ਰਾਈਸ ਮਿੱਲ ਐਸੋਸੀਏਸ਼ਨ ਅਤੇ ਆੜਤੀ ਐਸੋਸੀਏਸ਼ਨ ਨੇ ਕੀਤਾ ਇੰਸਪੈਕਟਰ ਕੋਤਵਾਲੀ ਨੂੰ ਸਨਮਾਨਿਤ
ਪਟਿਆਲਾ, 28 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ)
ਰਾਈਸ ਮਿੱਲ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਅਤੇ ਆੜਤੀ ਐਸੋਸੀਏਸ਼ਨ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਜ਼ਸਵਿੰਦਰ ਸਿੰਘ ਰਾਣਾ ਅਤੇ ਚੇਅਰਮੈਨ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ, ਥਾਣਾ ਕੋਤਵਾਲੀ ਦੇ ਨਵੇਂ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੂੰ ਅਹੁੱਦਾ ਸੰਭਾਲਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ।
ਇਸ ਮੌਕੇ ਨਵੇਂ ਥਾਣਾ ਮੁੱਖੀ ਇੰਸਪੈਕਟਰ ਭਿੰਡਰ ਨੇ ਬੋਲਦਿਆ ਕਿਹਾ ਕਿ ਉਹਨਾਂ ਦੀ ਪਹਿਲੀ ਪ੍ਰਮੁੱਖਤਾ ਇਲਾਕੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਹਾਲ ਰੱਖਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨਾ ਹੈ।ਇਸ ਮੋਕੇ ਪ੍ਰਧਾਨ ਗੁਰਦੀਪ ਚੀਮਾ ਨੇ ਕਿਹਾ ਕਿ ਵਪਾਰੀਆਂ ਨੂੰ ਆ ਰਹੀ ਕਿਸੇ ਵੀ ਮੁਸ਼ਕਿਲ ਨੂੰ, ਉਹ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਦੂਰ ਕਰਨ ਲਈ ਉਹ ਹਮੇਸ਼ਾ ਹੀ ਵਪਾਰੀਆਂ ਦੇ ਨਾਲ ਹਨ।ਐਸੀ ਕਿਸੇ ਵੀ ਔਂਕੜ ਲਈ ਉਹਨਾਂ ਨੂੰ ਕਿਸੇ ਵੀ ਸਮੇਂ ਯਾਦ ਕੀਤਾ ਯਾਦ ਕੀਤਾ ਜਾ ਸਕਦਾ ਹੈ।ਇਸ ਮੋਕੇ ਦਵਿੰਦਰ ਕੁਮਾਰ ਬੱਗਾ ਮੀਤ ਪ੍ਰਧਾਨ ਰਾਈਸ ਮਿੱਲ ਐਸੋਸੀਏਸ਼ਨ,ਰਜਿੰਦਰ ਗੁਪਤਾ ਜਨਰਲ ਸਕੱਤਰ ਰਾਈਸ ਮਿੱਲ ਐਸੋਸੀਏਸ਼ਨ, ਸੁਮਿਤ ਸਿੰਗਲਾ,ਰਾਜੂ ਕੁਮਾਰ ਅਤੇ ਵਿਸ਼ਾਲ ਸਿੰਗਲਾ ਆਦਿ ਰਾਈਸ ਮਿੱਲ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਮੌਕੇ ਤੇ ਹਾਜਰ ਸਨ।

