ਪੰਜਾਬਪਟਿਆਲਾ

ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ ਗਿਆ

ਜ਼ੀਰਕਪੁਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਮੋਹਾਲੀ ਜ਼ਿਲ੍ਹੇ ਦੇ ਵਿਭਿੰਨ ਸਕੂਲਾਂ ਦੇ ਅਧਿਆਪਕ ਸਾਹਿਬਾਨ ਅਤੇ ਪ੍ਰਿੰਸੀਪਲ ਸਾਹਿਬਾਨ ਨੂੰ ਸਿੱਖਿਆ, ਖੇਡਾਂ ਅਤੇ ਅਕਾਦਮਿਕ ਖੇਤਰ ਵਿਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਬੀਬੀ ਪਰਮਜੀਤ ਕੌਰ ਲਾਂਡਰਾਂ, (ਮੈਂਬਰ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ) ਅਤੇ ਉੱਘੀ ਸਮਾਜ ਸੇਵਿਕਾ ਸ੍ਰੀਮਤੀ ਬਬੀਤਾ ਸ਼ਰਮਾ (ਸੁਪਤਨੀ ਸ੍ਰੀ ਐਨ. ਕੇ. ਸ਼ਰਮਾ, ਸਾਬਕਾ ਐਮ. ਐਲ. ਏ ) ਨੇ ਸ਼ਿਰਕਤ ਕੀਤੀ | ਵਿਸ਼ੇਸ਼ ਮਹਿਮਾਨ ਵਜੋਂ ਸ੍ਰੀਮਤੀ ਕੰਵਲਜੀਤ ਕੌਰ (ਸਹਾਇਕ ਡਾਇਰੈਕਟਰ, ਸਪੋਰਟਸ ਅਥਾਰਟੀ ਆਫ਼ ਇੰਡੀਆ) ਉਚੇਚੇ ਤੌਰ ਉੱਤੇ ਪਹੁੰਚੇ | ਪ੍ਰੋਗਰਾਮ ਦਾ ਆਗਾਜ਼ ਪ੍ਰੋ. ਤਰਨਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਵੱਲੋਂ ਉਚਾਰੇ ਗਏ ਸ਼ਬਦ ਕੀਰਤਨ ਰਾਹੀਂ ਕੀਤਾ ਗਿਆ |ਕਾਲਜ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਆਏ ਮਹਿਮਾਨਾਂ ਨੂੰ ਰਸਮੀ ਤੌਰ ਉੱਤੇ ਜੀ ਆਇਆਂ ਆਖਿਆ | ਉਹਨਾਂ ਕਿਹਾ ਕਿ ਸਮਾਜ ਦੇ ਹਰ ਖੇਤਰ ਵਿਚ ਮਹਿਲਾਵਾਂ ਨੇ ਆਪਣਾ ਯੋਗਦਾਨ ਪਾ ਰਹੀਆਂ ਹਨ | ਆਧੁਨਿਕ ਯੁੱਗ ਵਿਚ ਔਰਤਾਂ ਨੇ ਖੇਡਾਂ, ਸਿੱਖਿਆ, ਰਾਜਨੀਤੀ ਅਤੇ ਸਮਾਜ- ਸੇਵਾ ਦੇ ਖੇਤਰ ਵਿਚ ਉੱਚ ਬੁਲੰਦੀਆਂ ਨੂੰ ਛੂਹਿਆ ਹੈ |

