ਪਟਿਆਲਾ

ਸੰਜੇ ਹੰਸ ਬਣੇ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ

ਪਟਿਆਲਾ 4 ਅਗਸਤ (ਮਧੂਸਾਰ ਬਿਊਰੋ)
ਪਟਿਆਲਾ ਸ਼ਹਿਰੀ ਤੋਂ ਵਿਧਾਇਕਾ ਪ੍ਰਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਪ੍ਰੇਮ ਕ੍ਰਿਸ਼ਨ ਪੂਰੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ, ਮਿਹਨਤੀ ਅਤੇ ਇਮਾਨਦਾਰ ਆਗੂ ਸੰਜੇ ਹੰਸ ਨੂੰ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਜ ਇਸ ਮੋਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਜਿਲ੍ਹਾ ਪ੍ਰਧਾਨ ਪ੍ਰੇਮ ਕ੍ਰਿਸ਼ਨ ਪੂਰੀ ਅਤੇ ਹੋਰ ਕਾਂਗਰਸੀ ਆਗੂਆ ਨੇ ਸਾਂਝੇ ਤੋਰ ਤੇ ਅਦਾ ਕੀਤੀ। ਇਸ ਮੋਕੇ ਸੰਜੇ ਹੰਸ ਨੇ ਕਿਹਾ ਕਿ ਉਹ ਕਾਂਗਰਸੀ ਪਾਰਟੀ ਵੱਲੋਂ ਦਿੱਤੀ ਗਈ ਇਸ ਅਹਿਮ ਜਿੰਮੇਵਾਰੀ ਨੂੰ, ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਆਉਣ ਵਾਲੀਆਂ 2017 ਦੀਆਂ ਚੋਣਾਂ ਦੇ ਮੱਦੇਨਜਰ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜ਼ੋੜਕੇ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 2017 ਵਿੱਚ ਬਣਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਹਿਮ ਰੋਲ ਅਦਾ ਕਰਨਗੇ ਅਤੇ ਵੱਧ ਤੋਂ ਵੱਧ ਵੋਟਾ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਾ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ।ਇਸ ਮੋਕੇ ਗੋਪਾਲ ਸਿੰਗਲਾ,ਸੁਰਿੰਦਰਜੀਤ ਸਿੰਘ ਵਾਲੀਆ,ਡੀ.ਸੀ.ਸ਼ਰਮਾ,ਸੰਦੀਪ ਮਲਹੋਤਰਾ,ਜਿੰਮੀ ਭਲਵਾਨ,ਜ਼ੋਨੀ ਕੁਮਾਰ,ਵਿਕਾਸ ਕੁਮਾਰ,ਨੰਦ ਕੁਮਾਰ,ਰਵੀ ਕੁਮਾਰ,ਅਮਿਤ ਕੁਮਾਰ ਅਤੇ ਸੰਨੀ ਕੁਮਾਰ,ਰਾਮ ਪ੍ਰਤਾਪ ਆਦਿ ਕਾਂਗਰਸੀ ਅਹੁੱਦੇਦਾਰ ਮੋਕੇ ਤੇ ਹਾਜਰ ਸਨ।

Leave a Reply

Your email address will not be published. Required fields are marked *