ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸੁਸ਼ੋਭਿਤ ਕੀਤੇ ਗੁਰੂ ਮਹਾਰਾਜ ਦੇ ਸਰੂਪ

ਗੱਤਕਾ ਖਿਡਾਰੀਆਂ ਨੇ ਵਿਖਾਏ ਜੌਹਰ, ਝਾੜੂ ਬਰਦਾਰ ਬਣਕੇ ਸੰਗਤਾਂ ਨੇ ਜਪਿਆ ਨਾਮ ਸਿਮਰਨ

ਪਟਿਆਲਾ 27 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਪੜਾਅ ਵੱਲ ਰਵਾਨਾ ਹੋਇਆ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਸੰਤ ਮਹਾਂਪੁਰਸ਼ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲਿਆਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਧਾਰਮਕ ਜਥੇਬੰਦੀਆਂ ਸੰਗਤ ਰੂਪ ਵਿਚ ਮੌਜੂਦ ਸਨ।
ਨਗਰ ਕੀਰਤਨ ਮੌਕੇ ਗੁਰੂ ਸਾਹਿਬ ਦੀ ਪਾਲਕੀ ਦੇ ਨਾਲ ਨਾਲ ਸ਼ਬਦੀ ਜੱਥਿਆਂ ਤੋਂ ਇਲਾਵਾ ਝਾੜੂ ਬਰਦਾਰ ਬਣਕੇ ਸੰਗਤਾਂ ਸੇਵਾ ’ਚ ਜੁਟੀਆਂ ਨਜ਼ਰ ਆਈਆਂ। ਇਸ ਦੌਰਾਨ ਗੱਤਕਾ ਖਿਡਾਰੀਆਂ ਨੇ ਗੱਤਕੇ ਦੇ ਜੌਹਰ ਵਿਖਾਏ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੱਖ ਇਤਿਹਾਸ ਦੇ ਪਰਿਪੇਖ ਵਿਚ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਨੇ ਮਾਨਵੀ ਹੱਕਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ ਸੀ ਉਨ੍ਹਾਂ ਵੱਲੋਂ ਰਚਿਤ ਗੁਰਬਾਣੀ ਸਮੁੱਚੀ ਮਾਨਵਤਾ ਨੂੰ ਗੁਰੂ ਸਿਧਾਂਤ ’ਤੇ ਦਿ੍ਰੜ੍ਹ ਰਹਿਣ ਲਈ ਪ੍ਰੇਰਦੀ ਹੈ। ਨਗਰ ਕੀਰਤਨ ਦੌਰਾਨ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਦੇਰ ਰਾਤ ਨੂੰ ਕੀਰਤਨ ਦਰਬਾਰ ਵਿਚ ਹਜ਼ੂਰੀ ਕੀਰਤਨੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਨਗਰ ਕੀਰਤਨ ਦੌਰਾਨ ਸਹਿਯੋਗ ਕਰਨ ਵਾਲੀਆਂ ਸਮੁੱਚੀਆਂ ਧਾਰਮਕ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਣ ਵਾਲਿਆਂ ’ਚ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜ਼ਰ ਜੋਗਾ ਸਿੰਘ, ਮਨਦੀਪ ਸਿੰਘ ਭਲਵਾਨ, ਲਖਬੀਰ ਸਿੰਘ ਲੌਟ, ਸਧਾਣਾ ਬ੍ਰਦਰਜ਼, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਕੈਪਟਨ ਖੁਸ਼ਵੰਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਭਵਨਪੁਨੀਤ ਸਿੰਘ, ਜਗਰੂਪ ਸਿੰਘ ਚੀਮਾ, ਗੁਰਚਰਨ ਸਿੰਘ ਗਿੱਲ, ਨਰਿੰਦਰ ਸਿੰਘ ਸੰਧੂ, ਸਿਮਰਨ ਗਰੇਵਾਲ, ਜਸਪ੍ਰੀਤ ਸਿੰਘ ਭਾਟੀਆ, ਡਾ. ਮਨਪ੍ਰੀਤ ਸਿੰਘ ਚੱਢਾ, ਕੁਲਦੀਪ ਸਿੰਘ ਖਾਲਸਾ ਤੋਂ ਇਲਾਵਾ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਵਰਿੰਦਰ ਸਿੰਘ ਗੋਲਡੀ, ਗੁਰਤੇਜ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਦੇ ਮੈਂਬਰ ਆਦਿ ਵੀ ਸ਼ਾਮਲ ਸਨ।

