ਪਟਿਆਲਾ

ਸਿਹਤ ਵਿਭਾਗ ਵੱਲੋਂ 24 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ “ਵਿਸ਼ਵ ਟੀਕਾਕਰਨ ਹਫਤਾ” :ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ

ਪਟਿਆਲਾ 19 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜਿਲਾ ਸਿਹਤ ਵਿਭਾਗ ਵੱਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਅਪ੍ਰੈਲ ਦੇ ਆਖਰੀ ਹਫਤੇ 24 ਤੋਂ 30 ਅਪ੍ਰੈਲ ਤੱਕ “ਵਿਸ਼ਵ ਟੀਕਾਕਰਨ ਹਫਤਾ” ਮਨਾਇਆ ਜਾ ਰਿਹਾ ਹੈ। ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 1974 ਵਿੱਚ ਈ ਪੀ ਆਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ , ਜਿਸ ਦੀ 50ਵੀਂ ਵਰੇਗੰਢ ਮਨਾਉਂਦੇ ਹੋਏ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜ਼ਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਜਾਂਨਾਂ ਤੇ ਇਸ ਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪਹਿਲ ਨੂੰ ਮਜਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ

ਕਿ “ਵਿਸ਼ਵ ਟੀਕਾਕਰਨ ਹਫਤਾ” ਮਨਾਏ ਜਾਣ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਪੈਂਦੇ ਖਾਸ ਤੌਰ ਤੇ ਸ਼ਹਿਰੀ ਅਤੇ ਪ੍ਰਵਾਸੀ ਵਸੋਂ ਆਦਿ ਵਾਲੇ ਇਲਾਕੇ ਜਿਵੇਂ ਸਲੱਮ ਏਰੀਆ, ਝੁੱਗੀਆਂ, ਝੋਂਪੜੀਆਂ, ਭੱਠੇ, ਪਥੇਰਾਂ ਅਤੇ ਹੋਰ ਅਪਹੁੰਚ ਵਾਲੇ ਇਲਾਕਿਆਂ ਵਿੱਚ ਗਰਭਵਤੀ ਔਰਤਾਂ ਅਤੇ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸੰਪੂਰਨ ਟੀਕਾਕਰਨ ਕਰਨ ਲਈ ਆਊਟਰੀਚ ਕੈਂਪ ਲਗਾਏ ਜਾਣਗੇ ।ਇਸ ਮੁਹਿੰਮ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ, ਚਾਰਟ ਮੇਕਿੰਗ, ਪੋਸਟਰ ਮੇਕਿੰਗ ਮੁਕਾਬਲੇ ਆਦਿ ਕਰਵਾਈਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਮੁਹਿੰਮ ਸੰਬੰਧੀ ਜਾਗਰੂਕ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਬੁੱਧਵਾਰ ਦਾ ਦਿਨ ਛੱਡ ਕੇ ਪੂਰਾ ਹਫਤਾ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਖਾਸ ਤੌਰ ਤੇ ਸ਼ਹਿਰੀ ਸਲਮ ਏਰੀਏ ਵਿੱਚ ਟੀਕਾ ਕਰਨ ਤੋਂ ਵਾਂਝੇ ਅਤੇ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਵੱਲ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਹਫਤੇ ਦੌਰਾਨ ਕੀਤੇ ਟੀਕਾਕਰਨ ਦੀ ਰਿਪੋਰਟ ਰੋਜ਼ਾਨਾਂ ਗੂਗਲ ਸ਼ੀਟ ਤੇ ਭਰਨੀ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *