ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਦੀ ਵਰਲਡ ਯੂਨੀਵਰਸਿਟੀ ਚੈਪੀਅਨਸ਼ਿਪ ਲਈ ਹੋਈ ਚੋਣ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪਿਛਲੇ ਦਿਨੀਂ ਭਾਰਤੀ ਯੂਨੀਵਰਸਿਟੀਆਂ ਵਿਚੋਂ ਵਿਦਿਆਰਥੀਆਂ ਦੇ ਰੋਇੰਗ ਗੇਮਜ ਦੇ ਵਰਲਡ ਯੂਨੀਵਰਸਿਟੀ ਚੈਪੀਅਨਸ਼ਿਪ ਲਈ ਟਰਾਇਲ ਲਏ ਗਏ। ਜਿਸ ਵਿੱਚ ਖ਼ਾਲਸਾ ਕਾਲਜ ਪਟਿਆਲਾ ਦੇ ਦੋ ਵਿਦਿਆਰਥੀਆਂ ਪਿ੍ਰਆਸ਼ਪ੍ਰੀਤ ਸਿੰਘ ਬੀ. ਏ. ਭਾਗ-ਪਹਿਲਾ ਅਤੇ ਗੁਰਪ੍ਰੀਤ ਸ਼ਾਹ ਬੀ. ਏ. ਭਾਗ-ਪਹਿਲਾ ਦੀ ਚੋਣ ਹੋਈ। ਰੋਇੰਗ ਗੇਮਜ ਦੀ ਵਰਲਡ ਯੂਨੀਵਰਸਿਟੀ ਚੈਪੀਅਨਸ਼ਿਪ ਨੀਦਰਲੈਂਡ ਵਿਖੇ 4-6 ਜੁਲਾਈ ਨੂੰ ਕਰਵਾਈ ਜਾ ਰਹੀ ਹੈ ਅਤੇ ਇਸ ਚੈਂਪੀਅਨਸ਼ਿਪ ਵਿਚ ਇਹ ਦੋਵੇਂ ਵਿਦਿਆਰਥੀ ਭਾਰਤ ਦੀ ਪ੍ਰਤੀਨਿਧਤਾ ਕਰਨਗੇ ।

ਇਸ ਮੌਕੇ ਕਾਲਜ ਪਿ੍ਰੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਕਾਲਜ ਦੇ ਵਿਦਿਆਰਥੀ ਬਹੁਤ ਹੋਣਹਾਰ ਹਨ, ਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਮੇਸ਼ਾ ਵੱਡੀਆਂ ਮੱਲਾਂ ਮਾਰਦੇ ਰਹੇ ਹਨ ।ਉਹਨਾਂ ਇਹ ਵੀ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਸਾਡੇ ਵਿਦਿਆਰਥੀ ਇਸ ਚੈਂਪੀਅਨਸ਼ਿਪ ਵਿੱਚ ਵੀ ਜ਼ਰੂਰ ਕੋਈ ਮੁਕਾਮ ਹਾਸਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਉੱਥੇ ਨਾਲ ਹੀ ਸਾਡੇ ਮਾਨਸਿਕ ਪੱਧਰ ਨੂੰ ਵੀ ਉੱਚਾ ਚੁੱਕਦੀਆਂ ਹਨ।

ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਗੁਰਸ਼ਰਨ ਸਿੰਘ ਗਿੱਲ ਨੇ ਵੀ ਕਾਲਜ ਪਿ੍ਰੰਸੀਪਲ , ਸਟਾਫ, ਖਿਡਾਰੀਆਂ ਦੇ ਕੋਚ ਕੋਚ ਜਸਵੀਰ ਸਿੰਘ ਗਿੱਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਕਾਲਜ ਦੇ ਵਿਦਿਆਰਥੀ ਲਗਾਤਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਹਿੱਸਾ ਲੈਂਦੇ ਅਤੇ ਜਿੱਤਾਂ ਪ੍ਰਾਪਤ ਕਰਕੇ ਵੱਖਰੇ-ਵੱਖਰੇ ਇਨਾਮ ਅਤੇ ਸਨਮਾਨ ਨਿਰੰਤਰ ਹਾਸਲ ਕਰਦੇ ਰਹਿੰਦੇ ਹਨ ।ਉਨ੍ਹਾਂ ਇਹ ਵੀ ਕਿਹਾ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਰਲਡ ਯੂਨੀਵਰਸਿਟੀ ਚੈਪੀਅਨਸ਼ਿਪ ਵਿੱਚ ਸਾਡੇ ਦੋ ਵਿਦਿਆਰਥੀ ਭਾਰਤ ਦੀ ਪ੍ਰਤੀਨਿਧਤਾ ਕਰਨਗੇ ਅਤੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ।

Leave a Reply

Your email address will not be published. Required fields are marked *