ਬੀਬੀ ਪਰਮਜੀਤ ਕੌਰ ਲਾਂਡਰਾ ਨੇ ਆਪਣੇ ਨਿੱਜੀ ਤਜ਼ੁਰਬਿਆਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜਤਾ ਅਤੇ ਅਨੁਸਾਸ਼ਨ ਵਿਚ ਰਹਿ ਕੇ ਕਾਮਯਾਬੀ ਦੀ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ| ਵਿਦਿਆ ਕੁੜੀਆਂ ਦਾ ਸੱਭ ਤੋਂ ਵੱਡਾ ਗਹਿਣਾ ਹੈ| ਚੰਗੀ ਸਿੱਖਿਆ ਪ੍ਰਾਪਤ ਕਰਕੇ ਆਧੁਨਿਕ ਔਰਤ ਉੱਚ ਮੁਕਾਮ ਉੱਤੇ ਪਹੁੰਚ ਕੇ ਆਪਣੀ ਪਹਿਚਾਣ ਬਣਾਉਣ ਵਿਚ ਸਫ਼ਲ ਹੋਈ ਹੈ |ਸ੍ਰੀਮਤੀ ਬਬੀਤਾ ਸ਼ਰਮਾ ਨੇ ਕੁੜੀਆਂ ਨੂੰ ਪੜ੍ਹਨ ਅਤੇ ਮਿਹਨਤ ਨਾਲ ਹਰ ਖੇਤਰ ਵਿਚ ਆਪਣਾ ਨਾਂ ਬਣਾਉਣ ਲਈ ਪ੍ਰੇਰਿਤ ਕੀਤਾ | ਉਹਨਾਂ ਕਿਹਾ ਕਿ ਇੱਕ ਪੜ੍ਹੀ ਲਿਖੀ ਔਰਤ ਆਪਣੇ ਪਰਿਵਾਰ ਅਤੇ ਸਮਾਜ ਨੂੰ ਵਿਕਾਸ ਦੀਆਂ ਲੀਹਾਂ ਉੱਤੇ ਤੋਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ | ਇਸ ਮੌਕੇ ਕਾਲਜ ਦੇ ਕਾਮਰਸ ਵਿਭਾਗ ਦੀ ਪੁਰਾਣੀ ਵਿਦਿਆਰਥਣ ਸੀ. ਏ. ਕਰਮਜੀਤ ਕੌਰ ਅਤੇ 10+1 ਦੀ ਵਿਦਿਆਰਥਣ ਖ਼ੁਸ਼ੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਅਧਿਆਪਕਾਵਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਦਿਆਂ ਸਨਮਾਨਿਤ ਕੀਤਾ ਗਿਆ ਉਹਨਾਂ ਵਿਚ ਹਰਪ੍ਰੀਤ ਕੌਰ ਸੋਮਲ ਤੇ ਪੂਨਮ ਕੁਮਾਰੀ , ਲਾਂਡਰਾਂ , ਰਜਨਦੀਪ ਕੌਰ ਤੇ ਭਵਨੀਤ ਕੌਰ , ਹੁਲਕਾ , ਦਿਪਿੰਦਰਜੀਤ ਕੌਰ, ਰਾਇਪੁਰ ਖ਼ੁਰਦ , ਕਮਲੇਸ਼ ਕੌਰ ਤੇ ਪ੍ਰਿੰਸੀਪਲ ਰਾਜਪਾਲ ਗੁਪਤਾ, ਡੇਰਾਬਸੀ , ਮੋਨਿਕਾ ਜਿੰਦੀਆ, ਹੈਬਤਪੁਰ, ਰੇਖਾ, ਗਾਜੀਪੁਰ, ਜਤਿੰਦਰ ਕੌਰ, ਬਾਕਰਪੁਰ, ਪ੍ਰਿੰਸੀਪਲ ਅੰਜੂ ਸ਼ਰਮਾ ਲੋਹਗੜ੍ਹ, ਪ੍ਰਿੰਸੀਪਲ ਪ੍ਰੇਰਨਾ ਛਾਬੜਾ ਤੇ ਨੀਤੀ ਪਸਰੀਚਾ,ਕਰਾਲਾ ਸਕੂਲ ਦੇ ਨਾਂ ਸ਼ਾਮਿਲ ਹਨ | ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਬੀਬੀ ਪਰਮਜੀਤ ਕੌਰ ਲਾਂਡਰਾਂ, ਸ੍ਰੀਮਤੀ ਬਬੀਤਾ ਸ਼ਰਮਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰੋ. ਪ੍ਰਭਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਧੰਨਵਾਦ ਸ਼ਬਦ ਆਖਦਿਆਂ ਕਿਹਾ ਕਿ ਇਸ ਵਾਰ ਕਾਲਜ ਵੱਲੋਂ ਸਿਰਫ਼ ਇਲਾਕੇ ਦੇ ਵਿਭਿੰਨ ਸਕੂਲਾਂ ਦੇ ਮਹਿਲਾ ਅਧਿਆਪਕਾਵਾਂ ਨੂੰ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਲਈ ਸਨਮਾਨਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਵਿਭਿੰਨ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਮਹਿਲਾ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੀ ਯੋਜਨਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Leave a Reply

Your email address will not be published. Required fields are marked *