ਪਟਿਆਲਾ

ਇੱਕ ਵਾਰ ਫਿਰ ਤੋਂ ਭਾਜਪਾ ਸਰਕਾਰ 400 ਪਾਰ- ਸਿਕੰਦਰ ਚੌਹਾਨ

ਸਿਕੰਦਰ ਚੌਹਾਨ ਬਣੇ ਓ.ਬੀ.ਸੀ ਮੋਰਚਾ ਪਟਿਆਲਾ ਜ਼ਿਲ੍ਹਾ ਦੇ ਪ੍ਰਧਾਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਵੱਲੋ ਜਾਰੀ ਨਿਰਦੇਸ਼ਾਂ ਅਨੁਸਾਰ ਸਿਕੰਦਰ ਚੌਹਾਨ ਨੂੰ ਪਟਿਆਲਾ ਜ਼ਿਲਾ ਸ਼ਹਿਰੀ ਓ.ਬੀ.ਸੀ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਿਕੰਦਰ ਨੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਸਮੇਤ ਸਮੁੱਚੀ ਭਾਜਪਾ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ, ਕਿਹਾ ਕਿ ਪੂਰੇ ਦੇਸ਼ ਵਿੱਚ ਇਸ ਸਮੇਂ ਭਾਜਪਾ ਦੀ ਲਹਿਰ ਚੱਲ ਰਹੀ। ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਨਾਅਰੇ ਇੱਕ ਵਾਰ ਫਿਰ ਭਾਜਪਾ ਸਰਕਾਰ 400 ਪਾਰ ਦਾ ਅੰਕੜਾ ਬਾਖੂਬੀ ਪੂਰਾ ਕਰੇਗੀ ਅਤੇ ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਦਿੱਤੀ ਗਈ ਹੈ। ਉਸ ਨੂੰ ਉਹ ਆਪਣੀ ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਓ.ਬੀ.ਸੀ ਮੋਰਚਾ ਇੱਕ ਅਹਿਮ ਰੋਲ ਅਦਾ ਕਰੇਗਾ।

Leave a Reply

Your email address will not be published. Required fields are marked *