ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸ਼ਿਮਲਾ ਚ ਹਰਿਆਣਾ ਦੇ 2 ਤਸਕਰ ਗ੍ਰਿਫ਼ਤਾਰ, 5 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਸ਼ਿਮਲਾ (ਮਧੂਸਾਰ ਬਿਊਰੋ) ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਹਰਿਆਣਾ ਦੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 5 ਲੱਖ ਰੁਪਏ ਮੁੱਲ ਦੀ ਕਰੀਬ 96 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਠਿਯੋਗ ਦੇ ਪੁਲਸ ਡਿਪਟੀ ਸੁਪਰਡੈਂਟ (ਡੀ.ਐੱਸ.ਪੀ.) ਸਿਧਾਰਥ ਸ਼ਰਮਾ ਨੇ ਕਿਹਾ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਸ਼ਿਮਲਾ ਕੋਲ ਫਾਗੂ ‘ਚ ਇਕ ਕਾਰ ਨੂੰ ਰੋਕਿਆ, ਜਿਸ ‘ਚ ਦੋਵੇਂ ਤਸਕਰ ਸਵਾਰ ਸਨ।

ਸ਼ਰਮਾ ਨੇ ਦੱਸਿਆ ਕਿ ਹਰਿਆਣਾ ਦੇ ਰਹਿਣ ਵਾਲੇ ਮਨੋਜ ਕੁਮਾਰ (32) ਅਤੇ ਅਨਿਲ ਕੁਮਾਰ (41) ਠਿਯੋਗ ਤੋਂ ਕੁਫ਼ਰੀ ਜਾ ਰਹੇ ਸਨ। ਪੁਲਸ ਨੇ ਉਨ੍ਹਾਂ ਕੋਲੋਂ 5 ਲੱਖ ਰੁਪਏ ਦੇ ਮੁੱਲ ਦੀ 96.44 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵੇਂ ਦੋਸ਼ੀਆਂ ਖ਼ਿਲਾਫ਼ ਨਾਰਕੋਟਿਕਟ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *