ਕਾਂਗਰਸ,ਆਪ ਤੇ ਭਾਜਪਾ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲ਼ ਧੋਖਾਂ ਕੀਤਾ:— ਸੰਤਾ ਸਿੰਘ ਉਮੈਦਪੁਰੀ, ਬਿਕਰਮਜੀਤ ਖਾਲਸਾ, ਰਾਜੂ ਖੰਨਾ।
ਅਮਲੋਹ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ।
ਅਮਲੋਹ, 28 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕਾਂਗਰਸ, ਆਪ ਤੇ ਭਾਜਪਾ ਨੇ ਹਮੇਸ਼ਾ ਝੂਠੇ ਵਾਅਦੇ ਕਰਕੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡੇ ਧੋਖੇ ਕੀਤੇ ਹਨ। ਜਿਹਨਾਂ ਨੂੰ ਇਹਨਾਂ ਚੋਣਾਂ ਵਿੱਚ ਸਬਕ਼ ਸਿਖਾਉਣਾ ਹਰ ਪੰਜਾਬੀ ਤੇ ਵੋਟਰ ਲਈ ਜ਼ਰੂਰੀ ਹੈ। ਇਸ ਗੱਲ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਆਬਜ਼ਰਵਰ ਜਥੇਦਾਰ ਸੰਤਾਂ ਸਿੰਘ ਉਮੈਦਪੁਰ,ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਅਮਲੋਹ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਕੋਈ ਵੀ ਪਾਰਟੀ ਪੰਜਾਬ ਦਾ ਭਲਾਂ ਨਹੀਂ ਕਰ ਸਕਦੀ। ਹਮੇਸ਼ਾ ਕੇਂਦਰ ਤੋਂ ਹੋਣ ਵਾਲੇ ਫੈਸਲੇ ਪੰਜਾਬ ਦੇ ਵਿਰੁੱਧ ਹੀ ਹੁੰਦੇ ਰਹੇ ਹਨ।ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ ਜੋ ਧੋਖਾ ਹੁਣ ਤੱਕ ਕਾਂਗਰਸ ਪਾਰਟੀ ਨੇ ਕੀਤੇ ਉਹ ਕਦੇ ਵੀ ਭੁਲਾਏ ਨਹੀਂ ਜਾ ਸਕਦੇ।ਜਿਸ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ ਤੇ ਦਿੱਲੀ ਵਿੱਚ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆਂ ਗਿਆ ਉਸ ਲਈ ਕਾਂਗਰਸ ਪਾਰਟੀ ਮਾਫੀ ਦੇ ਯੋਗ ਨਹੀਂ। ਇਸ ਤੋਂ ਵੀ ਅੱਗੇ ਹੁਣ ਆਪ ਤੇ ਭਾਜਪਾ ਹੋ ਚੁੱਕੀ ਹੈ ਜੋ ਧਰਮ ਦੇ ਨਾਂ ਤੇ ਵੱਡੀਆਂ ਪਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲਈ ਲੋਕਾਂ ਵਿੱਚ ਆ ਰਹੇ। ਜਿਹਨਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਵੜਨ ਨਹੀਂ ਦੇ ਰਹੇ । ਭਾਜਪਾ ਵੱਲੋਂ ਕਿਸਾਨਾਂ ਨਾਲ ਜੋ ਪਿਛਲੇ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਉਹ ਸਭ ਦੇ ਸਾਹਮਣੇ ਹੈ।ਜੋ 750 ਕਿਸਾਨ ਅਪਣੀਆਂ ਹੱਕੀ ਮੰਗਾਂ ਲਈ ਸ਼ਹੀਦ ਹੋ ਚੁੱਕੇ ਹਨ। ਅਜੇ ਤੱਕ ਉਹਨਾਂ ਦੀਆਂ ਮੰਗਾਂ ਨੂੰ ਅਸਲੀ ਜਾਮਾਂ ਨਹੀਂ ਪਹਿਨਾਇਆ ਗਿਆ। ਜਿਸ ਕਾਰਨ ਅੱਜ ਪੰਜਾਬ ਦੇ ਲੋਕ ਤੇ ਕਿਸਾਨਾਂ ਭਾਜਪਾ ਤੇ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰ ਰਹੇ ਹਨ। ਰਾਜੂ ਖੰਨਾ ਨੇ ਅਮਲੋਹ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਹੋਇਆ ਮੀਟਿੰਗਾਂ ਵਿੱਚ ਸ਼ਹਿਰ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਵੋਟਾਂ ਪਾ ਕਿ ਵੱਡੀ ਜਿੱਤ ਦਰਜ਼ ਕਰਵਾਉਣ ਦੀ ਅਪੀਲ ਵੀ ਕੀਤੀ। \
