ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਸੁਨੀਤਾ ਕੇਜਰੀਵਾਲ, ਜੇਲ੍ਹ ਪ੍ਰਸ਼ਾਸਨ ਨੇ ਰੱਦ ਕੀਤੀ ਮੁਲਾਕਾਤ ਦੀ ਇਜਾਜ਼ਤ
ਨਵੀਂ ਦਿੱਲੀ- (ਮਧੂਸਾਰ ਬਿਊਰੋ) ਤਿਹਾੜ ਜੇਲ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੇਲ੍ਹ ਪ੍ਰਸ਼ਾਸਨ ਨੇ ਸੁਨੀਤਾ ਕੇਜਰੀਵਾਲ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਨੀਤਾ ਕੇਜਰੀਵਾਲ ਨੇ ਭਲਕੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਾ ਸੀ, ਪਰ ਅੱਜ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਰੱਦ ਕਰ ਦੇਣ ਦਾ ਫ਼ੈਸਲਾ ਹੈਰਾਨ ਕਰ ਦੇਣ ਵਾਲਾ ਹੈ। ਪ੍ਰਸ਼ਾਸਨ ਵੱਲੋਂ ਮੁਲਾਕਾਤ ਰੱਦ ਕਰਨ ਦਾ ਕੋਈ ਵੀ ਕਾਰਨ ਹਾਲੇ ਨਹੀਂ ਦੱਸਿਆ ਗਿਆ ਹੈ।
ਪਰ ਜੇਲ੍ਹ ਦੇ ਨਿਯਮਾਂ ਮੁਤਾਬਕ ਇਕ ਸਮੇਂ 2 ਲੋਕ ਹੀ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ, ਇਸ ਦੌਰਾਨ ਭਲਕੇ ਦਿੱਲੀ ਦੀ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਮੁਲਾਕਾਤ ਲਈ ਸਮਾਂ ਦਿੱਤਾ ਗਿਆ ਹੈ। ਅਜਿਹੇ ‘ਚ ਇਹ ਕਾਰਨ ਹੋ ਸਕਦਾ ਹੈ ਕਿ ਸੁਨੀਤਾ ਕੇਜਰੀਵਾਲ ਨੂੰ ਇਨ੍ਹਾਂ ਤੋਂ ਬਾਅਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਦਿੱਤਾ ਜਾ ਸਕਦਾ ਹੈ।

