ਪਟਿਆਲਾ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ।

ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਰਮਿੰਦਰ ਕੌਰ

ਪਟਿਆਲਾ 11 ਮਾਰਚ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ ਵਿੱਚੋਂ ਇੱਕ ਅਹਿਮ ਕਾਰਨ ਹੈ ਅਤੇ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਯਕੀਨੀ ਬਣਾਉਣ।iੲਹ ਗੱਲ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਵਿਸ਼ਵ ਗਲੋਕੋਮਾ ਹਫਤਾ ਮਨਾਉਣ ਤਹਿਤ ਆਮ ਲੋਕਾਂ ਨੁੰ ਬਿਮਾਰੀ ਪ੍ਰਤੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਪੋਸਟਰ ਜਾਰੀ ਕਰਦੇ ਹੋਏ ਕਹੀ। ਕਿ ਕਾਲਾ ਮੋਤੀਆ ਬਿਮਾਰੀ ਦੇ ਕਾਰਣ, ਲੱਛਣ ਅਤੇ ਇਲਾਜ ਸਬੰਧੀ ਜਾਗਰੂਕਤਾ ਹਫਤਾ 10 ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ।ਜਿਸ ਤਹਿਤ ਇਸ ਦੀ ਵਿਸ਼ੇਸ਼ ਜਾਂਚ ਲਈ ਜਿਲ੍ਹਾ ਅਤੇ ਸਬ ਡਵੀਜਨ ਹਸਪਤਾਲਾ ਵਿੱਚ ਵਿਸ਼ੇਸ਼ ਕੈੰਪ ਲਗਾਏ ਜਾ ਰਹੇ ਹਨ ਅਤੇ ਸਿਹਤ ਸੰਸਥਾਂਵਾ ਦੇ ਸਟਾਫ ਵਲੋਂ ਲ਼ੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।iੲਸ ਮੋਕੇ ਉਹਨਾਂ ਨਾਲ ਅਸਿਸ਼ਟੈਂਟ ਸਿਵਲ ਸਰਜਨ ਡਾ. ਰਚਨਾ, ਜਿਲ੍ਹਾ ਪਰਿਵਾਰ ਭਲਾਈ ਪ੍ਰੋਗਰਾਮ ਅਫਸਰ ਡਾ. ਐਸ.ਜੇ ਸਿੰਘ , ਜਿਲ੍ਹਾ ਸਿਹਤ ਅਫਸਰ ਡਾ. ਵਿਜੈ ਕੁਮਾਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਡਾ.ਅਰਪਨਾ ਸਾਰੋਵਾਲ ਆਈ ਸਪੈਸ਼ਲਿਸਟ ਐਮ.ਕੇ.ਐਚ ਪਟਿਆਲਾ ,

ਏਪੀਡੀਮੈਲੋਜਿਸਟ ਡਾ.ਦਿਵਜੋਤ ਸਿੰਘ, ਅਪਥਾਲਮਿਕ ਅਫਸਰ ਸ਼ਕਤੀ ਖੰਨਾ, ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਜਸਜੀਤ ਕੌਰ , ਪੀ.ਏ. ਜਸਪਾਲ ਕੌਰ ਅਤੇ ਬਿੱਟੂ ਹਾਜਰ ਸਨ।ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਣ ਤੇ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ।aੁਹਨਾਂ ਕਿਹਾ ਕਿ ਜੇਕਰ ਕੋਈ ਸ਼ੂਗਰ, ਬਲੱਡ ਪ੍ਰੈੱਸ਼ਰ, ਅਲਰਜੀ, ਦਮਾ, ਚਮੜੀ ਰੋਗਾਂ ਨਾਲ ਪੀੜਤ ਮਰੀਜ ਸਟੀਰਾਇਡ ਦੀ ਵਰਤੋਂ ਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਕਾਲਾ ਮੋਤੀਆਂ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ। ਇਸ ਲਈ ਅਜਿਹੇ ਲੋਕਾਂ ਨੁੰ ਆਪਣੀਆ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਜਰੂਰੀ ਹੈ। ਜਿਲ੍ਹਾ ਪ੍ਰੋਗਰਾਮ ਅਫਸਰ ਡਾ. ਐਸ.ਜੇ ਸਿੰਘ ਨੇ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲੇ ਮੋਤੀਏ ਦੇ ਲੱਛਣ ਹਨ।ਅਜਿਹੇ ਲੱਛਣ\ਚਿੰਨ੍ਹ ਦਿਖਾਈ ਦੇਣ ਤੇ ਆਪਣੀਆਂ ਅੱਖਾਂ ਦਾ ਦਬਾਅ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕੇ।

Leave a Reply

Your email address will not be published. Required fields are marked *