ਸਤਬੀਰ ਸਿੰਘ ਖੱਟੜਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਮਨਜੋਤ ਚਹਿਲ ਨੇ ਨੌਜਵਾਨਾਂ ਨੂੰ ਅਹੁਦੇ ਵੰਡੇ
2017 ‘ਚ ਕਾਂਗਰਸ ਨੂੰ ਸਬਕ ਸਿਖਾਉਣ ਲਈ ਨੌਜਵਾਨਾਂ ਨੇ ਕਮਰਕੱਸੀ : ਮਨਜੋਤ ਸਿੰਘ ਚਹਿਲ
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਮਿਸ਼ਨ ਨੂੰ ਸਫਲ ਬਣਾਉਣ ‘ਚ ਕਸਰ ਨਹੀਂ ਛੱਡਾਂਗੇ
ਪਟਿਆਲਾ 26 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਮਨਜੋਤ ਸਿੰਘ ਚਹਿਲ ਨੇ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਤੋਂ ਪ੍ਰੇਰਨਾ ਲੈ ਕੇ ਹਲਕਾ ਦਿਹਾਤੀ ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ ਨਾਲ ਸਲਾਹ ਮਸ਼ਵਰਾ ਤੋਂ ਬਾਅਦ ਯੂਥ ਅਕਾਲੀ ਦਲ ਦਾ ਵਿਸਥਾਰ ਕਰਦਿਆਂ ਪਾਰਟੀ ਪ੍ਰਤੀ ਵਫ਼ਾਦਰੀ ਨਾਲ ਕੰਮ ਕਰਨ ਬਦਲੇ ਨੁਮਾਇੰਦਗੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਅਹੁਦੇ ਵੰਡ ਕੇ ਨਿਯੁਕਤੀ ਪੱਤਰ ਜਾਰੀ ਕੀਤੇ।
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਮਨਜੋਤ ਸਿੰਘ ਚਹਿਲ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ 25 ਸਾਲ ਰਾਜ ਕਰਨ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਦਿਹਾਤੀ ਖੇਤਰ ਵਿਚ ਜਿਥੇ ਯੂਥ ਨੌਜਵਾਨਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾ ਰਿਹਾ, ਉਥੇ ਪਾਰਟੀ ਪ੍ਰਤੀ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੇ ਕੇ ਅਕਾਲੀ ਦਲ ਨੂੰ ਹੋਰ ਵੀ ਮਜ਼ਬੂਤ ਦਿਸ਼ਾ ਵੱਲ ਲਿਜਾਣ ਦਾ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਨੌਜਵਾਨਾਂ ਪਾਰਟੀ ਦੀ ਰੀੜ ਦੀ ਹੱਡੀ ਮੰਨਦਿਆਂ ਵੱਡੇ ਵੱਡੇ ਅਹੁਦੇ ਦੇ ਕੇ ਜ਼ਿੰਮੇਵਾਰੀ ਸੌਂਪੀ ਹੈ ਤਾਂ ਜੋ ਦੇਸ਼ ਦਾ ਭਵਿੱਖ ਨੌਜਵਾਨ ਸਮਾਜ ਨੂੰ ਸਹੀ ਦਿਸ਼ਾ ਵਾਲੇ ਪਾਸੇ ਲੈ ਕੇ ਜਾਣ। ਮਨਜੋਤ ਸਿੰਘ ਚਹਿਲ ਨੇ ਕਿਹਾ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਕਾਂਗਰਸ ਨੂੰ 2017 ‘ਚ ਮਾਤ ਦੇਣ ਲਈ ਯੂਥ ਵਰਕਰਾਂ ਨੇ ਕਮਰਕੱਸ ਲਈ ਹੈ ਅਤੇ ਪਿੰਡਾਂ ‘ਚ ਲਗਭਗ ਕਾਂਗਰਸ ਆਪਣੀ ਹੋਂਦ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਪਿੰਡਾਂ ਦਾ ਕੀਤਾ ਜਾ ਰਿਹਾ ਬਹੁਪੱਖੀ ਵਿਕਾਸ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਸਰਪੰਚਾਂ ਅਤੇ ਪੰਚਾਂ ਨੂੰ ਕਰੋੜਾਂ ਰੁਪਏ ਦੀਆਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਲਕਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਵੱਲੋਂ ਉਪ ਮੁੱਖ ਮੰਤਰੀ ਦੇ ਸੰਗਤ ਦਰਸ਼ਨ ‘ਚ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿਹਾਤੀ ਪਿੰਡਾਂ ਨੂੰ ਮਿਲੀਆਂ ਹਨ, ਜਿਸ ਨਾਲ ਪਿੰਡਾਂ ‘ਚ ਵਿਕਾਸ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ।
ਮਨਜੋਤ ਸਿੰਘ ਚਹਿਲ ਨੇ ਕਿਹਾ ਕਿ 2017 ‘ਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਨੌਜਵਾਨਾਂ ਦੀ ਕੀਤੀ ਜਾ ਰਹੀ ਲਾਮਬੰਦੀ ਕਰਦਿਆਂ ਅੱਜ ਦਿਹਾਤੀ ਖੇਤਰ ਵਿਚ ਨੌਜਵਾਨਾਂ ਨੂੰ ਨੁਮਾਇੰਦਗੀਆਂ ਦਿੱਤੀਆਂ ਗਈਆਂ ਜਿਨਾਂ ‘ਚ ਅਮਨਦੀਪ ਸਿੰਘ ਹੈਪੀ ਨੂੰ ਮੁਖ ਬੁਲਾਰਾ, ਮਲਕੀਤ ਸਿੰਘ ਮੀਤ ਸੀਨੀਅਰ ਮੀਤ ਪ੍ਰਧਾਨ ,ਗਗਨਦੀਪ ਸਿੰਘ ਮੀਤ ਪ੍ਰਧਾਨ, ਸੁਖਬੀਰ ਸਿੰਘ ਅਜਨੋਦਾ ਨੂੰ ਜਨਰਲ ਸਕੱਤਰ ,ਵੀਰ ਦਵਿੰਦਰ ਸਿੰਘ ਜਰਨੈਲ ਸਕੱਤਰ ,ਲਖਵਿੰਦਰ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਹਰਬਖਸ਼ ਸਿੰਘ ਚਹਿਲ ਤੇ ਹੋਰ ਆਗੂ ਹਾਜ਼ਰ ਸਨ।

