ਪਟਿਆਲਾ

ਨਗਰ ਨਿਗਮ ਪਟਿਆਲਾ ਦੇ ਮੁਲਾਜ਼ਮਾਂ ਦੇ ਜਨਰਲ ਇਜ਼ਲਾਸ ਦੇ ਮੌਕੇ ਤੇ ਨਵੇਂ ਆਏ ਕਮਿਸ਼ਨਰ ਅਦਿਤਿਆ ਡੇਚਲਵਾਲ ਦਾ ਕੀਤਾ ਗਿਆ ਭਰਵਾ ਸੁਆਗਤ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਮਿਤੀ 14.03.2024 ਨੂੰ ਮਿਉਂਸਪਲ ਵਰਕਰਜ਼ ਯੂਨੀਅਨ, ਪਟਿਆਲਾ (ਸਬੰਧਤ ਭਾਰਤੀਯ ਮਜਦੂਰ ਸੰਘ) ਵੱਲੋਂ ਪ੍ਰਧਾਨ ਸ਼੍ਰੀ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਮੁਲਾਜ਼ਮਾਂ ਦਾ ਜਨਰਲ ਇਜ਼ਲਾਸ ਸੱਦਿਆ ਗਿਆ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਨਗਰ ਨਿਗਮ ਪਟਿਆਲਾ ਦੇ ਨਵੇਂ ਆਏ ਕਮਿਸ਼ਨਰ ਅਦਿਤਿਆ ਡੇਚਲਵਾਲ ਜੀ ਨੂੰ ਜੀ ਆਇਆ ਕਿਹਾ ਗਿਆ ਤੇ ਯੂਨੀਅਨ ਵਲੋਂ ਉਹਨਾਂ ਦਾ ਭਰਵਾ ਸੁਆਗਤ ਕੀਤਾ ਗਿਆ ਅਤੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਜਾਣੂ ਕਰਵਾਇਆ ਗਿਆ। ਨਗਰ ਨਿਗਮ ਕਮਿਸ਼ਨਰ ਵੱਲੋਂ ਮਿਉਂਸਪਲ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਜਲਦ ਤੋਂ ਜਲਦ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਰਮਿੰਦਰਪ੍ਰੀਤ ਸਿੰਘ, ਜਸਬੀਰ ਸਿੰਘ, ਸੁਮੀਤ ਭਾਰਦਵਾਜ਼, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਮਨੀਸ਼ ਪੂਰੀ, ਗੁਰਪ੍ਰੀਤ ਸਿੰਘ ਚਾਵਲਾ, ਜਸਕੀਰਤ ਕੌਰ, ਬਲਦੇਵ ਸਿੰਘ, ਗੋਲਡੀ ਕਲਿਆਣ,ਪ੍ਰਦੀਪ ਪੂਰੀ, ਬਖਸ਼ੀਸ਼ ਸਿੰਘ, ਸੁਰਜੀਤ ਸਿੰਘ, ਮੁਕੇਸ਼ ਦਿਕਸ਼ਿਤ, ਸ਼ਲੇਸਰ ਸਿੰਘ, ਸੁਭਾਸ਼ ਚੰਦਰ, ਨੀਸ਼ਾ ਰਾਣੀ, ਮੁਕੁਲ ਗੁਪਤਾ,ਸੁਖਵਿੰਦਰ ਸਿੰਘ, ਮਨਪ੍ਰੀਤ ਕੌਰ, ਅਮਰਿੰਦਰ ਕੌਰ, ਕਸ਼ਮੀਰ ਚੰਦ, ਲਖਵੀਰ ਸਿੰਘ ਆਦਿ ਮੁਲਾਜ਼ਮ ਆਗੂਆਂ ਵੱਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ।

Leave a Reply

Your email address will not be published. Required fields are marked *