਜਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਭਰ ਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਅੱਧੀ ਅਧੂਰੀ “ਭਲਾਈ ਨੀਤੀ” ਵੀ ਚਿੱਟਾ ਹਾਥੀ ਸਾਬਿਤ ਹੁੰਦੀ ਦਿਖਾਈ ਦੇ ਰਹੀ ਹੈ ਅਤੇ ਇਸ ਮੌਕੇ ਸੂਬਾਈ ਆਗੂ ਡਾ. ਰਾਜ ਨੇ ਕਿਹਾ ਕਿ ਸਰਕਾਰ ਨੇ ਐਨ ਐਚ ਐਮ ਕਰਮਚਾਰੀਆਂ ਨੂੰ ਪੱਕੇ ਕਰਨਾ ਤਾਂ ਦੂਰ ਦੀ ਗੱਲ ਹੈ ਬਲਕਿ ਹੈਲਥ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਸੀ ਐਚ ਓ ਨਾਲ ਪਹਿਲਾਂ ਕੀਤੇ ਵਾਅਦੇ ਉਲਟ ਈ ਸ਼ੁਸਰਤ ਤੇ ਆਨ ਲਾਈਨ ਓ ਪੀ ਡੀ ਕਰਨ ਦੇ ਸਬੰਧ ਵਿੱਚ ਤਨਖਾਹਾਂ ਕੱਟਣ ਦੇ ਨਾਦਰਸ਼ਾਹੀ ਫੁਰਮਾਨ ਕੱਢ ਰਹੀ ਹੈ ਜਿਸ ਕਰਕੇ ਕਰਮਚਾਰੀਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ,ਕਰਮਚਾਰੀਆਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਇੰਝ ਲੱਗਦਾ ਹੈ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਪਹਿਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਵਿੱਚ ਵੀ ਠੇਕਾ ਪਰਥਾ ਦੇ ਨਾਮ ਤੇ ਸਰਕਾਰੀ ਬੰਧੂਆ ਮਜਦੂਰੀ ਜਾਰੀ ਰਹੇਗੀ। ਇਸ ਵੇਲੇ ਉਹਨਾਂ ਨਾਲ ਡਾ. ਦਿਵਜੋਤ ਸਿੰਘ ਜਿਲਾ ਐਪੀਡੈਮਿਉਲਾਜਿਸਟ, ਡਾ. ਕੁਲਵਿੰਦਰ ਸਿੰਘ, (ਸੀ.ਐਚ.ਉ.), ਡਾ. ਰਾਜ (ਸੀ.ਐਚ.ਉ.) ਦਿਨੇਸ਼ ਗਰਗ (ਫਾਰਮਾਸਿਸਟ), ਪਰਮਜੀਤ ਕੌਰ (ਸਟਾਫ ਨਰਸ), ਹਰੀਸ਼ ਕੁਮਾਰ (ਡਾਟਾ ਮੈਨੇਜਰ ਆਈਡੀਐਸਪੀ), ਲਵਲਿੰਦਰ ਸਿੰਘ (ਡੀ.ਈ.ਉ. ਆਈਡੀਐਸਪੀ) ਜਸਬੀਰ ਕੌਰ (ਏ.ਐਨ.ਐਮ.), ਕੁਲਦੀਪ ਕੌਰ (ਲੈਪਰੋਸੀ) ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *