ਪਟਿਆਲਾ

ਖਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਵਿਸ਼ਵ ਕਵਿਤਾ ਦਿਵਸ ਮੌਕੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 30 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਹਰਮਨਜੋਤ ਸਿੰਘ ਬੀ.ਏ ਭਾਗ-ਤੀਜਾ ਨੇ ਪਹਿਲਾ ਸਥਾਨ, ਗੁਰਵਿੰਦਰ ਸਿੰਘ ਬੀ.ਏ ਭਾਗ-ਤੀਜਾ ਨੇ ਦੂਸਰਾ ਸਥਾਨ, ਵਿਪਨਦੀਪ ਸਿੰਘ ਬੀ.ਕਾਮ ਭਾਗ-2 ਨੇ ਤੀਸਰਾ ਸਥਾਨ ਅਤੇ ਪਰਸਦੀਪ ਕੌਰ ਬੀ.ਕਾਮ ਭਾਗ-2 ਨੇ ਹੌਸਲਾ ਅਫਜਾਈ ਕੀਤੀ। ਇਨਾਮ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਾਹਿਤ ਲਿਖਣ ਦੀ ਪ੍ਰੇਰਨਾ ਪੈਦਾ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਵਿਤਾ ਮਨੁੱਖੀ ਜਜ਼ਬਾਤਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕਰਦੀ ਹੈ। ਉਨ੍ਹਾਂ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਕਵਿਤਾ ਮਨੁੱਖ ਨੂੰ ਸੰਵੇਦਨਸ਼ੀਲ ਬਣਾਉਂਦੀ ਹੈ ਅਤੇ ਜ਼ਿੰਦਗੀ ਦੇ ਸੱਚ ਨੂੰ ਸਮਝਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ ਨੇ ਕਿਹਾ ਕਿ ਪੰਜਾਬੀ ਸਾਹਿਤ ਸਭਾ ਅਤੇ ਪੰਜਾਬੀ ਵਿਭਾਗ ਵੱਲੋਂ ਅਕਸਰ ਹੀ ਵਿਦਿਆਰਥੀਆਂ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੰਜਾਬੀ ਸਾਹਿਤ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਜਗਰੂਪ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਦੇ ਸ਼ੌਕੀਨ ਬਣਾਉਣ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਅਜਿਹੇ ਸਾਹਿਤਕ ਮੁਕਾਬਲੇ ਕਰਵਾਉਣੇ ਬਹੁਤ ਜ਼ਰੂਰੀ ਹਨ। ਇਸ ਮੌਕੇ ਜੱਜਮੈਂਟ ਡਾ. ਦਵਿੰਦਰ ਸਿੰਘ ਇਸ ਮੌਕੇ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *