ਮਾਤਾ ਸਾਹਿਬ ਕੌਰ ਕਾਲਜ ‘ਚ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
ਪਟਿਆਲਾ 29 ਜੁਲਾਈ (ਮਧੂਸਾਰ ਬਿਊਰੋ)
ਕਾਲਜ ਕੈਂਪਸ ਵਿਖੇ ‘ਗੁਰਮਤਿ ਚੇਤਨਾ ਸਭਾ’ ਵਲੋਂ 8ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਮਨਾਇਆ ਗਿਆ।
ਇਸ ਪਵਿੱਤਰ ਮੌਕੇ ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਸ਼ਰਧਾ ਪੂਰਵਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਪਾਠ ਉਪਰੰਤ ਕੀਰਤਨ ਅਤੇ ਕਾਲਜ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਡਾ. ਹਰਮੀਤ ਕੌਰ ਆਨੰਦ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਕਿਹਾ ਕਿ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਦਰਸ਼ਨ ਕਰਨ ਨਾਲ ਹੀ ਰੋਗੀਆਂ ਦੇ ਰੋਗ ਕੱਟੇ ਜਾਂਦੇ ਸਨ ਅਤੇ ਦੁਖੀਆਂ ਨੂੰ ਸੁਖ ਆਰਾਮ ਮਿਲਦਾ ਸੀ, ਇਸ ਲਈ ਸਾਨੂੰ ਵੀ ਗੁਰੂ ਸਾਹਿਬ ਜੀ ਦੇ ਦਰਸਾਏ ਹੋਏ ਮਾਰਗ ਤੇ ਚਲ ਕੇ ਦੀਨ-ਦੁਖੀਆਂ ਦੀ ਸੇਵਾ ਕਰਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

