ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਲਈ ਲੋਕ ਹਿਤੈਸ਼ੀ ਫ਼ੈਸਲੇ ਲਏ:— ਰਾਜੂ ਖੰਨਾ।
ਪਿੰਡ ਅੰਨੀਆਂ ਵਿੱਚ ਮਿਲਿਆ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮੱਰਥਨ।
ਅਮਲੋਹ,17 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਲਈ ਲੋਕ ਹਿਤੈਸ਼ੀ ਫ਼ੈਸਲੇ ਲਏ ਹਨ ਤੇ ਪੰਜਾਬ ਦੇ ਹੱਕਾ ਦੀ ਲੜਾਈ ਲੜੀ ਹੈ ਤੇ ਹਮੇਸ਼ਾ ਲੜਦਾ ਰਹੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਲੋਕ ਸਭਾ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ 19 ਅਪ੍ਰੈਲ ਨੂੰ ਹਲਕਾ ਅਮਲੋਹ ਅੰਦਰ ਕੀਤੇ ਜਾਣ ਵਾਲੇ ਦੌਰੇ ਦੇ ਸਬੰਧੀ ਪਿੰਡ ਅੰਨੀਆਂ ਵਿਖੇ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਲੁੱਟਿਆ ਹੈ। ਉਸ ਤੋਂ ਹੁਣ ਇਹਨਾਂ ਚੋਣਾ ਵਿੱਚ ਹਿਸਾਬ ਲੈਣ ਦਾ ਮੌਕਾ ਆ ਗਿਆ। ਭਗਵੰਤ ਮਾਨ ਸਰਕਾਰ ਵੱਲੋਂ ਜੋ ਝੂਠ ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਗਿਆ ਉਸ ਦਾ ਹਿਸਾਬ ਅੱਜ ਪਿੰਡਾਂ ਦੇ ਲੋਕ ਇਹਨਾਂ ਦੇ ਨੁਮਾਇੰਦਿਆਂ ਤੋਂ ਸੱਥਾਂ ਵਿੱਚ ਮੰਗ ਰਹੇ ਹਨ। ਜੋ ਕੇਂਦਰੀ ਪਾਰਟੀਆਂ ਪੰਜਾਬ ਨਾਲ ਧੱਕਾ ਕਰਦਿਆਂ ਆ ਰਹੀਆਂ ਹਨ
ਉਹਨਾਂ ਨੂੰ ਪੰਜਾਬ ਤੋਂ ਚਲਦਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਤੱਕੜਾ ਕਰਨ ਦੀ ਲੋੜ ਹੈ ਤਾ ਜੋ ਕਾਂਗਰਸ, ਆਪ ਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਰਾਜੂ ਖੰਨਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹਰ ਇੱਕ ਉਮੀਦਵਾਰ ਨੂੰ ਜਿਤਾਉਣ ਤਾ ਜੋ ਲੋਕ ਸਭਾ ਵਿੱਚ ਪੰਜਾਬੀਆਂ ਦੀ ਅਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਮੌਕੇ ਤੇ ਉਹਨਾਂ 19 ਅਪ੍ਰੈਲ ਨੂੰ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਦਾ ਹਿੱਸਾ ਬਣਨ ਤੇ ਵਿਚਾਰ ਸੁਣਨ। ਇਸ ਮੌਕੇ ਤੇ ਸੀਨੀਅਰ ਆਗੂ ਸੱਜਣ ਸਿੰਘ ਅੰਨੀਆਂ ਤੇ ਬਲਜੀਤ ਸਿੰਘ ਦੀ ਅਗਵਾਈ ਵਿੱਚ ਜਿਥੇ ਸਮੁੱਚੇ ਪਿੰਡ ਵਾਸੀਆਂ ਨੂੰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉਥੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਵੱਡਾ ਸਮੱਰਥਨ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਤੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯੂਥ ਆਗੂ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਗਦੀਸ਼ ਸਿੰਘ,ਬਾਬੂ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ,ਕੇਸਰ ਸਿੰਘ,ਜੀਤਾ ਸਿੰਘ,ਜੱਜੀ ਸਿੰਘ, ਕੁਲਦੀਪ ਸਿੰਘ,ਸੰਗਤ ਸਿੰਘ, ਗੁਰਸੇਵਕ ਸਿੰਘ, ਬਲਜਿੰਦਰ ਸਿੰਘ, ਬਲਵੀਰ ਸਿੰਘ, ਕਾਕਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

