ਪਟਿਆਲਾ

ਕਾਂਗਰਸ ਨੂੰ ਮਾਤ ਦੇਣ ਲਈ ਯੂਥ ਵਰਕਰ ਕੋਈ ਕਸਰ ਨਹੀਂ ਛੱਡਣਗੇ : ਸ਼ੰਕਰ ਸੌਫਤ

ਹਰਪਾਲ ਜੁਨੇਜਾ ਦੇ ਯਤਨਾਂ ਨਾਲ ਸ਼ੰਕਰ ਸੌਫਤ ਨੇ ਉਪ ਮੁੱਖ ਮੰਤਰੀ ਸੁਖਬੀਰ ਤੋਂ ਲਿਆ ਆਸ਼ੀਰਵਾਦ
ਪਟਿਆਲਾ 26 ਜੁਲਾਈ (ਕੰਵਰ ਬੇਦੀ)
ਯੂਥ ਅਕਾਲੀ ਦਲ ‘ਚ ਉਭਰ ਰਹੇ ਸ਼ੰਕਰ ਸੌਫਤ ਨੇ ਬੀਤੇ ਦਿਨੀਂ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਹਾਜ਼ਰੀ ‘ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਥਾਪੜਾ ਲਿਆ।

ਸ਼ੰਕਰ ਸੌਫਤ ਨੇ ਉਪ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਾਂਗਰਸ ਦੇ ਮੁਕਾਬਲੇ ਯੂਥ ਅਕਾਲੀ ਦਲ ਸ਼ਹਿਰ ਵਿਚ ਪਹਿਲਾਂ ਨਾਲੋਂ ਵੱਧ ਮਜ਼ਬੁਤ ਹੋਇਆ, ਜਿਸ ਦਾ ਫਾਇਦਾ ਸ਼੍ਰੋਮਣੀ ਅਕਾਲੀ ਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ‘ਚ ਹੋਵੇਗਾ।
ਸੌਫਤ ਨੇ ਇਹ ਵੀ ਦੱਸਿਆ ਕਿ ਸ਼ਹਿਰ ਵਿਚ ਯੂਥ ਅਕਾਲੀ ਦਲ ਵੱਲੋਂ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਅਤੇ ਅਕਾਲੀ ਦਲ ਨੂੰ ਪਟਿਆਲਾ ਵਿਚ ਜਿੱਤ ਦਿਵਾਉਣ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਸੌਫਤ ਨੇ ਕਿਹਾ ਕਿ ਕਾਂਗਰਸ ਸ਼ਹਿਰ ਵਿਚ ਖ਼ਤਮ ਹੋਣ ਦੇ ਕਿੰਨਾਰੇ ‘ਤੇ ਹੈ ਅਤੇ ਪਟਿਆਲਾ ਨਿਵਾਸੀ ਰਜਵਾੜਾਸ਼ਾਹੀ ਚਾਲਾਂ ਤੋਂ ਸੁਚੇਤ ਹੋ ਗਏ ਹਨ। ਸੌਫਤ ਨੇ ਉਪ ਮੁੱਖ ਮੰਤਰੀ ਦੇ ਧਿਆਨ ਵਿਚ ਕੁਝ ਅਹਿਮ ਮਸਲੇ ਵੀ ਲਿਆਂਦੇ, ਜਿਨਾਂ ਨੂੰ ਸੁਣਨ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਦੇ ਸਲਾਹ ਮਸ਼ਵਰੇ ਤੋਂ ਬਾਅਦ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ।
ਇਸ ਮੌਕੇ ਸ਼ੰਕਰ ਸੌਫਤ ਨੇ ਉਪ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਸਫਾਇਆ ਕਰਨ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਦੇ ਮਨਾਂ ਵਿਚੋਂ ਕਾਂਗਰਸ ਉਤਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਾਤ ਦੇਣ ਲਈ ਯੂਥ ਵਰਕਰਾਂ ਨੇ ਕਮਰਕੱਸੇ ਕਰ ਲਏ ਹਨ।
ਉਨ੍ਹਾਂ ਕਿਹਾ ਕਿ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਦੇ ਯਤਨਾਂ ਸਦਕਾ ਅਕਾਲੀ ਦਲ ਦੀ ਸਰਕਾਰ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਦਿੱਤੀ, ਜਿਸ ਨਾਲ ਪਟਿਆਲਾ ਸ਼ਹਿਰ ਖੂਬਸੂਰਤੀ ਦੀ ਮਿਸਾਲ ਬਣ ਕੇ ਉਭਰੇਗਾ।

Leave a Reply

Your email address will not be published. Required fields are marked *