ਇਹਨਾਂ ਮੀਟਿੰਗਾਂ ਨੂੰ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ,ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ, ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲਾ ਅਰੌੜਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਨਗਰ ਕੌਂਸਲ ਪ੍ਰਧਾਨ ਸ਼ਿੰਦਰਪਾਲ ਵਿੱਕੀ ਮਿੱਤਲ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ, ਸੀਨੀਅਰ ਆਗੂ ਰੂਪ ਸਿੰਘ ਫੌਜੀ,ਨੇ ਸੰਬੋਧਨ ਕੀਤਾ। ਇਹਨਾਂ ਮੀਟਿੰਗਾਂ ਸਮੇਂ ਵਾਰਡ ਨੰਬਰ 4 ਅਤੇ 5 ਵਿੱਚ ਸੁਖਵਿੰਦਰ ਸਿੰਘ ਕਾਲਾ ਅਰੌੜਾ ਤੇ ਰੂਪ ਸਿੰਘ ਦੀ ਅਗਵਾਈ ਵਿੱਚ ਜਿਥੇ ਭਰਵਾਂ ਸਵਾਗਤ ਕਰਦੇ ਹੋਏ ਵਾਰਡ ਵਾਸੀਆਂ ਵੱਲੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆਂ ਗਿਆ। ਉਥੇ ਵਾਰਡ ਨੰਬਰ 6 ਤੇ 7 ਵੱਲੋਂ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਗੁਰਪ੍ਰੀਤ ਸਿੰਘ ਗੁਰੀ ਤੇ ਸੋਨੀ ਅਮਲੋਹ ਵੱਲੋਂ ਸਵਾਗਤ ਕਰਦੇ ਹੋਏ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆਂ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 11 ਤੇ 12 ਵਿੱਚ ਸਾਬਕਾ ਪ੍ਰਧਾਨ ਨਗਰ ਕੌਂਸਲ ਸ਼ਿੰਦਰਪਾਲ ਵਿੱਕੀ ਮਿੱਤਲ ਤੇ ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ ਦੀ ਸਮੁੱਚੀ ਅਗਵਾਈ ਵਿੱਚ ਵਾਰਡਾਂ ਦੇ ਵਾਸੀਆਂ ਵੱਲੋਂ ਭਰਵਾਂ ਸਵਾਗਤ ਕਰਦੇ ਹੋਏ ਲੱਡੂਆਂ ਨਾਲ ਤੋਲਿਆਂ ਗਿਆ। ਇਸ ਮੌਕੇ ਤੇ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਸੀਨੀਅਰ ਆਗੂ ਪਰਮਜੀਤ ਸਿੰਘ ਔਜਲਾ, ਯੂਥ ਆਗੂ ਐਡਵੋਕੇਟ ਸ਼ੀਤਲ ਸ਼ਰਮਾ,ਜਰਨਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ,ਡਾ ਅਰਜੁਨ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਪਰਮਿੰਦਰ ਸਿੰਘ ਨੀਟਾ ਸੰਧੂ,ਯੂਥ ਆਗੂ ਕੰਵਲਜੀਤ ਸਿੰਘ ਗਿੱਲ,ਜਥੇਦਾਰ ਜਰਨੈਲ ਸਿੰਘ ਮਾਜਰੀ, ਯੂਥ ਆਗੂ ਰੇਸ਼ਮ ਸਿੰਘ ਵਿਰਕ,ਚਮਕੌਰ ਸਿੰਘ ਤੰਦਾਬੱਧਾ,ਡਾ ਜਸਵੰਤ ਸਿੰਘ ਅਲਾਦਾਦਪੁਰ, ਜਰਨੈਲ ਸਿੰਘ ਜੈਲਾ, ਸ਼ਾਸਤਰੀ ਗੁਰੂਦੱਤ ਸ਼ਰਮਾ,ਪ੍ਰਿਥੀਪਾਲ ਸਿੰਘ ਅਮਲੋਹ,ਬੀਬੀ ਸਤਵਿੰਦਰ ਕੌਰ ਗਿੱਲ, ਬੀਬੀ ਜਸਵੰਤ ਕੌਰ ਜੱਸੀ,ਬੀਬੀ ਗੁਰਮੀਤ ਕੌਰ ਵਿਰਕ,ਕਰਮ ਸਿੰਘ ਘੁਟੀਡ,ਕਾਲਾ ਗੋਸਲ, ਬਲਵਿੰਦਰ ਸਿੰਘ ਅਮਲੋਹ, ਮਹਿੰਦਰ ਸਿੰਘ ਭੱਦਲਥੂਹਾ, ਹਰਨੇਕ ਸਿੰਘ, ਦਿਨੇਸ਼ ਪੁਰੀ, ਜਗਦੀਸ਼ ਲੋਟੇ, ਜਗਜੀਤ ਸਿੰਘ, ਗਗਨਦੀਪ ਸਿੰਘ,ਮਿੱਟੂ ਅਰੌੜਾ,ਬਾਬਾ ਗੁਰਦਿਆਲ ਸਿੰਘ,ਤਰਸੇਮ ਸਿੰਘ, ਗੁਰਲਾਲ ਸਿੰਘ,ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

