ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਬਾਬਾ ਦਰਬਾਰਾ ਸਿੰਘ ਮਾਲੋਵਾਲ ਦਾ ਵੱਡਮੁੱਲਾ ਯੋਗਦਾਨ:— ਰਾਜੂ ਖੰਨਾ।
ਸਲਾਨਾ ਗੁਰਮਤਿ ਸਮਾਗਮ ਵਿੱਚ ਲਗਵਾਈ ਸਮੁੱਚੀ ਲੀਡਰਸ਼ਿਪ ਨਾਲ ਹਾਜ਼ਰੀ।
ਅਮਲੋਹ,10 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਤਪ ਅਸਥਾਨ ਸੰਤ ਬਾਬਾ ਕ੍ਰਿਪਾ ਸਿੰਘ ਗੁਰਦੁਆਰਾ ਸਾਹਿਬ ਸ੍ਰੀ ਰੋਹੀਸਰ ਸਾਹਿਬ ਮਾਲੋਵਾਲ ਵਿਖੇ ਹਰ ਸਾਲ ਦੀ ਤਰਾਂ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਦੀ ਸਰਪ੍ਰਸਤੀ ਹੇਠ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਨਤਮਸਤਕ ਹੁੰਦੇ ਹੋਏ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲਿਆਂ ਤੋਂ ਅਸ਼ੀਰਵਾਦ ਲਿਆਂ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਦਾ ਸਿੱਖੀ ਤੇ ਪ੍ਰਚਾਰ ਤੇ ਪ੍ਰਸਾਰ ਵਿੱਚ ਵੱਡਮੁੱਲਾ ਯੋਗਦਾਨ ਹੈ। ਕਿਉਂ ਕਿ ਇਹਨਾਂ ਵੱਲੋਂ ਜਿਥੇ ਹਰ ਸਾਲ ਸੰਤ ਬਾਬਾ ਕ੍ਰਿਪਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਉਥੇ ਸੰਤ ਕ੍ਰਿਪਾ ਸਿੰਘ ਇੰਟਰਨੈਸ਼ਨਲ ਚੈਰੀਟੇਬਲ ਰੂਹਾਨੀ ਮਿਸ਼ਨ ਵੱਲੋਂ ਫਰੀ ਮੈਡੀਕਲ ਚੈੱਕਅਪ ਕੈਂਪ, ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।ਜਿਸ ਲਈ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਦਾ ਇੱਕ ਸੇਧ ਦੇਣ ਲਈ ਚੰਗਾ ਉਪਰਾਲਾ ਹੈ।
ਰਾਜੂ ਖੰਨਾ ਨੇ ਕਿਹਾ ਕਿ ਸੰਤ ਦਰਬਾਰਾ ਸਿੰਘ ਵੱਲੋਂ ਜਿਥੇ ਕਿਸਾਨੀ ਸਘੰਰਸ਼ ਸਮੇਂ ਦਿੱਲੀ ਮੋਰਚੇ ਤੇ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ ਗਏ ਉਥੇ ਪੀ ਜੀ ਆਈ ਚੰਡੀਗੜ੍ਹ ਵਿਖੇ ਵੀ ਲੋੜਵੰਦਾਂ ਲਈ ਲੰਗਰਾ ਦੀ ਨਿਰੰਤਰ ਸੇਵਾ ਨਿਭਾਈ ਜਾ ਰਹੀ ਹੈ। ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਵੀ ਵੱਡੇ ਪੱਧਰ ਤੇ ਬੂਟੇ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ। ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਪ੍ਰੋਗਰਾਮ ਹਨ। ਜਿਹਨਾਂ ਤੋਂ ਵਧੇਰੇ ਸੇਧ ਲੈ ਕਿ ਨੌਜਵਾਨ ਵਰਗ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਤੇ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵੱਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਹਰਬੰਸ ਸਿੰਘ ਬਡਾਲੀ , ਪ੍ਰਧਾਨ ਡਾ ਅਰੁਜਨ ਸਿੰਘ ਅਮਲੋਹ , ਜਥੇਦਾਰ ਸੁਖਦੇਵ ਸਿੰਘ ਬੈਣੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਸਮਾਗਮ ਵਿੱਚ ਜਿਥੇ ਵੱਡੀ ਗਿਣਤੀ ਸੰਤ ਮਹਾਂਪੁਰਸ਼ਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਉਥੇ ਰਾਗੀ ਢਾਡੀ,ਕੀਰਤਨੀ ਜਥਿਆਂ ਨੇ ਵੀ ਸੰਗਤਾਂ ਨੂੰ ਲੰਮਾ ਸਮਾਂ ਗੁਰੂ ਤੇ ਬਾਣੀ ਨਾਲ ਜੋੜੀ ਰੱਖਿਆਂ। ਇਸ ਮੌਕੇ ਤੇ ਬਾਬਾ ਗੁਰਦੀਪ ਸਿੰਘ, ਜਥੇਦਾਰ ਕੁਲਦੀਪ ਸਿੰਘ ਮਛਰਾਈ,ਪ੍ਰੋ ਮੁਖਤਿਆਰ ਸਿੰਘ,ਸੱਜਣ ਸਿੰਘ ਚੌਬਦਾਰਾ, ਹਰਵਿੰਦਰ ਸਿੰਘ ਬਿੰਦਾ ਮਾਜਰੀ,ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਚੋਪਦਾਰਾ, ਜਥੇਦਾਰ ਜਸਵਿੰਦਰ ਸਿੰਘ ਗਰੇਵਾਲ, ਜਗਤਾਰ ਸਿੰਘ ਜੱਗੀ ਬੁੱਗਾ, ਭਗਵਾਨ ਸਿੰਘ ਹੈਪੀ ਟਿੱਬੀ, ਸ਼ਿੰਗਾਰਾ ਸਿੰਘ ਮਾਲੋਵਾਲ, ਗੁਰਪ੍ਰੀਤ ਸਿੰਘ ਮਾਲੋਵਾਲ, ਤਰਸੇਮ ਸਿੰਘ ਤੂਫਾਨ, ਗੁਰਸੇਵਕ ਸਿੰਘ ਭਾਂਬਰੀ, ਗੁਰਸੇਵਕ ਸਿੰਘ ਦਨਘੇੜੀ, ਰਾਜੂ ਬਾਬਾ ਲੋਟ, ਕੁਲਵੰਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।ਇਸ ਮੌਕੇ ਤੇ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਪੁੱਜੀਆਂ ਸੰਗਤਾਂ ਲਈ ਮਾਲਪੂੜਿਆ ਦੇ ਲੰਗਰ ਵੀ ਵਰਤਾਏ ਗਏ।

