ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆ

ਪਟਿਆਲਾ, 18 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆ। ਵਰਲਡ ਪੰਜਾਬੀ ਸੈਂਟਰ ਵਿਖੇ ਕਰਵਾਏ ਇਸ ਸਮਾਗਮ ਵਿੱਚ ਡਾ. ਸ਼ਮਸ਼ੇਰ ਮੋਹੀ ਨੇ ਆਪਣੇ ਨਿੱਜੀ ਜੀਵਨ, ਗ਼ਜ਼ਲ ਸਿਰਜਣ ਪ੍ਰਕਿਰਿਆ ਅਤੇ ਖੋਜ-ਅਲੋਚਨਾ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਗ਼ਜ਼ਲ ਨਾਲ਼ ਸੰਬੰਧਤ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ।

ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਡਾ. ਸ਼ਮਸ਼ੇਰ ਮੋਹੀ ਪੰਜਾਬੀ ਦਾ ਇੱਕ ਸਮਰੱਥ ਗ਼ਜ਼ਲਕਾਰ ਹੈ। ਉਹ ਗ਼ਜ਼ਲ ਦੇ ਉਨ੍ਹਾਂ ਚੰਦ ਸ਼ਾਇਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਨਵੇਂ ਨਕਸ਼ ਪ੍ਰਦਾਨ ਕੀਤੇ ਹਨ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਬਾਕੀ ਸਟਾਫ਼ ਵੱਲੋਂ ਸ਼ਮੂਲੀਅਤ ਕੀਤੀ ਗਈ। ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਵਾਗਤੀ ਭਾਸ਼ਣ ਦਿੱਤਾ। ਮੰਚ ਸੰਚਾਲਨ ਦਾ ਕਾਰਜ ਵਿਭਾਗ ਦੇ ਅਧਿਆਪਕ ਡਾ. ਮੋਹਨ ਤਿਆਗੀ ਨੇ ਕੀਤਾ।

Leave a Reply

Your email address will not be published. Required fields are marked *