ਪਟਿਆਲਾ

ਲਾਲ ਸਿੰਘ ਵਪਾਰ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ

ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ : ਲਾਲ ਸਿੰਘ ਮਲਹੋਤਰਾ
ਪਟਿਆਲਾ 26 ਜੁਲਾਈ (ਮਧੂਸਾਰ ਬਿਊਰੋ) ਪਟਿਆਲਾ ਦੇ ਨੌਜਵਾਨ ਆਗੂ ਲਾਲ ਸਿੰਘ ਦੀ ਪਾਰਟੀ ਪ੍ਰਤੀ ਮਿਹਨਤ ਤੇ ਇਮਾਨਦਾਰੀ ਨੂੰ ਦੇਖਦੇ ਹੋਏ ਮਾਲਵਾ ਜ਼ੋਨ 2 ਦੇ ਪ੍ਰਧਾਨ ਹਰਪਾਲ ਜੁਨੇਜਾ ਤੇ ਰਵਿੰਦਰ ਪਾਲ ਜੌਨੀ ਕੋਹਲੀ ਜ਼ਿਲਾ ਪ੍ਰਧਾਨ ਵਪਾਰ ਵਿੰਗ ਪਟਿਆਲਾ ਵਲੋਂ ਲਾਲ ਸਿੰਘ ਮਲਹੋਤਰਾ ਨੂੰ ਵਪਾਰ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ।

ਇਸ ਮੌਕੇ ਹਰਪਾਲ ਜੁਨੇਜਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਕਾਲੀ ਭਾਜਪਾ ਵਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਰੰਭੀਆਂ ਤੇਜ਼ ਗਤੀਵਿਧੀਆਂ ਕਰਕੇ ਰਾਜ ਦੇ ਨੌਜਵਾਨ ਵਿਚ ਸਰਕਾਰ ਨੂੰ ਹੋਰ ਸਹਿਯੋਗ ਦੇਣ ਦਾ ਪੂਰਾ ਜੋਸ਼ ਹੈ ਸਰਕਾਰ ਵਲੋਂ ਵੀ ਨੌਜਵਾਨਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਾਰਟੀ ਹੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਇਸ ਮੌਕੇ ਨਵਨਿਯੁਕਤ ਮੀਤ ਪ੍ਰਧਾਨ ਲਾਲ ਸਿੰਘ ਨੇ ਮਾਲਵਾ ਜ਼ੋਨ 2 ਦੇ ਪ੍ਰਧਾਨ ਹਰਪਾਲ ਜੁਨੇਜਾ ਤੇ ਜੌਨੀ ਕੋਹਲੀ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ਼ ਦਿਵਾਇਆ ਕਿ ਮੈਂ ਦਿੱਤੀ ਗਈ ਜ਼ਿਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਿਭਾਵਾਂਗਾ। ਇਸ ਮੌਕੇ ਉਨ੍ਹਾਂ ਨਾਲ ਵਿਕਾਸ ਪੁਰੀ, ਹਰਵਿੰਦਰ ਸਿੰਘ ਗਰੋਵਰ, ਰੌਣਕਗੋਗੀਆ, ਅਮਰਪ੍ਰੀਤ ਸਿੰਘ ਆਨੰਦ ਜਸਕੀਰਤ ਸਿੰਘ ਗਰੋਵਰ, ਕੌਂਸਲਰ ਹਰਬਖਸ਼ ਸਿੰਘ ਚਹਿਲ, ਕ੍ਰਿਸ਼ਨ ਧਨੋਲਾ ਗਗਨ ਆਦਿ ਕਈ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *