ਪੰਜਾਬਪਟਿਆਲਾ

ਪੰਜਾਬ ਵਿੱਚ ਨਸ਼ਿਆ,ਕਰੱਪਸ਼ਨ ਅਤੇ ਬੇਰੁਜ਼ਗਾਰੀ ਦਾ ਬੋਲਬਾਲਾ : ਆਸ਼ਾ ਕੁਮਾਰੀ

ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਤਰੱਕੀ ਨੂੰ ਰੋਕਿਆ : ਪ੍ਰਨੀਤ ਕੌਰ
ਪਟਿਆਲਾ 29 ਜੁਲਾਈ (ਕੰਵਰ ਬੇਦੀ)
ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਅਤੇ ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਪ੍ਰੇਮ ਕ੍ਰਿਸ਼ਨ ਪੂਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁੱਦੇਦਾਰਾ ਦੀਆਂ ਮੀਟਿੰਗਾਂ ਦਾ ਭਰਵਾਂ ਆਯੋਜਨ ਕੀਤਾ ਗਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਦੇ ਨਾਲ ਵਿਧਾਇਕਾ ਪ੍ਰਨੀਤ ਕੌਰ, ਤੋਂ ਇਲਾਵਾ ਹੋਰ ਕਈਂ ਸੀਨੀਅਰ ਆਗੂਆ,ਵੱਖ ਵੱਖ ਸੈਲਾ ਅਤੇ ਯੂਥ ਕਾਂਗਰਸ ਦੇ ਅਹੁੱਦੇਦਾਰਾ ਅਤੇ ਨੁਮਾਇੰਦਿਆ ਨੇ ਵਿਸ਼ੇਸ਼ ਤੋਰ ਤੇ ਪਹੁੰਚ ਕੇ ਆਪਣੇ ਵਿਚਾਰ ਕਾਂਗਰਸੀ ਵਰਕਰਾਂ ਨਾਲ ਸਾਂਝੇ ਕੀਤੇ।
ਇਸ ਮੋਕੇ ਆਸ਼ਾ ਕੁਮਾਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆ,ਕਰੱਪਸ਼ਨ ਅਤੇ ਬੇਰੁਜ਼ਗਾਰੀ ਦਾ ਬੋਲਬਾਲਾ ਹੈ।ਅਕਾਲੀ ਭਾਜਪਾ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ।ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਚੰਗੇ ਭਵਿੱਖ ਲਈ ਅਕਾਲੀ ਭਾਜਪਾ ਸਰਕਾਰ ਨੂੰ ਸੱਤਾ ਚੋਂ ਬਾਹਰ ਕਰਨਾ ਜਰੂਰੀ ਹੈ।ਇਸ ਮੋਕੇ ਵਿਧਾਇਕਾ ਪ੍ਰਨੀਤ ਕੌਰ ਨੇ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆ ਕਾਰਨ ਪੰਜਾਬ ਕਈ ਸਾਲ ਪਿੱਛੇ ਚਲਾ ਗਿਆ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਤਰੱਕੀ ਨੂੰ ਰੋਕ ਕੇ ਰੱਖ ਦਿੱਤਾ ਹੈ।ਜਿਸ ਕਾਰਨ ਪੰਜਾਬ ਦੀ ਅਰਥ ਵਿਵਸਥਾ ਵੀ ਡੱਗਮਗਾ ਗਈ ਹੈ।ਅੱਜ ਇਸ ਮੋਕੇ ਜਿਲਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਜ਼ਸਵਿੰਦਰ ਜੁਲਕਾ ਨੇ ਆਸ਼ਾ ਕੁਮਾਰੀ ਅਤੇ ਪ੍ਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕਿ ਸਨਮਾਨਿਤ ਕੀਤਾ।
ਇਸ ਮੋਕੇ ਜ਼ਸਵਿੰਦਰ ਜੁਲਕਾ ਨੇ ਕਿਹਾ ਕਿ ਪ੍ਰਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀਆਂ ਸੂਝਵਾਨ ਨੀਤੀਆ ਨੂੰ ਘਰ ਘਰ ਵਿੱਚ ਪਹੁੰਚਾਇਆ ਜਾ ਰਿਹਾ ਹੈ ਅਤੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਇਕ ਸਥਿਰ ਅਤੇ ਮਜਬੂਤ ਸਰਕਾਰ ਬਣੇਗੀ।ਇਸ ਮੋਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ.ਕੇ.ਸ਼ਰਮਾ,ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਘੁੰਮਣ, ਪੰਜਾਬ ਕਾਂਗਰਸ ਦੇ ਸਕੱਤਰ ਕੇ.ਕੇ ਸਹਿਗਲ, ਕੌਂਸਲਰ ਅਤੇ ਬਲਾਕ ਪ੍ਰਧਾਨ ਕੇ.ਕੇ. ਮਲਹੋਤਰਾ ਬਲਾਕ ਪ੍ਰਧਾਨ ਅਨਿਲ ਮੰਗਲਾ, ਬਲਾਕ ਪ੍ਰਧਾਨ ਨਰੇਸ਼ ਦੁੱਗਲ ਆਦਿ ਕਾਂਗਰਸੀ ਅਹੁੱਦੇਦਾਰ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

Leave a Reply

Your email address will not be published. Required fields are marked *