ਪਟਿਆਲਾ

ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕ ਕਰ ਰਹੇ ਪਸੰਦ : ਇਰਵਨਜੋਤ ਸਿੰਘ

ਪਟਿਆਲਾ 26 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਯੂਥ ਵਰਕਰ ਅਤੇ ਪਬਲਿਕ ਹੈਲਥ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਇਰਵਨਜੋਤ ਸਿੰਘ ਨੇ ਵਾਟਰ ਸਪਲਾਈ ਸੈਨੀਟੇਸ਼ਨ ਅਤੇ ਉਚ ਤਕਨੀਕੀ ਸਿੱਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ ਨਾਲ ਮੁਲਾਕਾਤ ਕਰਕੇ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਲਾਮਬੰਦ ਕਰਨ ਲਈ ਜ਼ਿੰਮੇਵਾਰੀ ਸੰਭਾਲੀ।

ਗੱਲਬਾਤ ਦੌਰਾਨ ਇਰਵਨਜੋਤ ਸਿੰਘ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਸੁਰਜੀਤ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਯੂਥ ਵਰਕਰਾਂ ਤੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਗਰੂਕ ਕਰਨ ਤਹਿਤ ਮਿਲੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੂਰੀ ਪਾਰਦਰਸਤਾ ਨਾਲ ਜਿਥੇ ਵਿਕਾਸ ਕਰਵਾਇਆ ਜਾ ਰਿਹਾ, ਉਥੇ ਪਿੰਡਾਂ ਤੇ ਸ਼ਹਿਰਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਵੰਡਣ ਵਿਚ ਵੀ ਕੋਈ ਕਸਰ ਨਹੀਂ ਰਹਿਣ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਕੀਤਾ ਜਾ ਰਿਹਾ ਵਿਕਾਸ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਨੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਅੱਜ ਲੋਕ ਸਰਕਾਰ ਦੀਆਂ ਚੰਗੀਆਂ ਨੀਤੀਆਂ ਨੂੰ ਪਸੰਦ ਕਰਦੇ ਹੋਏ ਮੁੜ ਸੂਬੇ ‘ਚ ਤੀਜੀ ਵਾਰ ਅਕਾਲੀ ਦਲ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਵਿਕਾਸਮੁਖੀ ਸੋਚ ਕਾਰਨ ਸੂਬੇ ‘ਚ ਚਹੁੰ ਮਾਰਗੀ ਸੜਕਾਂ, ਬਿਜਲੀ ਦਾ ਸਰਪਲੱਸ ਹੋਣਾ, ਕਿਸਾਨਾਂ ਨੂੰ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਤੋਂ ਇਲਾਵਾ ਲੋਕ ਭਲਾਈ ਸਕੀਮਾਂ ਦਾ ਪਾਰਦਰਸਤਾ ਨਾਲ ਲੋਕਾਂ ਤੱਕ ਪੁੱਜਣਾ ਸਰਕਾਰ ਦੇ ਵਿਕਾਸ ਕੰਮਾਂ ‘ਤੇ ਮੋਹਰ ਹੈ।
ਇਸ ਮੋਕੇ ਸ. ਰੱਖੜਾ ਨੇ ਕਿਹਾ ਕਿ ਦਿਹਾਤੀ ਖੇਤਰਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਜਾਰੀ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *