ਅੰਮ੍ਰਿਤਸਰਚੰਡੀਗੜ੍ਹਪੰਜਾਬ

ਮਸੀਹ ਭਾਈਚਾਰਾ ਅਤੇ ਮਹੰਤ ਨਵਜੀਤ ਵੱਲੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਸਮਰਥਨ ।

ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਅੱਗੇ ਵਧਿਆ ਜਾ ਸਕਦਾ ਹੈ -ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ 5 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ। ਅੱਜ ਮਸੀਹ ਭਾਈਚਾਰਾ ਅਤੇ ਮਹੰਤ ਨਵਜੀਤ ਵੱਲੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਸਮਰਥਨ ਦਿੱਤਾ ਗਿਆ। ਅੱਜ ਅਜਨਾਲਾ ਹਲਕੇ ਤੋਂ ਆਲ ਇੰਡੀਆ ਕ੍ਰਿਸਚੀਅਨ ਭਾਈਚਾਰੇ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਮੁੰਦਰੀ ਹਾਊਸ ਵਿਖੇ ਸ. ਸੰਧੂ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਡਟ ਕੇ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸੇ ਤਰਾਂ ਸ਼੍ਰੀ ਵਿਸ਼ਵਾਨਾਥ ਮੰਦਿਰ ਭਗਤਾਂ ਵਾਲਾ ਤੋਂ ਮਹੰਤ ਨਵਜੀਤ ਜੀ ਉਪਾਸਕ ਮਾਂ ਬਗਲਾ ਮੁਖੀ ਜੋ ਕਿ ਕਈ ਸਾਲਾਂ ਤੋਂ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਗਊਆਂ ਦੀ ਸੇਵਾ ਕਰ ਰਹੇ ਹਨ ਨੇ ਸੁਨੀਤਾ ਦੇਵੀ ਜੀ ਅਤੇ ਅਸ਼ਵਨੀ ਕੁਮਾਰ ਜੀ ਨਾਲ ਸ. ਸੰਧੂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਅਸੀਸਾਂ ਨਾਲ ਨਿਵਾਜਿਆ । ਸ. ਤਰਨਜੀਤ ਸਿੰਘ ਸੰਧੂ ਨੇ ਸਮਰਥਨ ’ਚ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ ਤੇ ਪੂਰਾ ਉੱਤਰਨ ਦੀ ਹਰ ਮੁਮਕਿਨ ਕੋਸ਼ਿਸ਼ ਕਰੇਗਾ। ਸ. ਸੰਧੂ ਨੇ ਕਿਹਾ ਕਿ ਵਿਕਾਸ ਅਤੇ ਸ਼ਾਂਤੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਅੱਗੇ ਵਧਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਕਾ ਸਾਥ ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ ’ਤੇ ਯਕੀਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਕਾਸ ਦੇ ਇਕ ਨਵੇਂ ਦੌਰ ’ਚ ਦਾਖਲ ਹੋ ਚੁੱਕਿਆ ਹੈ ਜਿਸ ਵਿਚ ਸਾਰੇ ਭਾਈਚਾਰਿਆਂ ਦਾ ਯੋਗਦਾਨ ਹੈ। ਇਸ ਮੌਕੇ ਸੁਖਵਿੰਦਰ ਮਸੀਹ ਥੋਬਾ ਪ੍ਰਧਾਨ, ਜੈਮਸ ਮਸੀਹ, ਸੁਨੀਲ ਅਜਨਾਲਾ, ਰਾਜੂ ਸਿੰਘ ਅਜਨਾਲਾ, ਡੇਵਿਡ ਮਸੀਹ, ਬਲਰਾਜ ਸਿੰਘ ਅਲਗੋਕੋਠੀ, ਜਗਤਾਰ ਸਿੰਘ ਰਾਜਾ, ਹਰਭੇਜ ਸਿੰਘ ਅਤੇ ਅਵਤਾਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *