ਅੰਮ੍ਰਿਤਸਰਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਚੜਦੀਕਲਾ ‘ਚ ਮਨਾਇਆ ਗਿਆ

ਅੰਮ੍ਰਿਤਸਰ:- 26 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ)ਦੇਸ਼ ਰੱਖਯਕ, ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ ਸ਼ਾਨੋਸ਼ੋਕਤ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਹੋਏ ਗੁਰਮਤੇ ਅਨੁਸਾਰ ਮਨਾਇਆ ਗਿਆ। ਰਾਗੀਆਂ, ਢਾਡੀਆਂ, ਕਵੀਸ਼ਰਾਂ ਅਤੇ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿੱਚ ਕਥਾ ਵਿਖਿਆਨ, ਕੀਰਤਨ, ਢਾਡੀ ਜਥੇ ਨੇ ਗੁਰਇਤਿਹਾਸ ਅਤੇ ਗੁਰੂਸ਼ਬਦ ਨਾਲ ਸੰਗਤਾਂ ਨਾਲ ਸਾਂਝ ਕੀਤੀ। ਸ੍ਰੀ ਗੁਰੂ ਸਿੰਘ ਸਭਾ ਰਜਿਸਟਰਡ ਸ੍ਰੀ ਅੰਮ੍ਰਿਤਸਰ ਵੱਲੋਂ ਇਸ ਸਮੇਂ ਨਗਰ ਕੀਰਤਨ ਪੰਜ ਪਿਆਰਿਆਂ, ਨਿਸ਼ਾਚੀਆਂ ਦੀ ਅਗਵਾਈ ਵਿੱਚ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜਾ। ਨਗਰ ਕੀਰਤਨ ਨਾਲ ਸਿੰਘ ਸਭਾ ਦੇ ਸ. ਹਰਮਨਜੀਤ ਸਿੰਘ ਜਨਰਲ ਸਕੱਤਰ, ਸ. ਗੁਰਬਖਸ਼ ਸਿੰਘ ਬੇਦੀ, ਸ. ਸੁਖਵਿੰਦਰ ਸਿੰਘ ਸਕੱਤਰ, ਸ. ਸਰਬਜੋਤ ਸਿੰਘ ਮੀਤ ਪ੍ਰਧਾਨ, ਸ. ਰਵਿੰਦਰਜੀਤ ਸਿੰਘ ਪ੍ਰਚਾਰ ਸਕੱਤਰ, ਸ. ਅਰਵਿੰਦਰ ਸਿੰਘ ਭਾਟੀਆ, ਸ. ਹਰਜੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ ਆਹਲੂਵਾਲੀਆ, ਸ. ਗੋਪਾਲ ਸਿੰਘ, ਸ. ਹਰਭਜਨ ਸਿੰਘ, ਸ. ਅਮਰਦੀਪ ਸਿੰਘ ਆਦਿ ਨੂੰ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ ਨੇ ਨਿੱਘਾ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਗਾਰਚੀਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਵੱਖ-ਵੱਖ ਗੱਤਕਾ ਟੀਮਾਂ ਨੇ ਸ਼ਸਤਰ ਕਲਾ ਦੇ ਜੌਹਰ ਵਿਖਾਏ।

Leave a Reply

Your email address will not be published. Required fields are marked *