ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿੱਚ ਲਗਾਈ ਗਈ ਪੇਂਟਿੰਗ ਪ੍ਰਦਰਸ਼ਨੀ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਫਾਈਨ ਆਰਟਸ ਵਿਭਾਗ ਵੱਲੋਂ ਅੱਜ ਦਸਤਕ 2024 ਦੇ ਸਿਰਲੇਖ ਹੇਠ ਇੱਕ ਪੇਂਟਿੰਗ ਪ੍ਰਦਰਸ਼ਨੀ ਅਤੇ ਸੇਲ ਲਗਾਈ ਗਈ। ਜਿਸ ਵਿੱਚ ਫਾਈਨ ਆਰਟਸ ਵਿਭਾਗ ਤੋਂ ਇਲਾਵਾ ਕੋਮਲ ਕਲਾਵਾਂ ਵਿੱਚ ਦਿਲਚਸਪੀ ਰੱਖਣ ਵਾਲੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗ ਨੂੰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉੱਘੇ ਅਮਰੀਕਨ ਕਾਰੋਬਾਰੀ ਅਤੇ ਉੱਦਮੀ ਸ. ਦਰਸ਼ਨ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨਾਲ ਸ. ਸੁਰਜੀਤ ਸਿੰਘ ਰੱਖੜਾ ਆਨਰੇਰੀ ਸਕੱਤਰ ਕਾਲਜ ਗਵਰਨਿਗ ਬਾਡੀ, ਸ. ਚਰਨਜੀਤ ਸਿੰਘ ਰੱਖੜਾ ਅਤੇ ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ਅਤੇ ਕਾਲਜ ਦੀ ਸਾਬਕਾ ਪ੍ਰੋਫੈਸਰ ਕਮਲ ਸੋਹਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸ. ਧਾਲੀਵਾਲ ਨੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਪੇਂਟਿੰਗ ਦੀ ਸ਼ਲਾਘਾ ਕਰਦੇ ਹੋਏ

ਜਿੱਥੇ ਵਿਭਾਗ ਦੇ ਮੁਖੀ ਡਾ. ਮਨਵੀਰ ਕੌਰ ਨੂੰ ਵਧਾਈ ਦਿੱਤੀ ਉੱਥੇ ਪੇਂਟਿੰਗ ਬਣਾਉਣ ਵਾਲੇ ਵਿਦਿਆਰਥੀਆਂ ਲਈ 10,000 ਰੁਪਏ ਦਾ ਇਨਾਮ ਵੀ ਦਿੱਤਾ। ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਦਾ ਇਹ ਹੁਨਰ ਉਹਨਾਂ ਨੂੰ ਚੰਗਾ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਸਮਰੱਥਾ ਵੀ ਰੱਖਦਾ ਹੈ। ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਜਿੱਥੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਉੱਥੇ ਉਹਨਾਂ ਇਹ ਵੀ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ। ਉਨਾਂ ਮਾਣ ਨਾਲ ਇਹ ਗੱਲ ਵੀ ਸਾਂਝੀ ਕੀਤੀ ਕਿ ਪ੍ਰਦਰਸ਼ਨੀ ਵਿੱਚ ਲਗਾਈਆਂ ਗਈਆਂ ਪੇਂਟਿੰਗ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਰੱਖੜਾ ਪਰਿਵਾਰ ਵੱਲੋਂ ਖਰੀਦ ਲਈਆਂ ਗਈਆਂ ਹਨ। ਡਾ. ਮਨਵੀਰ ਕੌਰ ਮੁਖੀ ਫਾਈਨ ਆਰਟ ਵਿਭਾਗ ਨੇ ਇਸ ਮੌਕੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਪ੍ਰਦਰਸ਼ਨੀ ਵਿੱਚ ਸ਼ਿਰਕਤ ਕਰ ਰਹੇ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਵਾਇਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਸਟਾਫ ਤੋਂ ਇਲਾਵਾ ਭਰਵੀਂ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *