ਪਟਿਆਲਾ

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦਾ ਨਾਨ ਬੋਰਡ ਕਲਾਸਾਂ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) :-ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦਾ ਨਾਨ-ਬੋਰਡ ਕਲਾਸਾਂ ਦਾ ਸਾਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਦੀ ਮਾਤ ਸੰਸਥਾ ਸ਼੍ਰੀ ਸਨਾਤਨ ਧਰਮ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਜਨਰਲ ਸਕੱਤਰ ਅਨਿਲ ਗੁਪਤਾ ਅਤੇ ਸਕੂਲ ਪ੍ਰਬੰਧਕ ਨਰੇਸ਼ ਜੈਨ ਨੇ ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ, ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਬਹੁਤ ਬਹੁਤ ਵਧਾਈਆਂ ਦਿਤੀਆਂ । ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਇਸ ਮੌਕੇ ਹਾਜ਼ਰ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਕਿ ਇਹ ਸਨਾਤਨ ਧਰਮ ਸੰਸਕ੍ਰਿਤ ਅੰਗਰੇਜ਼ੀ (ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ) 1924 ਈ: ਵਿੱਚ ਸਥਾਪਿਤ ਇਤਿਹਾਸਕ ਸਕੂਲ ਹੈ। ਜਿਸ ਵਿਚ ਵਿੱਦਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀਆਂ ਨੇ ਦੇਸ਼-ਵਿਦੇਸ਼ ਵਿਚ ਆਪੋ-ਆਪਣੇ ਖੇਤਰ ਵਿਚ ਉੱਚ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਮੂਹ ਨਾਨ-ਬੋਰਡ ਕਲਾਸਾਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਦੇ ਨਾਲ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

ਸਾਲਾਨਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਇਸ ਲਈ ਸਕੂਲ ਦੇ ਸਾਰੇ ਮਿਹਨਤੀ ਵਿਦਿਆਰਥੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੇ ਸਾਂਝੇ ਯਤਨਾਂ ਨਾਲ ਇਹ ਸ਼ਾਨਦਾਰ ਨਤੀਜਾ ਆਇਆ ਹੈ। ਗਿਆਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਦੇ ਸਾਰੇ ਵਰਗਾਂ ਵਿੱਚੋਂ ਸੂਰਜ ਸਿੰਘ ਨੇ 453/500 ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਵਿੱਚ ਜਤਿਨ ਕੁਮਾਰ ਨੇ 464/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਵੀਰ ਨੇ ਗਿਆਰਵੀਂ ਜਮਾਤ ਦੇ ਸਾਇੰਸ ਗਰੁੱਪ ਵਿੱਚ 452/500 ਅੰਕ ਪ੍ਰਾਪਤ ਕਰਕੇ ਆਪਣੀ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਰਿਤੂ ਨੇ ਨੌਵੀਂ ਜਮਾਤ ਦੇ ਸਾਰੇ ਵਰਗਾਂ ਵਿੱਚ 581/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨ ਨੇ ਸੱਤਵੀਂ ਜਮਾਤ ਦੇ ਸਾਰੇ ਵਰਗਾਂ ਵਿੱਚ 513/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਛੇਵੀਂ ਜਮਾਤ ਦੇ ਸਾਰੇ ਵਰਗਾਂ ਵਿੱਚ ਮੁਹੰਮਦ ਆਰਿਫ਼ ਨੇ 544/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਵਾਈਸ ਪ੍ਰਿੰਸੀਪਲ ਦਿਨੇਸ਼ ਸ਼ਰਮਾ ਅਤੇ ਚਰਨਜੀਤ ਸਿੰਘ ਨੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ। ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਪੰਕਜ ਕੌਸ਼ਲ, ਰਮਨ ਕੁਮਾਰ, ਆਸ਼ੂ ਗੁਪਤਾ, ਮਨੀਸ਼ ਸਚਦੇਵਾ, ਯਤਿੰਦਰ ਕੁਮਾਰ, ਲਾਲ ਬਹਾਦਰ, ਅਨਿਲ ਕੁਮਾਰ ਭਾਰਤੀ, ਰਾਕੇਸ਼ ਕਪੂਰ ਅਤੇ ਅਜੇ ਬਾਂਸਲ ਨੇ ਆਪਣਾ ਅਹਿਮ ਯੋਗਦਾਨ ਪਾਇਆ।

Leave a Reply

Your email address will not be published. Required fields are marked *