ਅੰਮ੍ਰਿਤਸਰਚੰਡੀਗੜ੍ਹਪੰਜਾਬ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 16 ਮਾਰਚ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸਿਰਮਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਵਰਿੰਦਰ ਸਿੰਘ, ਸ. ਹਰਪਾਲ ਸਿੰਘ, ਸ. ਗੁਲਜ਼ਾਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਖ਼ਜ਼ਾਨਚੀ ਸ. ਮੁਖਤਾਰ ਸਿੰਘ ਕੁਹਾੜਕਾ, ਸੁਪਰਵਾਈਜ਼ਰ ਸ. ਕੁਲਦੀਪ ਸਿੰਘ, ਸ. ਟੇਕ ਸਿੰਘ, ਮੁਖ਼ਤਿਆਰੇਆਮ ਸ. ਰਸ਼ਪਿੰਦਰ ਸਿੰਘ, ਸੇਵਾਦਾਰ ਸ. ਜਸਬੀਰ ਸਿੰਘ ਤੇ ਸ੍ਰੀ ਪ੍ਰੀਤਮ ਚੰਦ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *