ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਕੀਤਾ ਗਿਆ ਆਯੋਜਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਡਾ.ਗੰਡਾ ਸਿੰਘ ਕੈਰੀਅਰ ਗਾਈਡੈਂਸ, ਕਾਉਸਲਿੰਗ ਅਤੇ ਪਲੇਸਮੈਂਟ ਸੈਲ ਨੇ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਏ.ਯੂ ਬੈਂਕ ਦੁਆਰਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ। ਇਸ ਮੌਕੇ ਸ੍ਰੀ ਅਮਨ ਅਰੋੜਾ, ਸੀਨੀਅਰ ਮੈਨੇਜਰ ਸਕਿਲ ਲੈਬਜ਼, ਸ੍ਰੀ ਬਲਜਿੰਦਰ ਸਿੰਘ, ਬਿਜ਼ਨਸ ਪਾਰਟਨਰਜ਼ ਏਯੂ ਬੈਂਕ ਅਤੇ ਿਤੀ, ਐਚਆਰ ਮੈਨੇਜਰ ਏਯੂ ਬੈਂਕ ਨੇ ਵਿਦਿਆਰਥੀਆਂ ਨੂੰ ਦੋ ਦੌਰ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਕਾਉਸਲਿੰਗ ਅਤੇ ਮੋਟੀਵੇਸ਼ਨਲ ਸੈਸ਼ਨ ਵਿਚ ਬੜੇ ਤਸ਼ਾਹ ਨਾਲ ਭਾਗ ਲਿਆ ਅਤੇ ਦੂਜੇ ਦੌਰ ਦੇ ਇੰਟਰਵਿਊ ਸੈਸ਼ਨ ਲਈ ਵਿਦਿਆਰਥੀ ਵੀ ਚੁਣੇ ਗਏ। ਇਸ ਮੌਕੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਨੌਕਰੀ ਦੀਆਂ ਜ਼ਿੰਮੇਵਾਰੀਆਂ, ਕੰਪਨੀ ਦੇ ਵਪਾਰਕ ਦਰਸ਼ਨ ਅਤੇ ਕਾਰਜਪ੍ਰਣਾਲੀ ਬਾਰੇ ਵੀ ਸਮਝਾਇਆ।

ਇਸ ਮੌਕੇ ਕਾਲਜ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਭਾ ਨੇ ਵਿਦਿਆਰਥੀਆਂ ਨੂੰ ਆਪਣੇ ਭਵਿਖ ਵਿੱਚ ਰੁਜ਼ਗਾਰ ਪ੍ਰਾਪਤੀ ਲਈ ਅਜਿਹੇ ਸਮਾਗਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਨਹਾਂ ਨੇ ਇਹ ਵੀ ਕਿਹਾ ਕਿ ਚੰਗੇ ਵਿਦਿਆਰਥੀਆਂ ਲਈ ਚੰਗੇ ਭਵਿਖ ਲਈ ਵਾਧੂ ਰਾਹ ਹਨ ਪਰ ਇਮਾਨਦਾਰੀ ਨਾਲ ਮਿਹਨਤ ਕਰਦੇ ਰਹਿਣ ਤਾਂ ਹੀ ਮੁਕਾਮ ਹਾਸਲ ਕਰ ਸਕਦੇ ਹਨ। ਇਸ ਮੌਕੇ ਨਹਾਂ ਨੇ ਕਾਲਜ ਦੇ ਹੋਰ ਵਿਦਿਆਰਥੀਆਂ ਨੂੰ ਅਜਿਹੇ ਪਲੇਸਮੈਂਟਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰੋ: ਜਸਪ੍ਰੀਤ ਕੌਰ, ਡੀਨ ਪਲੇਸਮੈਂਟ ਨੇ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਅਜਿਹੇ ਸੈਸ਼ਨ ਨੌਕਰੀ ਦੇ ਹੁਨਰ ਨੂੰ ਨਿਖਾਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹਨੂੰੰਦੇ ਹਨ। ਇਸ ਮੌਕੇ ਡਾ: ਨਿਪੁਨਜੋਤ ਕੌਰ, ਕਨਵੀਨਰ, ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਹਨਾਂ ਦੇ ਰੁਜ਼ਗਾਰ ਯੋਗਤਾ ਨੂੰ ਵਧਾਣ ਲਈ ਨੁਕਤੇ ਵੀ ਸਾਂਝੇ ਕੀਤੇ। ਸਮਾਗਮ ਦੀ ਕਾਰਵਾਈ ਡਾ.ਸਪਨਾ ਨੇ ਚਲਾਈ। ਇਸ ਮੌਕੇ ਕਾਉਸਲਿੰਗ ਅਤੇ ਮੋਟੀਵੇਸ਼ਨਲ ਸੈਸ਼ਨ ਵਿਚ 70 ਵਿਦਿਆਰਥੀਆਂ ਨੇ ਭਾਗ ਲਿਆ। ਇੰਟਰਵਿਊ ਲਈ 28 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ ਅਤੇ ਅੰਤ ਵਿਚ 05 ਵਿਦਿਆਰਥੀਆਂ ਦੀ ਚੋਣ ਕੀਤੀ ਗਈ । ਪ੍ਰੋਗਰਾਮ ਨੂੰ ਸਫਲ ਬਣਾਣ ਲਈ ਪਲੇਸਮੈਂਟ ਕਮੇਟੀ ਦੇ ਸਮੂਹ ਮੈਂਬਰਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਡਾ.ਨਵਦੀਪ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਮੁੱਚੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਹਨ ਨੂੰ ਯਕੀਨੀ ਬਣਾਇਆ।

Leave a Reply

Your email address will not be published. Required fields are marked *