ਪਟਿਆਲਾ

ਅਪਰਾਧਿਕ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਸਰਕਾਰ ਖਿਲਾਫ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ

ਸਰਕਾਰ ਦਾ ਕਿਸੇ ਪਾਸੇ ਨਹੀਂ ਰਿਹਾ ਕੰਟਰੋਲ ਪੰਜਾਬ ਵਿੱਚ ਲੱਗੇ ਰਾਸ਼ਟਰਪਤੀ ਸ਼ਾਸ਼ਨ —ਕਾਕਾ

ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸੂਬੇ ਵਿੱਚ ਲੁੱਟਾਂ—ਖੋਹਾਂ, ਚੋਰੀਆਂ, ਡਕੈਤੀਆਂ ਅਤੇ ਕਤਲਾਂ ਦੀਆਂ ਘਟਨਾਵਾਂ ਨਿਤ ਦਿਨ ਵਾਪਰ ਰਹੀਆਂ ਹਨ, ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਸਰਕਾਰ ਖਿਲਾਫ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ, ਇਸ ਦੌਰਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਜਿੱਥੇ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਵਿਗੜ ਰਹੀ ਹੈ ਉੱਥੇ ਹੀ ਸੂਬਾ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਹਨ, ਅਪਰਾਧੀ ਬੇਖੋਫ ਹੋ ਕੇ ਸੜਕਾਂ ਤੇ ਘੁੰਮ ਰਹੇ ਹਨ, ਜਿਹੜੇ ਕਿ ਸ਼ਰੇਆਮ ਲੁੱਟਾਂ—ਖੋਹਾ, ਚੋਰੀਆਂ, ਡਕੈਤੀਆਂ ਅਤੇ ਕਤਲ ਵਰਗੀਆਂ ਦਿਲ ਦਹਿਲਾਉਣ ਵਾਲੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪੰਜਾਬ ਦੇ ਲੋਕ ਪੰਜਾਬ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਜਿਹੜੇ ਕਿ ਆਪ ਦੀ ਸਰਕਾਰ ਤੋਂ ਬੇਹੱਦ ਦੁੱਖੀ ਤੇ ਨਿਰਾਸ਼ ਹਨ, ਮੌਜੂਦਾ ਹਾਲਤਾਂ ਨੂੰ ਵੇਖ ਲੋਕ ਪਰਿਵਾਰਾਂ ਸਹਿਤ ਪੰਜਾਬ ਨੂੰ ਛੱਡ ਕੇ ਦੂਜੇ ਸੂਬਿਆਂ ਵਿੱਚ ਜਾ ਰਹੇ ਹਨ। ਅਪਰਾਧਿਕ ਘਟਨਾਵਾਂ ਪੰਜਾਬ ਵਿੱਚ ਆਮ ਹੋ ਗਈਆਂ ਹਨ ਜਿਸ ਤੋਂ ਜਾਪਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ।

ਪੰਜਾਬ ਦਾ ਸਾਰਾ ਸਿਸਟਮ ਅਪਰਾਧਿਆਂ ਦੇ ਕਬਜੇ ਵਿੱਚ ਆ ਗਿਆ ਹੈ, ਜਿਹੜੇ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ, ਅੱਜ ਪੂਰੇ ਪੰਜਾਬ ਵਿੱਚ ਹਾਹਾਕਾਰ ਮੱਚੀ ਹੋਈ ਹੈ ਕਾਨੂੰਨ ਦਾ ਡਰ ਅਪਰਾਧਿਆਂ *ਚ ਬਿਲਕੁਲ ਖਤਮ ਹੋ ਗਿਆ ਹੈ। ਅੱਜ ਪੰਜਾਬ ਵਿੱਚ ਗੈਂਗਸਟਰ, ਲੁਟੇਰਿਆਂ ਅਤੇ ਗੁੰਡਿਆਂ ਦਾ ਰਾਜ ਚਲ ਰਿਹਾ ਹੈ, ਸ਼ਰੇਆਮ ਕਤਲਾਣਾ ਹਮਲੇ ਹੋ ਰਹੇ ਹਨ, ਉੱਤੋ ਖੂਨੀ ਹਿੰਸਕ ਝੜਪਾ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਡਰੇ ਤੇ ਸਹਿਮੇ ਹੋਏ ਹਨ ਤੇ ਬੇਹੱਦ ਦੁਖੀ ਅਤੇ ਚਿੰਤਾ ਵਿੱਚ ਡੁਬੇ ਨਜ਼ਰ ਆ ਰਹੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸੇ ਪਾਸੇ ਕੰਟਰੋਲ ਨਹੀਂ ਰਿਹਾ ਹੈ ਇਸ ਲਈ ਮੰਗ ਕੀਤੀ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸ਼ਨ ਲਗਾਇਆ ਜਾਵੇ, ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਪੰਜਾਬੀਆਂ ਦੀਆਂ ਜਾਨਾਂ ਨੂੰ ਗਵਾਈਆਂ ਜਾ ਸਕਦੀਆਂ ਹਨ। ਅੱਜ ਪੰਜਾਬ ਸੂਬਾ ਅਪਰਾਧਿਕ ਮਾਮਲੇ ਵਿੱਚ ਨੰਬਰ 1 ਤੇ ਆ ਗਿਆ ਹੈ। ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਹੈ ਨਸ਼ਿਆਂ ਨੂੰ ਰੋਕਣ ਵਿੱਚ ਵੀ ਇਹ ਸਰਕਾਰ ਨਾਕਾਮ ਸਾਬਿਤ ਹੋ ਚੁੱਕੀ ਹੈ। ਇਸ ਮੌਕੇ ਪ੍ਰਭਜੀਤ ਸਿੰਘ, ਸਰਵਨ ਕੁਮਾਰ, ਮੋਨੂੰ, ਪਰਮਜੀਤ ਸਿੰਘ, ਵੇਦ ਪ੍ਰਕਾਸ਼, ਮਾਨ ਸਿੰਘ, ਹੁਕਮ ਸਿੰਘ, ਰਗਬੀਰ ਸਿੰਘ, ਬੀ.ਐਮ. ਗੋਤਮ, ਸੰਤ ਸਿੰਘ, ਗੋਬਿੰਦ ਜਸਵਾਲ, ਬਿੱਟੂ, ਯਸ਼ਪਾਲ, ਬਲਬੀਰ ਸਿੰਘ, ਜਸਪਾਲ ਸਿੰਘ, ਮੰਗਤ ਰਾਮ, ਨਰਿੰਦਰ ਪਾਲ ਸਿੰਘ, ਸੁਖਵਿੰਦਰ ਸਿੰਘ, ਸਾਹਿਬ ਸਿੰਘ, ਪ੍ਰੇਮ ਚੰਦ ਆਦਿ ਹਾਜਰ ਸਨ।

Leave a Reply

Your email address will not be published. Required fields are marked *