ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ਖਾਵਤ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਜੈਪੁਰ-(ਮਧੂਸਾਰ ਬਿਊਰੋ) ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਜੋਧਪੁਰ ਤੋਂ ਭਾਜਪਾ ਦੇ ਉਮੀਦਵਾਰ ਨੇ ਸ਼ਨੀਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਜੋਧਪੁਰ ‘ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਉਨ੍ਹਾਂ ਨੂੰ ਇਕ ਮੌਕਾ ਦਿੱਤਾ ਹੈ।
ਅਸੀਂ ਸਾਰੇ ਇਸ ਸੰਕਲਪ ਨਾਲ ਇੱਕਜੁੱਟ ਹੋ ਗਏ ਹਾਂ ਕਿ ਨਰਿੰਦਰ ਮੋਦੀ ਜੀ ਨੂੰ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਾਉਣਾ ਹੈ ਅਤੇ ਭਾਜਪਾ ਨੂੰ ਜੋਧਪੁਰ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤਣਾ ਹੈ। ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀ ਭਰਨ ਵਾਲੇ ਦਿਨ ਵਰਕਰਾਂ ਦੀ ਭਾਰੀ ਮੌਜੂਦਗੀ ਨੂੰ ਦੇਖਦਿਆਂ ਇਹ ਗੱਲ ਸਪੱਸ਼ਟ ਹੋ ਗਈ ਹੈ।

